spot_img
spot_img
spot_img
spot_img
Tuesday, May 21, 2024
spot_img
Homeਪੰਜਾਬਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਵੱਡੀ ਗਿਣਤੀ ਸੰਗਤ ਨਗਰ ਕੀਰਤਨ ਵਿਚ ਪਹੁੰਚੀ
ਗਤਕਾ ਪਾਰਟੀਆਂ ਨੇ ਜੌਹਰ ਦਿਖਾਏ

ਬੱਸੀ ਪਠਾਣਾਂ ( ਮਨੀਸ਼ ਸ਼ਰਮਾ ) – ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜਨਮ ਦਿਹਾੜੇ ਸਬੰਧੀ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂਦਵਾਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਆਰੰਭ ਹੋ ਕੇ ਮੇਨ ਰੋਡ, ਮੋਟੇ ਵਾਲਾ ਚੌਕ, ਸ਼ੇਰਾ ਵਾਲਾ ਗੇਟ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਵੱਡੀ ਗਿਣਤੀ ਚ” ਸੰਗਤ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਕਾਹਲੋ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ’ਚ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments