spot_img
spot_img
spot_img
spot_img
Tuesday, May 21, 2024
spot_img
Homeਪੰਜਾਬਕੇਂਦਰੀ ਸਿੱਖ ਅਜਾਇਬ ਘਰ ਵਿੱਚ ਮਹਾਰਾਜਾ ਰਿਪੁਦਮਨ ਸਿੰਘ ਦੀ ਲਗਾਈ ਗਈ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿੱਚ ਮਹਾਰਾਜਾ ਰਿਪੁਦਮਨ ਸਿੰਘ ਦੀ ਲਗਾਈ ਗਈ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿੱਚ ਮਹਾਰਾਜਾ ਰਿਪੁਦਮਨ ਸਿੰਘ ਦੀ ਲਗਾਈ ਗਈ ਤਸਵੀਰ

ਨਾਭਾ 9 ਅਪ੍ਰੈਲ (ਬਰਿੰਦਰਪਾਲ ਸਿੰਘ )ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਤਸਵੀਰ ਤੋਂ ਹਟਾਇਆ ਪਰਦਾ। ਮਹਾਰਾਜਾ ਰਿਪੁਦਮਨ ਸਿੰਘ ਨੇ ਪੰਥਕ ਸੋਚ ’ਤੇ ਪਹਿਰਾ ਦਿੰਦਿਆਂ ਆਪਣੇ ਜੀਵਨ ਅੰਦਰ ਕਈ ਅਹਿਮ ਕਾਰਜ ਕੀਤੇ ਸਨ।
ਉਨ੍ਹਾਂ ਨੇ ਸੰਨ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਦੇ ਨਾਲ ਹੀ ਸਾਕਾ ਸ੍ਰੀ ਨਨਕਾਣਾ ਸਾਹਿਬ ਸਮੇਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਕਾਲੀਆਂ ਦਸਤਾਰਾਂ ਬੰਨ੍ਹ ਕੇ ਰੋਸ ਪ੍ਰਗਟ ਕਰਨ ਵਾਲਿਆਂ ਵਿਚ ਵੀ ਮਹਾਰਾਜਾ ਨਾਭਾ ਸ਼ਾਮਲ ਸਨ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਦੀ ਤਸਵੀਰ ਨੂੰ ਥਾਂ ਦਿੱਤੀ ਗਈ ਹੈ।
ਤਸਵੀਰ ਸੁਸ਼ੋਭਿਤ ਕਰਨ ਸਬੰਧੀ ਰੱਖੇ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦਾ ਪੰਥਕ ਸੇਵਾਵਾਂ ਵਿਚ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਤਾਜ਼ਪੋਸ਼ੀ ਦੌਰਾਨ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ਾਂ ਦੀਆਂ ਰਵਾਇਤਾਂ ਦੀ ਥਾਂ ਗੁਰਮਤਿ ਦੀ ਵਿਧੀ ਨੂੰ ਤਰਜੀਹ ਦਿੱਤੀ ਅਤੇ ਇਸੇ ਤਰ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਰੋਸ ਵਜੋਂ ਕਾਲੀ ਦਸਤਾਰ ਸਜਾਉਣ ਦੇ ਨਾਲ-ਨਾਲ ਅਰਦਾਸ ਵਾਲੇ ਦਿਨ ਨਾਭਾ ਰਿਆਸਤ ’ਚ ਛੁੱਟੀ ਦਾ ਐਲਾਨ ਕੀਤਾ। ਇਸੇ ਕਰਕੇ ਹੀ ਉਹ ਅੰਗਰੇਜ਼ ਹਕੂਮਤ ਨੂੰ ਰੜਕਦੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਥਕ ਸੋਚ ਹੋਣ ਕਰਕੇ ਹੀ ਮਹਾਰਾਜਾ ਨਾਭਾ ਨੂੰ ਅੰਗਰੇਜ਼ ਹਕੂਮਤ ਨੇ ਬਹਾਨਾ ਬਣਾ ਕੇ ਜ਼ਰਬਦਸਤੀ ਗੱਦੀਓਂ ਲਾਹਿਆ ਸੀ, ਜਿਸ ਦੇ ਰੋਸ ਵਜੋਂ ਸਿੱਖ ਪੰਥ ਨੇ ਮੋਰਚਾ ਲਗਾਇਆ। ਸ਼੍ਰੋਮਣੀ ਕਮੇਟੀ ਇਸ ਪੰਥਕ ਸ਼ਖ਼ਸੀਅਤ ਨੂੰ ਸਤਿਕਾਰ ਭੇਟ ਕਰਕੇ ਆਪਣਾ ਫ਼ਰਜ਼ ਨਿਭਾਇਆ ਹੈ।
ਇਸ ਮੌਕੇ ਮਹਾਰਾਜਾ ਸ. ਰਿਪੁਦਮਨ ਸਿੰਘ ਦੇ ਪਰਿਵਾਰ ਵਿੱਚੋਂ ਬੀਬੀ ਪ੍ਰੀਤੀ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਪੁਰਖਿਆ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਨਾਭਾ ਨੇ ਕਾਲੇ ਪਾਣੀ ਦੀ ਸਜ਼ਾ ਤਾਂ ਪ੍ਰਵਾਨ ਕੀਤੀ, ਪਰ ਅੰਗਰੇਜ਼ਾਂ ਨੂੰ ਮੁਆਫ਼ੀਨਾਮਾ ਨਹੀਂ ਲਿਖ ਕੇ ਦਿੱਤਾ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੱਖ ਵਿਦਵਾਨ ਸ. ਗਿਆਨ ਸਿੰਘ ਸੰਧੂ ਕੈਨੇਡਾ, ਸ. ਜਤਿੰਦਰਪਾਲ ਸਿੰਘ ਅਮਰੀਕਾ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਅਤੇ ਮਹਾਰਾਜਾ ਰਿਪੁਦਮਨ ਸਿੰਘ ਦੇ ਪੜਪੋਤੇ ਯੁਵਰਾਜ ਅਭੀ ਉਦੈਪ੍ਰਤਾਪ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਸਮਾਗਮ ’ਚ ਪੁੱਜੇ ਮਹਾਰਾਜਾ ਨਾਭਾ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments