spot_img
spot_img
spot_img
spot_img
Sunday, May 19, 2024
spot_img
Homeਪੰਜਾਬਇੰਜ. ਪੁਨਰਦੀਪ ਸਿੰਘ ਬਰਾੜ ਨੇ ਚੀਫ ਇੰਜੀਨੀਅਰ (ਵੈਸਟ ਜੋਨ, ਬਠਿੰਡਾ) ਵਜੋਂ ਕਾਰਜਭਾਰ...

ਇੰਜ. ਪੁਨਰਦੀਪ ਸਿੰਘ ਬਰਾੜ ਨੇ ਚੀਫ ਇੰਜੀਨੀਅਰ (ਵੈਸਟ ਜੋਨ, ਬਠਿੰਡਾ) ਵਜੋਂ ਕਾਰਜਭਾਰ ਸੰਭਾਲਿਆ  

ਇੰਜ. ਪੁਨਰਦੀਪ ਸਿੰਘ ਬਰਾੜ ਨੇ ਚੀਫ ਇੰਜੀਨੀਅਰ (ਵੈਸਟ ਜੋਨ, ਬਠਿੰਡਾ) ਵਜੋਂ ਕਾਰਜਭਾਰ ਸੰਭਾਲਿਆ
ਬਠਿੰਡਾ (ਪਰਵਿੰਦਰ ਜੀਤ ਸਿੰਘ)
ਇੰਜ. ਪੁਨਰਦੀਪ ਸਿੰਘ ਬਰਾੜ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਵੈਸਟ ਜ਼ੋਨ ਬਠਿੰਡਾ ਦੇ ਨਵੇਂ ਚੀਫ਼ ਇੰਜਨੀਅਰ ਵਜੋਂ ਅਹੁਦਾ ਸੰਭਾਲ ਲਿਆ।  ਉਨ੍ਹਾਂ ਨੇ ਇੰਜ. ਮੱਸਾ ਸਿੰਘ ਦੀ ਜਗ੍ਹਾ ਲਈ ਹੈ, ਜਿਨ੍ਹਾਂ ਨੂੰ ਪਟਿਆਲਾ ਵਿਖੇ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਇੰਜ. ਬਰਾੜ ਲੁਧਿਆਣਾ ਵਿਖੇ ਡਿਪਟੀ ਚੀਫ ਇੰਜਨੀਅਰ (ਇਨਫੋਸਮੈਂਟ) ਵਜੋਂ ਨਿਯੁਕਤ ਸਨ। ਚਾਰਜ ਲੈਣ ਤੋਂ ਬਾਅਦ ਇੰਜ. ਬਰਾੜ ਨੇ ਵੈਸਟ ਜ਼ੋਨ ਬਠਿੰਡਾ ਦੇ ਐਸਈਜ ਅਤੇ ਹੋਰਨਾਂ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਲਈ ਉਨ੍ਹਾਂ ਦਾ ਸਹਿਯੋਗ ਮੰਗਿਆ।
ਉਨ੍ਹਾਂ ਨੇ ਕਿਹਾ ਕਿ ਉਹ ਇੰਜ. ਬਲਦੇਵ ਸਿੰਘ ਸਰਾਂ ਸੀਐਮਡੀ ਪੀਐਸਪੀਸੀਐਲ ਅਤੇ ਇੰਜ. ਡੀਪੀਐਸ ਗਰੇਵਾਲ ਡਾਇਰੈਕਟਰ ਡਿਸਟ੍ਰੀਬਿਊਸ਼ਨ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਸੁਨਿਸਚਿਤ ਕਰਨਗੇ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮਿਲੇ।
ਇੰਜ. ਬਰਾੜ ਨੇ ਬਿਜਲੀ ਚੋਰੀ ਦੀ ਕੁਰੀਤੀ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਪੀਐੱਸਪੀਸੀਐੱਲ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਬਿਜਲੀ ਦੀ ਦੁਰਵਰਤੋਂ ਕਰਦਿਆਂ ਜਾਂ ਬਿਜਲੀ ਚੋਰੀ ਕਰਦਿਆਂ ਫੜੇ ਜਾਣ ਵਾਲੇ ਲੋਕਾਂ ਖ਼ਿਲਾਫ਼ ਉਹ ਸਖ਼ਤ ਕਾਰਵਾਈ ਕਰਨਗੇ। ਉਨ੍ਹਾਂ ਨੇ ਜੂਨੀਅਰ ਅਫਸਰਾਂ ਨੂੰ ਅਜਿਹੇ ਇਲਾਕਿਆਂ ਚ ਰੇਡ ਜਾਰੀ ਰੱਖਣ ਦੇ ਨਿਰਦੇਸ਼ ਜਿੱਥੇ ਬਿਜਲੀ ਚੋਰੀ ਦੀਆਂ ਜਿਆਦਾ ਸ਼ਿਕਾਇਤਾਂ ਮਿਲਦੀਆਂ ਹਨ। ਉਨ੍ਹਾਂ ਨੇ ਆਮ ਖਪਤਕਾਰਾਂ ਦੀ ਪਰੇਸ਼ਾਨੀਆਂ ਦਾ ਖਾਤਮਾ ਕਰਨ ਲਈ ਇਮਾਨਦਾਰੀ ਪੂਰਵਕ ਕੰਮ ਕਰਨ ਦੀ ਅਪੀਲ ਕੀਤੀ।
ਇੰਜ. ਬਰਾੜ 11 ਨਵੰਬਰ, 1991 ਪੰਜਾਬ ਰਾਜ ਬਿਜਲੀ ਬੋਰਡ ਨੂੰ ਜੁਆਇਨ ਕਰਨ ਤੋਂ ਪਹਿਲਾਂ ਡੇਢ ਸਾਲ ਪਬਲਿਕ ਸੈਕਟਰ ਐਂਟਰਪ੍ਰਾਈਸਜ਼ ਕੰਮ ਕਰ ਚੁੱਕੇ ਹਨ। ਜਿਨ੍ਹਾਂ ਕੋਲ ਵਿਸ਼ੇਸ਼ ਤੌਰ ਤੇ ਅਪਰੇਸ਼ਨ ਅਤੇ ਇਨਫੋਰਸਮੈਂਟ ਔਰਗਨਾਈਜੇਸ਼ਨ ਦੇ ਨਾਲ-ਨਾਲ ਕਮਰਸ਼ੀਅਲ ਅਤੇ ਮਟੀਰੀਅਲ ਸਰਵਿਸਿਜ਼ ਆਰਗੇਨਾਈਜ਼ੇਸ਼ਨ ਵਿੱਚ 31 ਸਾਲਾ ਦਾ ਵੱਡਾ ਤਜਰਬਾ ਹੈ।
3 ਦਸੰਬਰ, 1968 ਨੂੰ ਫਰੀਦਕੋਟ ਚ ਪੈਦਾ ਹੋਏ ਇੰਜ. ਬਰਾੜ ਨੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ ਤੋਂ ਬੈਚਲਰ ਆਫ਼ ਇੰਜਨੀਅਰਿੰਗ ਕੀਤੀ ਹੋਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments