spot_img
spot_img
spot_img
spot_img
Tuesday, May 21, 2024
spot_img
Homeਪੰਜਾਬਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ

ਬਠਿੰਡਾ (ਪਰਵਿੰਦਰ ਜੀਤ ਸਿੰਘ)ਬੀ ਕੇ ਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਨੇ ਦੱਸਿਆ ਸੰਯੁਕਤ ਕਿਸਾਨ ਮੋਰਚੇ ਦੇ ਵਿਚ ਸ਼ਾਮਲ ਅੱਠ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬਠਿੰਡਾ ਦੇ ਟੀਚਰਜ਼ ਹੋਮ ਵਿੱਚ ਮੀਟਿੰਗ ਕੀਤੀ ਇਸ ਮੀਟਿੰਗ ਦੀ ਪ੍ਰਧਾਨਗੀ ਕਿਰਤੀ ਕਿਸਾਨ ਯੂਨੀਅਨ  ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਹਨੀ ਅਗਵਾਈ ਵਿੱਚ ਹੋਈ  ਮੀਟਿੰਗ ਵਿਚ ਵਿਸ਼ੇਸ਼ ਚਰਚਾ ਕੀਤੀ  ਕੇਂਦਰ ਸਰਕਾਰ ਵੱਲੋਂ ਰਹਿੰਦੀਆਂ ਮੰਗਾਂ ਲਾਗੂ ਨਾ ਕਰਨ ਤੇ  ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ  ਬਾਕੀ ਰਹਿੰਦਾ ਮੰਗਾਂ ਤੇ ਟਾਲ ਮਟੋਲ ਕੀਤਾ ਜਾ ਰਿਹਾ ਹੈ  ਮੰਗਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਹੈ  ਉਸ ਮੀਟਿੰਗ ਵਿੱਚ ਫ਼ੈਸਲਾ ਕੀਤਾ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ  31 ਜੁਲਾਈ ਨੂੰ ਪੂਰੇ ਭਾਰਤ ਵਿਚ ਬੱਸਾਂ ਚੱਕਾ ਜਾਮ ਕੀਤਾ ਜਾਵੇਗਾ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਗਿਆਰਾਂ ਵਜੇ ਤੋਂ ਤਿੰਨ ਵਜੇ ਹੋਵੇਗਾ  ਮੀਟਿੰਗ ਵਿੱਚ ਪ੍ਰਮੁੱਖ ਮੰਗਾਂ ਤੇ ਵਿਚਾਰ ਚਰਚਾ ਕੀਤੀ ਗਈ  ਲਖੀਮਪੁਰ ਦੇ ਦੋਸ਼ੀਆਂ ਨੂੰ ਸਜ਼ਾ ਕੀਤੀ ਜਾਵੇ  ਪੀਡ਼ਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਅਤੇ ਨੌਕਰੀ ਦਿੱਤੀ ਜਾਵੇ  ਕਿਸਾਨ ਮੋਰਚੇ ਮੌਕੇ ਦਰਜ ਝੂਠੇ ਕੇਸ ਰੱਦ ਕੀਤੇ ਜਾਣ ਮੰਗ ਕੀਤੀ ਅਤੇ ਫ਼ਸਲਾਂ ਤੇ ਐੱਮ ਐੱਸ ਪੀ ਤੇ ਕਾਨੂੰਨੀ ਗਰੰਟੀ ਦੇਣ ਦੀ ਮੰਗ ਕੇਂਦਰ ਸਰਕਾਰ ਭੱਜ ਰਹੀ ਹੈ  ਪਿਛਲੇ ਦਿਨੀਂ ਫਸਲਾਂ ਅਤੇ ਐੱਮਐੱਸਪੀ ਬਣਾਉਣ ਲਈ ਕਮੇਟੀ ਬਣਾਈ ਗਈ ਹੈ ਇਸ ਕਮੇਟੀ ਵਿਚ ਜਿਹੜੇ ਲੋਕ ਸ਼ਾਮਲ ਕੀਤੇ ਹਨ  ਸਰਕਾਰ ਪੱਖੀ ਹੈ ਤਿੱਨ ਖੇਤੀ ਕਾਨੂੰਨ ਬਣਾਉਣ ਦੇ ਹੱਕ ਵਿੱਚ ਸਨ ਇਸ ਕਮੇਟੀ ਨੂੰ ਕਿਸਾਨ ਜਥੇਬੰਦੀਆਂ ਨੇ ਕੀਤਾ ਰੱਦ  ਕੀਤਾ ਗਿਆ  ਬਾਕੀ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ  ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ 31 ਜੁਲਾਈ ਨੂੰ ਰੇਲ  ਜਾਮਾਂ ਦੇ ਵਿਚ ਵੱਡੀ ਪੱਧਰ ਤੇ ਸਾਮਿਲ  ਹੋਇਆ ਜਾਵੇ  ਇਸ ਮੀਟਿੰਗ ਮੌਕੇ ਬੀਕੇਯੂ ਏਕਤਾ ਮਾਲਵਾ ਸੂਬੇ ਦੇ ਮੀਤ ਪ੍ਰਧਾਨ  ਗੁਰਵਿੰਦਰ ਸਿੰਘ ਪੰਜਾਬ ਕਿਸਾਨ  ਯੂਨੀਅਨ  ਗੁਰਪ੍ਰੀਤ ਰਾਹੀਆ  ਬੀਕੇਯੂ ਲੱਖੋਵਾਲ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਾਰਾ ਸਿੰਘ  ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਸੰਪੂਰਨ ਸਿੰਘ  ਬੀਕੇਯੂ ਏਕਤਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ  ਬਲਦੇਵ ਭਾਈਰੂਪਾ ਕੁੱਲ ਹਿੰਦ ਕਿਸਾਨ ਸਭਾ ਦੇ ਪੰਜਾਬ ਦੇ ਪ੍ਰਧਾਨ ਬਲਕਰਨ ਬਰਾੜ ਹੋਰ ਵੀ ਆਗੂ ਸ਼ਾਮਲ ਹੋਏ I

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments