spot_img
spot_img
spot_img
spot_img
Friday, May 24, 2024
spot_img
Homeਪੰਜਾਬਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ SE 1 ਲੱਖ ਦੀ ਰਿਸ਼ਵਤ ਲੈਂਦਾ...

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ SE 1 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੰਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ, ਆਰ.ਕੇ. ਗੁਪਤਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲਖਪਤ ਰਾਏ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਇੱਕ ਸਰਕਾਰੀ ਠੇਕੇਦਾਰ ਨਾਲ ਕੰਮ ਕਰ ਰਿਹਾ ਹੈ ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਕੋਟਭਾਈ ਦੇ ਪਿੰਡ ਖੁੰਨਣ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸਕੀਮ ਸਬੰਧੀ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਸੁਪਰਡੰਟ ਇੰਜਨੀਅਰ ਨੇ ਬਕਾਇਆ ਬਿੱਲਾਂ ਦੇ ਨਿਪਟਾਰੇ ਅਤੇ ਉਕਤ ਪ੍ਰੋਜੈਕਟ ਦੀ ਨਿਰੀਖਣ ਰਿਪੋਰਟ ਪੇਸ਼ ਕਰਨ ਬਦਲੇ 2,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments