spot_img
spot_img
spot_img
spot_img
Tuesday, May 21, 2024
spot_img
Homeਪੰਜਾਬਗੁਰਦੁਆਰਾ ਬੋਹੜ ਸਾਹਿਬ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਸੰਪੰਨ

ਗੁਰਦੁਆਰਾ ਬੋਹੜ ਸਾਹਿਬ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਸੰਪੰਨ

ਗੁਰਦੁਆਰਾ ਬੋਹੜ ਸਾਹਿਬ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਸੰਪੰਨ-
ਭਾਦਸੋਂ, 16 ਅਪ੍ਰੈਲ ( ਬਰਿੰਦਰਪਾਲ ਸਿੰਘ) ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ (ਪਾਤਸ਼ਾਹੀ ਨੌਵੀਂ) ਚਾਸਵਾਲ ਵਿਖੇ ਤਿੰਨ ਦਿਨਾਂ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਆਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅੰਮ੍ਰਿਤ ਸਿੰਘ ਰਾਮਗੜ੍ਹਵਾਲਿਆਂ ਨੇ ਕਥਾ ਕੀਰਤਨ ਰਾਂਹੀ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਮਹੱਤਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ ਦੇ ਸਬੰਧ ਵਿੱਚ ਸੰਗਤਾਂ ਨੂੰ ਵਿਸਥਾਰ ਪੂਵਕ ਚਾਨਣਾ ਪਾਇਆ।ਇਸ ਉਪਰੰਤ ਸੰਤ ਬਾਬਾ ਰਣਜੀਤ ਸਿੰਘ ਜੀ ਢੀਂਗੀ ਵਾਲਿਆਂ ਨੇ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ।ਉਨਾਂ ਸੰਗਤਾਂ ਨੂੰ ਪ੍ਰਵਚਨਾਂ ਨਾਲ ਨਿਹਾਲ ਕਰਦਿਆਂ ਕਿਹਾ ਕਿ ਖੰਡੇ ਬਾਟੇ ਦਾ ਅੰਮ੍ਰਿਤ ਸੰਚਾਰ ਕਰਕੇ ਅਸੀਂ ਗੁਰੂ ਸਾਹਿਬ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦਾ ਯਤਨ ਕਰ ਸਕਦੇ ਹਾਂ ਅਤੇ ਆਪਣਾ ਜੀਵਨ ਸਫਲ ਕਰ ਸਕਦੇ ਹਾਂ।ਉਨਾਂ ਕਿਹਾ ਕਿ ਸਿੱਖ ਧਰਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ।ਸਾਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਅੱਜ ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਹੈਡ ਗ੍ਰੰਥੀ, ਹਰਜਿੰਦਰ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ ਖਾਲਸਾ, ਗੁਰਦੀਪ ਸਿੰਘ,ਅੰਗਰੇਜ਼ ਸਿੰਘ ਸਾ. ਸਰਪੰਚ,ਭਗਵੰਤ ਸਿੰਘ ਮਣਕੂ, ਜਸਵੰਤ ਸਿੰਘ, ਦਵਿੰਦਰ ਸਿੰਘ ਕਾਕਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਉਪਰੰਤ ਅਤੁੱਟ ਲੰਗਰ ਵੀ ਵਰਤਿਆ। ਸਟੇਜ ਸਕੱਤਰ ਦੀ ਭੂਮਿਕਾ ਗੁਰਸੇਵਕ ਸਿੰਘ ਨੇ ਬਾਖੂਬੀ ਨਿਭਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments