spot_img
spot_img
spot_img
spot_img
Friday, May 24, 2024
spot_img
Homeਚੰਡੀਗੜ੍ਹਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ...

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਸਰਕਾਰ ਅਤੇ ਜਨਤਾ ਦਰਮਿਆਨ ਇਕ ਮਜ਼ਬੂਤ ਕੜੀ ਵਜੋਂ ਕੰਮ ਕਰਨ। ਇੱਥੇ ਹੈੱਡਕੁਆਰਟਰ ‘ਤੇ ਤਾਇਨਾਤ ਪੀ.ਆਰ.ਓਜ਼ ਤੇ ਏ.ਪੀ.ਆਰ.ਓਜ਼ ਨਾਲ ਪੰਜਾਬ ਭਵਨ ਵਿਖੇ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਉਪਰਾਲਿਆਂ ਦੀ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ 2 ਹਫ਼ਤਿਆਂ ਬਾਅਦ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਦਾ ਵੀ ਫ਼ੈਸਲਾ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments