spot_img
spot_img
spot_img
spot_img
Tuesday, May 28, 2024
spot_img
Homeਪਟਿਆਲਾਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਬਤੌਰ ਮੈਨੇਜਰ ਵਜੋਂ ਕਰਨੈਲ ਸਿੰਘ ਵਿਰਕ ਨੇ...

ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਬਤੌਰ ਮੈਨੇਜਰ ਵਜੋਂ ਕਰਨੈਲ ਸਿੰਘ ਵਿਰਕ ਨੇ ਅਹੁਦਾ ਸੰਭਾਲਿਆ

ਪ੍ਰੈਸ ਨੋਟ
ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਬਤੌਰ ਮੈਨੇਜਰ ਵਜੋਂ ਕਰਨੈਲ ਸਿੰਘ ਵਿਰਕ ਨੇ ਅਹੁਦਾ ਸੰਭਾਲਿਆ
ਪਟਿਆਲਾ 9 ਜੂਨ ( ਸੰਨੀ ਕੁਮਾਰ ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਅੱਜ ਬਤੌਰ ਮੈਨੇਜਰ ਕਰਨੈਲ ਸਿੰਘ ਵਿਰਕ ਨੂੰ ਮੈਨੇਜਰ ਵਜੋਂ ਤਾਇਨਾਤ ਕੀਤਾ ਗਿਆ। ਅਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗਿਆਨੀ ਪਿ੍ਰਤਪਾਲ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰਾਂ ਦੀ ਮੌਜੂਦਗੀ ਵਿਚ ਬਤੌਰ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਜ਼ਿਕਰਯੋਗ ਹੈ ਕਿ ਬਤੌਰ ਮੈਨੇਜਰ ਸਤਿੰਦਰ ਸਿੰਘ ਬਾਜਵਾ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ, ਜਿਨ੍ਹਾਂ ਨੂੰ ਹੈਡ ਆਫਿਸ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਵਿਖੇ ਭੇਜ ਦਿੱਤਾ ਗਿਆ ਹੈ। ਇਸ ਮੌਕੇ ਬਤੌਰ ਮੈਨੇਜਰ ਅਹੁਦੇ ਦਾ ਕਾਰਜਭਾਰ ਸੰਭਾਲਣ ਉਪਰੰਤ ਕਰਨੈਲ ਸਿੰਘ ਵਿਰਕ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਜੋ ਜ਼ਿੰਮੇਵਾਰੀ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਸੌਂਪੀ ਹੈ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਇੰਦਰਮੋਹਰਨ ਸਿੰਘ ਬਜਾਜ, ਮੀਤ ਮੈਨੇ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਪਲਵਿੰਦਰ ਸਿੰਘ ਰਿੰਕੂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਤੌਰ ਮੈਨੇਜਰ ਕਰਨੈਲ ਸਿੰਘ ਵਿਰਕ ਨੂੰ ਅਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸਮੂਹ ਸਟਾਫ ਮੈਂਬਰ।
ਜਾਰੀ ਕਰਤਾ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments