spot_img
spot_img
spot_img
spot_img
Tuesday, May 28, 2024
spot_img
Homeਪਟਿਆਲਾਅੰਮ੍ਰਿਤਪਾਲ ਦੀ ਗ੍ਰਿਫਤਾਰੀ ਪੰਜਾਬ ਪੁਲਸ ਲਈ ਵੱਡੀ ਸਫਲਤਾ: ਵਿਜੇ ਕਪੂਰ

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਪੰਜਾਬ ਪੁਲਸ ਲਈ ਵੱਡੀ ਸਫਲਤਾ: ਵਿਜੇ ਕਪੂਰ

* ਅੰਮ੍ਰਿਤਪਾਲ ਦੀ ਗ੍ਰਿਫਤਾਰੀ ਪੰਜਾਬ ਪੁਲਸ ਲਈ ਵੱਡੀ ਸਫਲਤਾ: ਵਿਜੇ ਕਪੂਰ

ਪੰਜਾਬ ਹੁਣ ਅਮਨ-ਸ਼ਾਂਤੀ ਵੱਲ ਵਧ ਰਿਹਾ ਹੈ: ਕਪੂਰ

ਪੰਜਾਬ ਪੁਲਿਸ ਦੀ ਇਸ ਕਾਰਵਾਈ ਕਾਰਨ ਲੋਕਾਂ ਚ ਖੁਸ਼ੀ ਦੀ ਲਹਿਰ।

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ। ਉਹ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਵਿਜੇ ਕਪੂਰ ਦਾ ਬਿਆਨ ਸਾਹਮਣੇ ਆਇਆ ਹੈ। ਕਪੂਰ ਨੇ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਬਾਹਰੀ ਏਜੰਸੀਆਂ ਦੀ ਮਦਦ ਨਾਲ ਪੰਜਾਬ ‘ਚ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪੰਜਾਬ ਆਇਆ ਸੀ। ਉਸ ਦਾ ਮਕਸਦ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਅਤੇ ਦੰਗੇ ਅਤੇ ਖੂਨ-ਖਰਾਬਾ ਕਰਨਾ ਸੀ। ਪਿਛਲੇ ਇਕ ਸਾਲ ਤੋਂ ਖਤਰਨਾਕ ਹਥਿਆਰਾਂ ਅਤੇ ਬੰਦੂਕਾਂ ਲੈ ਕੇ ਇਹ ਸਮਾਜ ਵਿਰੋਧੀ ਅਨਸਰ ਗੁਰੂ ਘਰਾਂ ਅਤੇ ਪੰਜਾਬ ਦੀਆਂ ਸੜਕਾਂ ‘ਤੇ ਖੁੱਲ੍ਹੇਆਮ ਘੁੰਮ ਰਹੇ ਸਨ, ਜਿਸ ਨਾਲ ਸੂਬੇ ਦਾ ਮਾਹੌਲ ਦੂਸ਼ਿਤ ਹੋ ਰਿਹਾ ਸੀ। ਭਾਰਤ ਵਿਰੋਧੀ ਏਜੰਸੀਆਂ ਵਲੋਂ ਅੰਮ੍ਰਿਤਪਾਲ ਨੂੰ ਪੰਜਾਬ ਭੇਜਣ ਦਾ ਮਕਸਦ ਖਾਲਿਸਤਾਨ ਦੀ ਆੜ ਵਿਚ ਪੰਜਾਬ ਨੂੰ ਇਕ ਵਾਰ ਫਿਰ ਅੱਤਵਾਦ ਦੀ ਅੱਗ ਵਿਚ ਸੁੱਟਣਾ ਸੀ, ਜਿਸ ਨੂੰ ਅੰਮ੍ਰਿਤਪਾਲ ਚੰਗੀ ਤਰ੍ਹਾਂ ਅੰਜਾਮ ਦੇਣ ਵਿਚ ਲੱਗਾ ਹੋਇਆ ਸੀ। ਅੰਮ੍ਰਿਤਪਾਲ ਯੋਜਨਾਬੱਧ ਤਰੀਕੇ ਨਾਲ ਨੌਜਵਾਨਾਂ ਨੂੰ ਸਰਕਾਰ ਅਤੇ ਕਾਨੂੰਨੀ ਪ੍ਰਣਾਲੀ ਵਿਰੁੱਧ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸਦੀ ਤਾਜਾ ਉਦਾਹਨਣ ਅਜਨਾਲਾ ਥਾਣੇ ‘ਚ ਹਥਿਆਰਬੰਦ ਹਮਲਾ ਅਤੇ ਪੁਲਸ ਅਧਿਕਾਰੀਆਂ ‘ਤੇ ਹਮਲਾ ਕਰਨਾ ਸੀ। ਪਰ ਪੰਜਾਬ ਪੁਲਿਸ ਨੇ ਬੜੀ ਸੂਝ-ਬੂਝ ਨਾਲ ਹਾਲਾਤ ਨੂੰ ਸੰਭਾਲਿਆ। ਇੰਝ ਜਾਪਦਾ ਸੀ ਕਿ ਪੰਜਾਬ ਵਿਚ ਰਹਿਣਾ ਸੁਰੱਖਿਅਤ ਨਹੀਂ ਹੈ, ਪਰ ਭਗਵੰਤ ਮਾਨ ਦੀ ਸਰਕਾਰ ਅਤੇ ਪੰਜਾਬ ਪੁਲਿਸ ਨੇ ਇਨ੍ਹਾਂ ਗੱਦਾਰਾਂ ਦੀਆਂ ਸਰਗਰਮੀਆਂ ‘ਤੇ ਨਕੇਲ ਕੱਸੀ ਅਤੇ ਪੰਜਾਬ ਦੇ ਮਾਹੌਲ ਨੂੰ ਗੰਦਗੀ ਤੋਂ ਬਚਾਇਆ।
ਕਪੂਰ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੀ ਕਾਰਵਾਈ ਲਈ ਵਧਾਈ ਦੀ ਪਾਤਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਪੁਲਸ ਨੇ ਇਹ ਕਾਰਵਾਈ ਕਰਕੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਸਖਤ ਕਾਰਵਾਈ ਕਰੇਗੀ ਤਾਂ ਜੋ ਕੋਈ ਹੋਰ ਪੰਜਾਬ ਦਾ ਮਾਹੌਲ ਖਰਾਬ ਕਰਨ ਬਾਰੇ ਸੋਚ ਵੀ ਨਾ ਸਕੇ।
ਕਪੂਰ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਸਿਆਣੇ ਹੋ ਗਏ ਹਨ, ਜਿਨ੍ਹਾਂ ਨੇ ਅੰਮ੍ਰਿਤਪਾਲ ਵਰਗੇ ਸ਼ਰਾਰਤੀ ਅਨਸਰਾਂ ਨੂੰ ਨਕਾਰ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments