spot_img
spot_img
spot_img
spot_img
Tuesday, May 21, 2024
spot_img
Homeਪਟਿਆਲਾਆਜ਼ਾਦੀ ਦਿਵਸ ਤੇ ਹੋਵੇਗਾ ਅਰਵਿੰਦਰ ਸਿੰਘ ਦਾ ਸਨਮਾਨ

ਆਜ਼ਾਦੀ ਦਿਵਸ ਤੇ ਹੋਵੇਗਾ ਅਰਵਿੰਦਰ ਸਿੰਘ ਦਾ ਸਨਮਾਨ

ਪਟਿਆਲਾ 14 ਅਗਸਤ-( ਸਨੀ ਕੁਮਾਰ ) ਉੱਘੀ ਵਾਤਾਵਰਣ ਅਤੇ ਸਮਾਜ ਸੇਵੀ ਸੰਸਥਾ ਉਮੰਗ ਵੈਲਫੇਅਰ ਫਾਉਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੂੰ ਆਜ਼ਾਦੀ ਦਿਵਸ ਸਮਾਰੋਹ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਨਮਾਨਿਤ ਕਰਨਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਿਲਾ ਐਵਾਰਡ ਲਈ ਉਨ੍ਹਾਂ ਦੀ ਚੋਣ ਕੀਤੀ ਗਈ ਹੈ।
ਅਰਵਿੰਦਰ ਸਿੰਘ ਨੂੰ ਇਹ ਸਨਮਾਨ ਉਨ੍ਹਾਂ ਦੀ ਸੰਸਥਾ ਵੱਲੋਂ ਵਾਤਾਵਰਣ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਦਿੱਤਾ ਜਾ ਰਿਹਾ ਹੈ। ਸੰਸਥਾ ਵੱਲੋਂ ਲੜਕੀਆਂ ਲਈ ਮੁਫ਼ਤ ਸਵੈ ਰੱਖਿਆ ਸਿਖਲਾਈ ਸਕੂਲ, ਕੰਪਿਊਟਰ ਸਿਖਲਾਈ ਕੇਂਦਰ, ਸਿਲਾਈ ਸਿਖਲਾਈ ਕੇਂਦਰ ਚਲਾਇਆ ਜਾ ਰਿਹਾ ਹੈ। ਭੀਖ ਮੰਗ ਰਹੇ ਬੱਚਿਆਂ ਦੇ ਪੁਨਰਵਾਸ ਲਈ ਕੋਸ਼ਿਸ਼ਾਂ, ਪੌਦਾਰੋਪਣ ਮੁਹਿੰਮਾਂ, ਜਾਗਰੂਕਤਾ ਪ੍ਰੋਗਰਾਮਾਂ ਦੇ ਆਯੋਜਨ ਆਦਿ ਵਿੱਚ ਵੀ ਸੰਸਥਾ ਮੋਹਰੀ ਹੋਕੇ ਕੰਮ ਕਰ ਰਹੀ ਹੈ। ਅਰਵਿੰਦਰ ਸਿੰਘ ਨੂੰ ਇਹ ਐਵਾਰਡ ਮਿਲਣ ਤੇ ਵਿਧਾਇਕ ਡਾ. ਬਲਬੀਰ ਸਿੰਘ, ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸੁਸ੍ਰੀ ਵਿੱਦਿਆ ਸਾਗਰੀ ਆਰ. ਯੂ., ਆਈਐਫ਼ਐਸ, ਡੀਐਸਪੀ ਹਰਦੀਪ ਸਿੰਘ ਬਡੂੰਗਰ, ਪੀਪੀਐਸ, ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਨਵਦੀਪ ਢੀਂਗਰਾ, ਵਣ ਰੇੰਜ ਅਫਸਰ (ਵਿਸਥਾਰ) ਸੁਰਿੰਦਰ ਸ਼ਰਮਾ, ਡਾ. ਅੰਬੇਡਕਰ ਡੈਮੋਕ੍ਰੇਟਿਕ ਫਾਰੈਸਟਰਜ ਐਸੋਸੀਏਸ਼ਨ ਦੇ ਕਨਵੀਨਰ ਅਮਨ ਅਰੋੜਾ ਅਤੇ ਪ੍ਰਧਾਨ ਹਰਦੀਪ ਸ਼ਰਮਾ, ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਤੇ ਸਮਾਜ ਸੇਵਾ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਡਾ. ਗੁਰਨਾਮ ਵਿਰਕ, ਸਿੱਖਿਆ ਸ਼ਾਸ਼ਤਰੀ ਡਾ. ਸ਼ਵਿੰਦਰ ਸਿੰਘ ਅਤੇ ਹੋਰ ਸਨਮਾਨਿਤ ਸ਼ਖਸ਼ੀਅਤਾਂ ਨੇ ਵਧਾਈ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments