spot_img
spot_img
spot_img
spot_img
Tuesday, May 21, 2024
spot_img
Homeਪੰਜਾਬਕਣਕ ਦੀ ਫ਼ਸਲ ਦੇ ਖਰੀਦ ਪ੍ਰਬੰਧਾ ਵਿੱਚ ਨਹੀਂ ਆਵੇਗੀ ਕੋਈ ਘਾਟ- ਵਿਧਾਇਕ...

ਕਣਕ ਦੀ ਫ਼ਸਲ ਦੇ ਖਰੀਦ ਪ੍ਰਬੰਧਾ ਵਿੱਚ ਨਹੀਂ ਆਵੇਗੀ ਕੋਈ ਘਾਟ- ਵਿਧਾਇਕ ਦੇਵ ਮਾਨ

ਕਣਕ ਦੀ ਫ਼ਸਲ ਦੇ ਖਰੀਦ ਪ੍ਰਬੰਧਾ ਵਿੱਚ ਨਹੀਂ ਆਵੇਗੀ ਕੋਈ ਘਾਟ- ਵਿਧਾਇਕ ਦੇਵ ਮਾਨ

ਭਾਦਸੋਂ – ( ਬਰਿੰਦਰਪਾਲ ਸਿੰਘ )-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਸਬੰਧੀ ਸਾਰੀਆਂ ਹੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਸਬੰਧੀ ਗੱਲਬਾਤ ਕਰਦੀਆਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦੱਸਿਆ ਕਿ ਕਿਸਾਨਾਂ ਦੀ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਓਸ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕਰਨੀ ਚਾਹੀਦੀ ਹੈ ਕਿ ਉਹ ਹੁਣ ਮੌਸਮ ਨੂੰ ਸਾਫ਼ ਰੱਖੇ ਤਾਂ ਜੋ ਅੰਨਦਾਤਾ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦੀ ਕਟਾਈ ਕਰਕੇ ਉਸਨੂੰ ਮੰਡੀ ਚ’ ਵੇਚ ਕੇ ਸਹੀ ਸਲਾਮਤ ਅਗਲੇ ਸੀਜ਼ਨ ਦੀ ਤਿਆਰੀ ਕਰ ਸਕੇ । ਉਨ੍ਹਾਂ ਕਿਹਾ ਕੀ ਸੂਬਾ ਸਰਕਾਰ ਕਿਸਾਨਾਂ ਦੀ ਕਣਕ ਦੀ ਫਸਲ ਦ‍ਾ ਦਾਣਾ- ਦਾਣਾ ਖਰੀਦੇ ਗੀ ।
ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੁਦਰਤੀ ਆਫਤ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਲਈ ਜੋ ਉਪਰਾਲਾ ਕੀਤਾ ਗਿਆ ਹੈ ਉਹ ਬਹੁਤ ਹੀ ਸਲਾਹੁਣਯੋਗ ਹੈ ਕਿਉਂ ਜੋ ਅੱਜ ਤੱਕ ਕਿਸੇ ਵੀ ਵਿਰੋਧੀ ਪਾਰਟੀ ਦੀ ਸਰਕਾਰ ਨੇ ਐਨੀ ਜਲਦੀ ਕਿਸਾਨਾਂ ਦੀ ਬਾਂਹ ਨਹੀਂ ਫੜੀ ਸੀ । ਇਸ ਮੌਕੇ ਤੇਜਿੰਦਰ ਸਿੰਘ ਖਹਿਰਾ,ਅਮਨਦੀਪ ਸਿੰਘ ਰਹਿਲ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਛਿੰਦਾ ਵਜੀਦਪੁਰ ਅਤੇ ਨਿਰਭੈ ਸਿੰਘ ਆਦਿ ਮੌਜੂਦ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments