spot_img
spot_img
spot_img
spot_img
Tuesday, May 28, 2024
spot_img
Homeਪਟਿਆਲਾਕੇਂਦਰ ਅਤੇ ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ...

ਕੇਂਦਰ ਅਤੇ ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ- ਨਕੁਲ ਸੋਫਤ

ਕੇਂਦਰ ਅਤੇ ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ- ਨਕੁਲ ਸੋਫਤ
ਪਟਿਆਲਾ:-( ਸੰਨੀ ਕੁਮਾਰ ):-ਪੰਜਾਬ ਭਾਜਪਾ ਦੀ ਮੀਤ ਪ੍ਰਧਾਨ  ਬੀਬਾ ਜੈ ਇੰਦਰ ਕੌਰ ਅਤੇ ਭਾਜਪਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕੇ.ਕੇ ਮਲਹੋਤਰਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਭਾਜਪਾ ਆਈ. ਟੀ ਸੈੱਲ ਦੇ ਕਨਵੀਨਰ ਨਕੁਲ ਸੋਫਤ ਅਤੇ ਜ਼ਿਲ੍ਹੇ ਦੀਆਂ ਹੋਰ ਟੀਮਾਂ ਵੱਲੋਂ ਕੇਂਦਰ ਵਿਚ ਭਾਜਪਾ ਤੇ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਤੇ ਉਹਨਾਂ ਵੱਲੋਂ ਲੋਕ-ਹਿੱਤਾਂ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪਿਛਲੇ 9 ਸਾਲਾਂ ਵਿੱਚ ਹਰ ਵਰਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹਰ ਘਰ ਪਹੁੰਚਾਇਆ ਜਾ ਰਿਹਾ ਹੈ। ਅੱਜ ਇਸ ਮੌਕੇ ਥਾਪਰ ਮੰਡਲ ਵਿਖੇ ਇੱਕ ਭਰਵੀਂ ਮੀਟਿੰਗ ਦੌਰਾਨ ਇਨ੍ਹਾਂ ਸਮੂਹ ਸਕੀਮਾਂ ਸਬੰਧੀ ਸਾਰੀ ਜਾਣਕਾਰੀ ਤੋਂ ਲੋਕਾਂ ਨੂੰ ਰੂ-ਬ-ਰੂ ਕਰਵਾਇਆ ਗਿਆ ਅਤੇ ਕੇਂਦਰ ਦੀਆਂ ਲੋਕ ਹਿਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਪਰਚੇ ਵੀ ਵੰਡੇ ਗਏ। ਇਸ ਮੌਕੇ ਨਕੁਲ ਸੋਫਤ ਨੇ ਕਿਹਾ ਕਿ ਪਿਛਲੇ 9 ਸਾਲਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਖੁਸ਼ ਹੈ ਅਤੇ ਅਗਾਮੀ 2024 ਵਿੱਚ ਭਾਜਪਾ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਰਿਕਾਰਡ ਤੀਜੀ ਵਾਰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments