spot_img
spot_img
spot_img
spot_img
Tuesday, May 21, 2024
spot_img
Homeਪੰਜਾਬਖੇਡ ਮੰਤਰੀ ਮੀਤ ਹੇਅਰ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰਸਿੱਧੂ ਦੀ ਮਾਤਾ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ

ਖੇਡ ਮੰਤਰੀ ਮੀਤ ਹੇਅਰ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰਸਿੱਧੂ ਦੀ ਮਾਤਾ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ

ਬਠਿੰਡਾ – (ਪਰਵਿੰਦਰ ਜੀਤ ਸਿੰਘ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤਹੇਅਰ ਨੇ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ ਦੀ ਮਾਤਾ ਇੰਦਰਜੀਤ ਕੌਰ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਇੰਦਰਜੀਤ ਕੌਰ ਜੋ 62 ਵਰ੍ਹਿਆਂ ਦੇ ਸਨ, ਬੀਤੀ ਰਾਤ ਬਠਿੰਡਾ ਵਿਖੇਅਕਾਲ ਚਲਾਣਾ ਕਰ ਗਏ ਸਨ। ਉਹ ਆਪਣੇ ਪਿੱਛੇ ਪਤੀ, ਪੁੱਤਰ ਤੇ ਧੀਛੱਡ ਗਏ।

ਖੇਡ ਮੰਤਰੀ ਨੇ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਕਿਹਾਕਿ  ਸ੍ਰੀਮਤੀ ਇੰਦਰਜੀਤ ਕੌਰ ਦਾ ਜਿੱਥੇ ਅਧਿਆਪਨ ਕਿੱਤੇ ਨੂੰ ਬਹੁਤਯੋਗਦਾਨ ਸੀ ਉੱਥੇ ਉਨ੍ਹਾਂ ਆਪਣੀ ਬੇਟੀ ਅਵਨੀਤ ਕੌਰ ਸਿੱਧੂ ਨੂੰ ਖੇਡਾਂ ਦੇਖੇਤਰ ਵਿੱਚ ਅੱਗੇ ਵਧਾਉਣ ਵਿੱਚ ਬਹੁਤ ਵੱਡਾ ਰੋਲ ਨਿਭਾਇਆ ਜਿਸ ਨੂੰਦੇਖ ਕੇ ਮਾਲਵੇ ਖ਼ਿੱਤੇ ਵਿੱਚ ਕੁੜੀਆਂ ਨੂੰ ਖੇਡਾਂ ਵਿੱਚ ਆਉਣ ਦੀ ਪ੍ਰੇਰਨਾਮਿਲੀ।

ਮੀਤ ਹੇਅਰ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਇੰਦਰਜੀਤ ਕੌਰ ਦਸ਼ਮੇਸ਼ ਕਾਲਜ ਬਾਦਲ ਤੋਂ ਬਤੌਰਲਾਇਬ੍ਰੇਰੀਅਨ ਸੇਵਾ ਮੁਕਤ ਹੋਏ ਸਨ। ਉਨ੍ਹਾਂ ਦੇ ਪਤੀ ਅੰਮ੍ਰਿਤਪਾਲ ਸਿੰਘਸਿੱਧੂ ਜਿੱਥੇ ਅਗਾਂਹਵਧੂ ਇਨਸਾਨ ਸਨ ਹਨ ਉੱਥੇ ਪੱਤਰਕਾਰੀ ਨਾਲ ਵੀ ਜੁੜੇਹੋਏ ਹਨ। ਉਨ੍ਹਾਂ ਦੀ ਬੇਟੀ ਅਵਨੀਤ ਕੌਰ ਸਿੱਧੂ ਜੋ ਮਾਲੇਰਕੋਟਲਾ ਦੇਐਸ.ਐਸ.ਪੀ. ਹਨ, ਉੱਥੇ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੀ ਪਹਿਲੀ ਮਹਿਲਾਓਲੰਪੀਅਨ, ਕਾਮਨਵੈਲ਼ਥ ਤੇ ਏਸ਼ੀਅਨ ਖੇਡਾਂ ਦੀ ਜੇਤੂ ਖਿਡਾਰਨ ਹੈ ਅਤੇਅਰਜੁਨਾ ਐਵਾਰਡੀ ਹੈ। ਉਨ੍ਹਾਂ ਦੇ ਦਾਮਾਦ ਅਤੇ ਅਵਨੀਤ ਦੇ ਪਤੀਰਾਜਪਾਲ ਸਿੰਘ ਭਾਰਤੀ ਹਾਕੀ ਦੇ ਸਾਬਕਾ ਕਪਤਾਨ ਹਨ।ਉਨ੍ਹਾਂ ਦਾ ਬੇਟਾਮਨਮੀਤ ਸਿੰਘ ਪੇਸ਼ੇ ਤੋਂ ਵਕੀਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments