spot_img
spot_img
spot_img
spot_img
Sunday, May 19, 2024
spot_img
Homeਪੰਜਾਬਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ...

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਵਧਾ ਕੇ ਪੰਜਾਬੀਆ ਦੀ ਜੇਬ ‘ਤੇ ਪਾਇਆ ਹੋਰ ਬੋਝ : ਸਿੱਧੂਪੁਰ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਵਧਾ ਕੇ ਪੰਜਾਬੀਆ ਦੀ ਜੇਬ ‘ਤੇ ਪਾਇਆ ਹੋਰ ਬੋਝ : ਸਿੱਧੂਪੁਰ

ਬੱਸੀ ਪਠਾਣਾਂ (ਮਨੀਸ਼ ਸ਼ਰਮਾ ):-ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਹਾਂਸਲ ਕੀਤੀ ਤੇ ਸੱਤਾ ਵਿੱਚ ਆਉਣ ਉਪਰੰਤ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਲੋਕ ਵਿਰੋਧੀ ਰੰਗ ਦਿਖਾਉਣਾ ਸੁਰੂ ਕਰ ਦਿੱਤਾI ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਬਣ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਖਜਾਨੇ ਨੂੰ ਲੁੱਟਿਆ ਜਾ ਰਿਹਾ ਹੈ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਐਸੀ ਮੋਰਚਾ ਦੇ ਸੂਬਾ ਕਾਰਜਕਾਰਨੀ ਮੈਂਬਰ ਤੇ ਬੱਸੀ ਹਲਕੇ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਸਿੱਧੂਪੁਰ ਨੇ ਕੀਤਾ। ਉਨਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਭਗਵੰਤ ਮਾਨ ਸਰਕਾਰ ਦੀਆਂ ਨਾਲਾਇਕੀਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਰੇਤੇ, ਬਜਰੀ ਸਮੇਤ ਆਮ ਵਰਤੋ ਦੀਆਂ ਚੀਜ਼ਾਂ ਦੇ ਭਾਅ ਅਸਮਾਨ ਨੂੰ ਛੂ ਰਹੇ ਹਨ, ਸੂਬੇ ਦੀ ਜਨਤਾ ਤ੍ਰਾਹਿ ਤ੍ਰਾਹਿ ਕਰ ਰਹੀ ਹੈ ਤੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ।
ਪੰਜਾਬ ਵਿੱਚ ਘਰ ਬਣਾਉਣਾ ਬਹੁਤ ਮੁਸ਼ਕਲ ਹੋ ਗਿਆ ਹੈI ਪੰਜਾਬ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਤੋ ਰਾਹਤ ਦੇਣ ਦੀ ਥਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਫਿਰ ਤੋ ਵਧਾ ਕੇ ਲੋਕਾਂ ਤੇ ਮਹਿੰਗਾਈ ਦਾ ਹੋਰ ਬੋਝ ਪਾ ਦਿੱਤਾ ਹੈI ਜਿਸਦਾ ਪੰਜਾਬ ਭਾਜਪਾ ਪੁਰ-ਜ਼ੋਰ ਵਿਰੋਧ ਕਰਦੀ ਹੈ ਅਤੇ ਸਰਕਾਰ ਤੋ ਮੰਗ ਕਰਦੀ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਵੇI ਰੇਤ ਬਜਰੀ ਸਮੇਤ ਹੋਰ ਜ਼ਰੂਰੀ ਵਸਤਾਂ ਦੀਆ ਕੀਮਤਾਂ ਤੁਰੰਤ ਨੂੰ ਘੱਟ ਕਰਨ ਲਈ ਜ਼ਰੂਰੀ ਕਦਮ ਚੁੱਕੇ।
ਉਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋ ਬਾਅਦ ਪੰਜਾਬ ਦੇ ਉਦਯੋਗ ਬਾਹਰ ਸਿਫਟ ਹੋ ਰਹੇ ਹਨI ਪੰਜਾਬ ਦਾ ਹਰ ਵਰਗ ਸਰਕਾਰ ਤੋ ਦੁਖੀ ਹੋ ਕੇ ਸੜਕਾਂ ਤੇ ਧਰਨੇ ਪਰਦਰਸ਼ਨ ਕਰ ਰਿਹਾ ਹੈI ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕੀਤੇI ਸਰਕਾਰ ਨੇ ਪੰਜਾਬੀਆ ਨੂੰ ਮਹਿੰਗਾਈ ਤੋ ਰਾਹਤ ਦੇਣ ਦੀ ਥਾਂ ਹੋਰ ਬੋਝ ਪਾ ਦਿੱਤਾ ਹੈ। ਉਨਾਂ ਨੇ ਕਿਹਾ ਕਿ ਲੋਕ ਹਿਤੈਸ਼ੀ ਹੋਣ ਦਾ ਢੌਂਗ ਕਰਨ ਵਾਲੇ ਕੇਜਰੀਵਾਲ ਦੀ ਪਾਰਟੀ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆਉਣਾ ਸੁਰੂ ਹੋ ਗਿਆ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਕਟੋਤੀ ਕਰਕੇ ਦੇਸ਼ ਦੇ ਲੋਕਾਂ ਨੂੰ ਰਾਹਤ ਦਿੱਤੀ। ਉਹਨਾਂ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments