spot_img
spot_img
spot_img
spot_img
Sunday, May 19, 2024
spot_img
Homeਪਟਿਆਲਾਕਾਂਗਰਸੀ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਫੜਿਆ ਭਾਜਪਾ ਦਾ ਪੱਲਾ

ਕਾਂਗਰਸੀ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਫੜਿਆ ਭਾਜਪਾ ਦਾ ਪੱਲਾ

ਕਾਂਗਰਸੀ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਫੜਿਆ ਭਾਜਪਾ ਦਾ ਪੱਲਾ
-ਬੀਬਾ ਜੈਇੰਦਰ ਕੌਰ ਦੀ ਰਹਿਨੁਮਾਈ ਹੇਠ ਭਾਜਪਾ ’ਚ ਹੋਏ ਸ਼ਾਮਲ
ਪਟਿਆਲਾ : ਜਲੰਧਰ ਜਿਮਨੀ ਚੋਣ ਵਿਚ ਅੱਜ ਭਾਜਪਾ ਦੇ ਉਮੀਦਵਾਰ ਇਕਬਾਲ ਸਿੰਘ ਅਟਵਾਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪੰਜਾਬ ਭਾਜਪਾ ਦੀ ਸੂਬਾ ਮੀਤ ਪ੍ਰਧਾਨ ਬੀਬਾ ਜੈਇੰਦਰ ਕੌਰ ਦੇ ਅਣਥੱਕ ਯਤਨਾਂ ਸਦਕਾ ਪਿੰਡ ਕੋਟਲੀ ਸੇਖਾਂ, ਅਲਾਵਲਪੁਰ ਮੰਡਲ, ਆਦਮਪੁਰ ਵਿਖੇ ਰੱਖੀ ਹੋਈ ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਸਰਪੰਚ ਅਤੇ ਪੰਚਾਇਤ ਮੈਂਬਰ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਮੌਕੇ ਜੈਇੰਦਰ ਕੌਰ ਅਤੇ ਹੋਰ ਮੈਂਬਰਾਂ ਨੇ ਸ਼ਾਮਲ ਹੋਏ ਸਮੂਹ ਆਗੂਆਂ ਨੂੰ ਪਾਰਟੀ ਵਿਚ ਜੀ ਆਇਆਂ ਕਿਹਾ। ਇਸ ਮੌਕੇ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਿਨੋ ਦਿਨ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਕਿਉਂਕਿ ਪਿਛਲੇ 9 ਸਾਲਾਂ ਦੇ ਕਾਰਜਕਾਲ ਦੌਰਾਨ ਭਾਜਪਾ ਅਤੇ ਮੋਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬਹੁਤ ਹੀ ਸ਼ਲਾਘਾਯੋਗ ਕੰਮ ਕੀਤੇ ਹਨ ਅਤੇ ਜਿਸ ਦੇ ਨਤੀਜੇ ਵਜੋਂ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਵੱਡੀ ਲੀਡ ਨਾਲ ਜੇਤੂ ਰਹਿਣਗੇ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿਚ ਅੰਜੂ ਰਾਣੀ ਸਰਪੰਚ, ਦੀਪਕ ਪੰਚਾਇਤ ਮੈਂਬਰ, ਕਵਲਜੀਤ ਕੌਰ ਪੰਚਾਇਤ ਮੈਂਬਰ, ਜਸਵਿੰਦਰ ਸਹੋਤਾ ਅਤੇ ਹੋਰ ਮੈਂਬਰ ਪ੍ਰਮੁੱਖ ਹਨ। ਇਸ ਮੌਕੇ ਦੀਦਾਰ ਸਿੰਘ ਭੱਟੀ, ਸੋਨੂੰ ਸੰਗਰ, ਕੁਲਦੀਪ ਸਿੰਘ ਸਹੋਤਾ, ਇੰਦਰਜੀਤ ਸਹੋਤਾ, ਰਜਿੰਦਰਪਾਲ ਸਹੋਤਾ ਆਦਿ ਮੈਂਬਰ ਹਾਜ਼ਰ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments