spot_img
spot_img
spot_img
spot_img
Tuesday, May 28, 2024
spot_img
Homeਪਟਿਆਲਾਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਬਿਨਾਂ ਖੱਜਲ ਖੁਆਰੀ ਦੇ ਮਿਲਣ...

ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਬਿਨਾਂ ਖੱਜਲ ਖੁਆਰੀ ਦੇ ਮਿਲਣ ਲੱਗੀਆਂ ਸਿਹਤ ਸਹੂਲਤਾਂ- ਅਜੀਤਪਾਲ ਕੋਹਲੀ

ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਬਿਨਾਂ ਖੱਜਲ ਖੁਆਰੀ ਦੇ ਮਿਲਣ ਲੱਗੀਆਂ ਸਿਹਤ ਸਹੂਲਤਾਂ- ਅਜੀਤਪਾਲ ਕੋਹਲੀ

ਪਟਿਆਲਾ, 10 ਮਈ (ਬਰਿੰਦਰਪਾਲ ਸਿੰਘ)
ਪਟਿਆਲਾ ਦੇ ਭਾਸ਼ਾ ਵਿਭਾਗ ‘ਚ ਖੁੱਲ੍ਹਿਆਂ ਆਮ ਆਦਮੀ ਕਲੀਨਿਕ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾਉਣ ਲਈ ਪੁੱਜਦੇ ਹਨ। ਇਸ ਸਬੰਧੀ ਗੱਲ ਕਰਦਿਆਂ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ 15 ਅਗਸਤ ਨੂੰ ਖੁੱਲ੍ਹੇ ਇਸ ਆਮ ਆਦਮੀ ਕਲੀਨਿਕ ‘ਚ 30 ਅਪ੍ਰੈਲ ਤੱਕ 18 ਹਜ਼ਾਰ 663 ਮਰੀਜ਼ਾਂ ਨੇ ਇਲਾਜ ਕਰਵਾਇਆ ਹੈ ਤੇ 8059 ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਖੋਲ੍ਹੇ ਗਏ ਇਸ ਕਲੀਨਿਕ ਨੇ ਸਰਕਾਰੀ ਹਸਪਤਾਲਾਂ ‘ਚ ਭੀੜ ਨੂੰ ਘੱਟ ਕੀਤਾ ਹੈ ਤੇ ਮਰੀਜ਼ਾਂ ਨੂੰ ਬਿਨਾਂ ਖੱਜਲ ਖੁਆਰੀ ਦੇ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਪਹੁੰਚ ‘ਚ ਸਿਹਤ ਸੇਵਾਵਾਂ ਲਿਆਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਜਿਸ ਤਹਿਤ ਹੁਣ ਤੱਕ ਸੂਬੇ ‘ਚ 580 ਅਤੇ ਪਟਿਆਲਾ ਜ਼ਿਲ੍ਹੇ ‘ਚ 45 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਚੁੱਕੇ ਹਨ ਤੇ ਹੋਰ ਕਲੀਨਿਕ ਖੋਲਣ ਲਈ ਵੀ ਕੰਮ ਚੱਲ ਰਿਹਾ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਨੇ ਜਿਥੇ ਲੋਕਾਂ ਨੂੰ ਘਰਾਂ ਨੇੜੇ ਇਲਾਜ ਦੀ ਸਹੂਲਤ ਦਿੱਤੀ ਹੈ, ਉਥੇ ਹੀ ਮਰੀਜ਼ਾਂ ਦੀ ਬਿਮਾਰੀ ਦੇ ਇਲਾਜ ਦਾ ਪੂਰਾ ਰਿਕਾਰਡ ਮੈਨਟੇਨ ਕੀਤਾ ਹੈ, ਜੋ ਪਹਿਲਾਂ ਕਦੇ ਨਹੀਂ ਕੀਤਾ ਗਿਆ, ਇਸ ਨਾਲ ਬਿਮਾਰੀਆਂ ਦਾ ਹੋਰ ਬਿਹਤਰ ਢੰਗ ਨਾਲ ਇਲਾਜ ਹੋ ਸਕੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਚ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਕਲੀਨਿਕ ‘ਚ ਇਲਾਜ ਕਰਵਾਉਣ ਆਏ ਮਰੀਜ਼ ਨੇ ਕਿਹਾ ਕਿ ਇਹ ਕਲੀਨਿਕ ਖੁੱਲਣ ਨਾਲ ਹਸਪਤਾਲਾਂ ਦੀਆਂ ਲੰਮੀਆਂ ਉਡੀਕ ਲਾਈਨਾਂ ਤੋਂ ਛੁਟਕਾਰਾ ਮਿਲਿਆ ਹੈ ਤੇ ਹੁਣ ਕਲੀਨਿਕ ‘ਚ ਨਾਲੋ ਨਾਲ ਇਲਾਜ ਸਹੂਲਤ ਮਿਲ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments