spot_img
spot_img
spot_img
spot_img
Tuesday, May 21, 2024
spot_img
Homeਪਟਿਆਲਾਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਲੋਵਾਲ ਸਕੂਲ ਦਾ ਕੀਤਾ ਦੌਰਾ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਲੋਵਾਲ ਸਕੂਲ ਦਾ ਕੀਤਾ ਦੌਰਾ

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਲੋਵਾਲ ਸਕੂਲ ਦਾ ਕੀਤਾ ਦੌਰਾ
ਭਾਦਸੋਂ,  (ਬਰਿੰਦਰਪਾਲ ਸਿੰਘ) ਜਿਲਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲੋਵਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਸਕੂਲ ਦੇ ਵਿਦਿਆਰਥੀਆ ਅਤੇ ਸਟਾਫ ਨਾਲ ਮੁਲਾਕਾਤ ਕਰਕੇ ਸਕੂਲ ਦੀਆਂ ਗਤੀਵਿਧੀਆ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਵਿੱਚ ਵਧੇਰੇ ਸਹੂਲਤਾਂ ਦੇ ਕੇ ਵਿਦਿਆਰਥੀਆ ਨੂੰ ਚੰਗਾ ਵਿਦਿਅਕ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ ਤਾਂ ਜੋ ਵਿਦਿਆਰਥੀਆ ਅਤੇ ਉਨਾਂ ਦੇ ਮਾਪਿਆ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਪੈਦਾ ਹੋ ਸਕੇ। ਉਨਾਂ ਕਿਹਾ ਕਿ ਪਿਛਲੀਆ ਸਰਕਾਰਾਂ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਠੋਸ ਉਪਰਾਲੇ ਨਹੀ ਕੀਤੇ ਜਦੋਂ ਆਪ ਸਰਕਾਰ ਦਿਨ ਰਾਤ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਤਰਜੀਹ ਦੇ ਰਹੀ ਹੈ ਅਤੇ ਸਕੂਲਾਂ ਵਿੱਚ ਖਾਲੀ ਪਈਆਂ ਅਧਿਆਪਕਾਂ ਦੀਆਂ ਪੋਸਟਾਂ ਵੀ ਭਰ ਰਹੀ ਹੈ ਤਾਂ ਜੋ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਪੂਰੀ ਕੀਤੀ ਜਾਵੇ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਕਲਾਸ ਦੇ ਨਤੀਜਿਆ ਵਿੱਚੋ ਨਾਨ ਮੈਡੀਕਲ ਦੀ 97 ਪ੍ਰੀਤਸਤ ਅੰਕ ਹਾਸਲ ਕਰਕੇ ਮੈਰਿਟ ਵਿੱਚ ਆਈ ਸਕੂਲ ਦੀ ਹੋਣਹਾਰ ਵਿਦਿਆਰਥਣ ਬਿਮਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕਰਕੇ ਉਸਨੂੰ ਵਧਾਈ ਦਿੱਤੀ। ਸਕੂਲ ਪ੍ਰਿੰਸੀਪਲ ਮੈਡਮ ਨੀਰਜ ਵੈਦ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਕੂਲ ਵਿੱਚ ਵੱਡਾ ਮੀਟਿੰਗ ਹਾਲ ਬਣਾਉਣ ਦੀ ਮੰਗ ਵੀ ਕੀਤੀ ਅਤੇ ਚੇਅਰਮੈਨ ਨੇ ਉਨਾਂ ਦੀ ਮੰਗ ਜਲਦੀ ਪੂਰੀ ਕਰਨ ਦਾ ਵਿਸ਼ੇਸ਼ ਦਵਾਇਆ। ਇਸ ਮੌਕੇ ਆਪ ਐਸ.ਸੀ.ਵਿੰਗ ਪੰਜਾਬ ਦੇ ਪ੍ਰਧਾਨ ਅਮਰੀਕ ਸਿੰਘ ਬੰਗੜ, ਪਿੰਡ ਵਾਸੀ ਹਰਫੂਲ ਸਿੰਘ ਭੰਗੂ, ਕਰਨੈਲ ਸਿੰਘ, ਲਖਬੀਰ ਸਿੰਘ, ਦਿਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਜਗਤਪ੍ਰੀਤ ਸਿੰਘ, ਓਕਾਰ ਸਿੰਘ ਤੇਜੇ , ਸੁਮਿਤ ਕੁਮਾਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments