spot_img
spot_img
spot_img
spot_img
Sunday, May 19, 2024
spot_img
Homeਪਟਿਆਲਾਜਥੇਬੰਦੀ ਨੇ ਮਨਾਇਆ ਲਚਕਾਣੀ ਵਿਖੇ ਜਨਮ ਦਿਹਾੜਾ।

ਜਥੇਬੰਦੀ ਨੇ ਮਨਾਇਆ ਲਚਕਾਣੀ ਵਿਖੇ ਜਨਮ ਦਿਹਾੜਾ।

ਜਥੇਬੰਦੀ ਨੇ ਮਨਾਇਆ ਲਚਕਾਣੀ ਵਿਖੇ ਜਨਮ ਦਿਹਾੜਾ।

ਪਟਿਆਲਾ 27 ਸਤੰਬਰ ( ਸੰਨੀ ਕੁਮਾਰ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਅਨਿੰਨ ਭਗਤ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆ ਅਕਾਲ ਜਥੇਬੰਦੀ ਜ਼ਿਲ੍ਹਾ ਪਟਿਆਲਾ ਦੀ ਟੀਮ ਨੇ ਪਿੰਡ ਲਚਕਾਣੀ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਮਨਾਇਆ। ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਦੱਸਿਆ ਕਿ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਸਾਲ 2018 ਤੋਂ ਹੋਂਦ ਵਿੱਚ ਆਈ ਸੀ। ਸਭ ਤੋਂ ਤੋ ਪਹਿਲਾ ਉਪਰਾਲਾ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮ੍ਰਿਤਸਰ ਸਾਹਿਬ ਵਿਖੇ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਉਣ ਦੀ ਸ਼ੁਰੂਆਤ ਕੀਤੀ ਸੀ। ਸੂਬੇ ਦੇ ਮੁੱਖ ਬੁਲਾਰੇ ਰਾਮ ਸਿੰਘ ਧੀਮਾਨ ਨੇ ਕਿਹਾ ਪੰਜਾਬ ਦੇ ਸਾਰੇ ਜ਼ਿਲਿਆ ਅੰਦਰ ਮਿਤੀ 24 ਤੋਂ ਲੈ ਕੇ 30 ਸਤੰਬਰ ਤੱਕ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਮੈਂਬਰ ਸਾਹਿਬਾਨ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਉਣਗੇ। ਉਹਨਾਂ ਭਾਈ ਲਾਲੋ ਜੀ ਦੇ ਗੌਰਵਮਈ ਜੀਵਨ ਬਾਰੇ ਵਿਸਥਾਰ ਨਾਲ ਵਿਚਾਰਾਂ ਕੀਤੀਆਂ ਅਤੇ ਕਿਹਾ ਕਿ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਬਾਰੇ ਜ਼ਰੂਰ ਦੱਸੀਏ। ਜਥੇਬੰਦੀ ਦੇ ਜ਼ਿਲ੍ਹਾ ਆਗੂ ਗੁਰਭਜਨ ਸਿੰਘ ਲਚਕਾਣੀ ਵੱਲੋਂ ਆਏ ਸੂਬਾ ਆਗੂਆਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਉਹਨਾਂ ਆਏ ਸਮੂਹ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਰਾਮਗੜ੍ਹੀਆ ਅਕਾਲ ਜਥੇਬੰਦੀ ਜ਼ਿਲ੍ਹਾ ਪਟਿਆਲਾ ਦੀਆਂ ਟੀਮਾਂ ਦਾ ਗਠਨ ਜਲਦ ਕੀਤਾ ਜਾਵੇਗਾ। ਭਵਿੱਖ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਾਂਗੇ। ਇਸ ਮੌਕੇ ਸੱਜਣ ਸਿੰਘ, ਗੁਰਵਿੰਦਰ ਸਿੰਘ. ਸਤਨਾਮ ਸਿੰਘ, ਡਾ. ਗੌਤਮ ਭਾਰਦਵਾਜ, ਨਿਰਮਲ ਸਿੰਘ, ਬਲਦੇਵ ਸਿੰਘ ਭਗਵੰਤ ਸਿੰਘ ਮਣਕੂ ਆਦਿ ਹਾਜ਼ਰ ਸਨ। ਤਸਵੀਰ – ਮੀਟਿੰਗ ਉਪਰੰਤ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ ਆਗੂ ਸਾਹਿਬਾਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments