spot_img
spot_img
spot_img
spot_img
Sunday, May 19, 2024
spot_img
Homeਪਟਿਆਲਾਉੱਘੇ ਸਮਾਜ ਸੇਵੀ ਰੋਟੇਰੀਅਨ ਭਗਵਾਨ ਦਾਸ ਗੁਪਤਾ ਪੰਜਾਬ ਸਰਕਾਰ ਵਲੋਂ ਹੜਾਂ ਰੂਪੀ...

ਉੱਘੇ ਸਮਾਜ ਸੇਵੀ ਰੋਟੇਰੀਅਨ ਭਗਵਾਨ ਦਾਸ ਗੁਪਤਾ ਪੰਜਾਬ ਸਰਕਾਰ ਵਲੋਂ ਹੜਾਂ ਰੂਪੀ ਕੁਦਰਤੀ ਆਫ਼ਤ ਦੌਰਾਨ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਤ

ਉੱਘੇ ਸਮਾਜ ਸੇਵੀ ਰੋਟੇਰੀਅਨ ਭਗਵਾਨ ਦਾਸ ਗੁਪਤਾ ਪੰਜਾਬ ਸਰਕਾਰ ਵਲੋਂ ਹੜਾਂ ਰੂਪੀ ਕੁਦਰਤੀ ਆਫ਼ਤ ਦੌਰਾਨ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਤ
ਪਟਿਆਲਾ 🙁 ਸੰਨੀ ਕੁਮਾਰ ):-ਲੱਗਭਗ 40 ਸਾਲਾਂ ਤੋਂ ਲਗਾਤਾਰ ਨਿਰਸਵਾਰਥ ਅਤੇ ਨਿਰਵਿਘਨ ਸਮਾਜ ਸੇਵਾ ਵਿੱਚ ਤੱਤਪਰ ਰਹਿਣ ਵਾਲੇ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਭਗਵਾਨ ਦਾਸ ਗੁਪਤਾ ਨੂੰ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਮੌਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
 ਮੁੱਖ ਮਹਿਮਾਨ ਚੇਤਨ ਸਿੰਘ ਜੌੜੇਮਾਜਰਾ ਕੈਬਨਿਟ ਮੰਤਰੀ ਲੋਕ ਸੰਪਰਕ, ਬਾਗਬਾਨੀ, ਰੱਖਿਆ ਸੇਵਾਵਾਂ  ਅਤੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸੇਵਾਵਾਂ ਵੱਲੋਂ ਪੰਜਾਬ ਸਰਕਾਰ ਦੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ  ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਆਯੋਜਿਤ ਬੀਤੇ ਦਿਨੀਂ ਪਟਿਆਲਾ ਵਿੱਚ ਆਈ ਹੜਾਂ ਰੂਪੀ ਕੁਦਰਤੀ ਆਫ਼ਤ  ਦੌਰਾਨ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ  ਯੋਧਿਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ  ਸਨਮਾਨ ਸਮਾਗਮ ਵਿੱਚ‌ ਉੱਘੇ ਸਮਾਜਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਰੋਟੇਰੀਅਨ ਭਗਵਾਨ ਦਾਸ ਗੁਪਤਾ ਸਰਪ੍ਰਸਤ ਰੈੱਡ ਕਰਾਸ ਸੁਸਾਇਟੀ ਪਟਿਆਲਾ ਨੂੰ ਵਿਸ਼ੇਸ਼ ਤੌਰ ਤੇ ਪ੍ਰਸੰਸਾ ਪੱਤਰ ਤੇ ਸ਼ਾਨਦਾਰ ਯਾਦਗਾਰੀ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ।
 ਇਸ ਮੌਕੇ  ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ, ਅਜੀਤਪਾਲ ਸਿੰਘ ਕੋਹਲੀ ਐਮ.ਐਲ.ਏ (ਸ਼ਹਿਰੀ) ਪਟਿਆਲਾ, ਨੀਨਾ ਮਿੱਤਲ ਐਮ.ਐਲ.ਏ ਰਾਜਪੁਰਾ,ਜੱਸੀ ਸੋਹੀਆਂਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸਾਕਸ਼ੀ ਸਾਹਨੀ ਆਈ.ਏ.ਐਸ. ਡਿਪਟੀ ਕਮਿਸ਼ਨਰ ਪਟਿਆਲਾ, ਏ.ਡੀ.ਸੀ.(ਜਨਰਲ) ਜਗਜੀਤ ਸਿੰਘ ਪੀ.ਪੀ.ਐਸ., ਅਕਸ਼ਿਤਾ ਗੁਪਤਾ ਆਈ.ਏ.ਐਸ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਪਟਿਆਲਾ, ਪ੍ਰੋ.ਅਰਵਿੰਦ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਲੈਫਟੀਨੈਂਟ ਜਨਰਲ ਦੇ.ਅਐਸ.ਚੀਮਾਂ ਵਾਈਸ ਚਾਂਸਲਰ ਮਹਾਰਾਜਾ ਭਲਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ, ਡਾ.ਪੀ.ਐਸ.ਸਿੱਧੂ ਸਕੱਤਰ ਰੈੱਡ ਕਰਾਸ ਸੁਸਾਇਟੀ ਪਟਿਆਲਾ ਅਤੇ ਹਾਕਮ ਥਾਪਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਪਟਿਆਲਾ, ਜ਼ਿਲੇ ਦੇ ਸਮੂੰਹ ਅਫ਼ਸਰ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿੱਚ ਸਮਾਜ ਸੇਵਕ ਤੇ ਆਮ ਸ਼ਹਿਰੀ ਹਾਜ਼ਰ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments