spot_img
spot_img
spot_img
spot_img
Tuesday, May 21, 2024
spot_img
Homeਪੰਜਾਬਆਪ ਵਿਧਾਇਕ ਅਜੀਤਪਾਲ ਕੋਹਲੀ ਨੇ ਸੰਗਰੁਰ ਚ ਕੀਤਾ ਚੋਣ ਪ੍ਰਚਾਰ

ਆਪ ਵਿਧਾਇਕ ਅਜੀਤਪਾਲ ਕੋਹਲੀ ਨੇ ਸੰਗਰੁਰ ਚ ਕੀਤਾ ਚੋਣ ਪ੍ਰਚਾਰ

  1. ਆਪ ਵਿਧਾਇਕ ਅਜੀਤਪਾਲ ਕੋਹਲੀ ਨੇ ਸੰਗਰੁਰ ਚ ਕੀਤਾ ਚੋਣ ਪ੍ਰਚਾਰ
    — ਸਰਪੰਚ ਗੁਰਮੇਲ ਸਿੰਘ ਦੀ ਜਿੱਤ ਯਕੀਨੀ-ਅਜੀਤਪਾਲ ਕੋਹਲੀ
    ਪਟਿਆਲਾ, 14 ਜੂਨ (ਸੰਨੀ ਕੁਮਾਰ )-
    ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਕੰਪੇਨ ‘ਚ ਡੋਰ-ਟੂ-ਡੋਰ ਦੋਰਾਨ ਸ਼ਹਿਰ ਵਾਸੀਆਂ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਾਹਿਬ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਮਹੀਨੇ ਦੀ ਕਾਰਗੁਜ਼ਾਰੀ ਤੋਂ ਲੋਕ ਬਹੁਤ ਖੁਸ਼ ਹਨ। ਲੋਕਾਂ ਦਾ ਇਸ ਚੋਣ ‘ਚ ਕਾਫੀ ਚੰਗਾ ਰੁਝਾਨ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਲਈ ਉਨ੍ਹਾਂ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ਵੀ ਜਿੱਤ ਪੱਕੀ ਹੈ। ਸੰਗਰੁਰ ਸ਼ਹਿਰ ਵਾਸੀਆਂ ਨੇ ਵੀ ਆਮ ਆਦਮੀ ਪਾਰਟੀ ਦੇ ਹੱਕ ‘ਚ ਗੱਲ ਕਰਦੇ ਹੋਏ ਕਿਹਾ ਕਿ ਕਈ ਦਹਾਕਿਆਂ ਤੋਂ ਪੰਜਾਬ ‘ਚ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਜ਼ਮਾ ਚੁੱਕੇ ਹਾਂ ਤੇ ਮੁੜ ਤੀਜੀ ਵਾਰ ਫਿਰ ਇਸ ਵਾਰ ਵੀ ਆਮ ਆਦਮੀ ਪਾਰਟੀ ਨੂੰ ਇਹ ਸੀਟ ਜਿਤਾਉਣਗੇ।ਉਨਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 15 ਜੂਨ ਨੂੰ ਪੰਜਾਬ ਦਾ ਦੌਰਾ ਕਰਕੇ ਪੰਜਾਬ ਸਰਕਾਰ ਦੀ ਨਵੀਂ ਸਕੀਮ ਦੀ ਸ਼ੁਰੂਆਤ ਕਰਨਗੇ। ਸੰਗਰੂਰ ਸ਼ਹਿਰ ‘ਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਡੋਰ ਟੂ ਡੋਰ ਕਰਨ ਲਈ ਵਿਧਾਇਕ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਵਲੋਂ ਪਟਿਆਲਾ ਸ਼ਹਿਰੀ ਹਲਕੇ ਦੀ ਖਾਸ ਕਰਕੇ ਸੰਗਰੂਰ ਸ਼ਹਿਰ ਦੇ ਕਈ ਵਾਰਡਾਂ ਵਿੱਚ ਡਿਊਟੀਆਂ ਲਾਈਆਂ ਗਈਆਂ ਹਨ।

    ਜਾਰੀ ਕਰਤਾ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments