spot_img
spot_img
spot_img
spot_img
Sunday, May 19, 2024
spot_img
Homeਪੰਜਾਬਜਿਲ੍ਹੇ ਭਰ ਚ ਏ.ਡੀ.ਜੀ.ਪੀ. ਅਮਰਦੀਪ ਸਿੰਘ ਰਾਏ ਦੀ ਅਗਵਾਈ ’ਚ ਚਲਾਈ ਤਲਾਸ਼ੀ...

ਜਿਲ੍ਹੇ ਭਰ ਚ ਏ.ਡੀ.ਜੀ.ਪੀ. ਅਮਰਦੀਪ ਸਿੰਘ ਰਾਏ ਦੀ ਅਗਵਾਈ ’ਚ ਚਲਾਈ ਤਲਾਸ਼ੀ ਮੁਹਿੰਮ

ਜਿਲ੍ਹੇ ਭਰ ਚ ਏ.ਡੀ.ਜੀ.ਪੀ. ਅਮਰਦੀਪ ਸਿੰਘ ਰਾਏ ਦੀ ਅਗਵਾਈ ’ਚ ਚਲਾਈ ਤਲਾਸ਼ੀ ਮੁਹਿੰਮ

ਬੱਸੀ ਪਠਾਣਾ (ਮਨੀਸ਼ ਸ਼ਰਮਾ)-
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ‘ਓ.ਪੀ.ਐਸ. ਵਿਜੀਲ’ ਚਲਾਇਆ ਗਿਆ। ਇਸੇ ਤਹਿਤ ਅੱਜ ਏਡੀਜੀਪੀ ਅਮਰਦੀਪ ਸਿੰਘ ਰਾਏ ਇਸ ਬਹੁ-ਪੱਖੀ ਚੈਕਿੰਗ ਅਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਪੂਰੀ ਜਿਲ੍ਹਾ ਪੁਲਿਸ ਫੋਰਸ ਦੀ ਅਗਵਾਈ ਕਰਨ ਵਾਸਤੇ ਬੱਸੀ ਪਠਾਣਾਂ ਬੱਸ ਸਟੈਂਡ ਵਿਖੇ ਪਹੁੰਚੇ। ਉਨ੍ਹਾਂ ਦੇ ਨਾਲ ਜਿਲ੍ਹਾ ਮੁੱਖੀ ਪੁਲੀਸ ਡਾ. ਰਵਜੋਤ ਗਰੇਵਾਲ, ਬੱਸੀ ਪਠਾਣਾਂ ਦੇ ਡੀ.ਐਸ.ਪੀ ਅਮਰਪ੍ਰੀਤ ਸਿੰਘ ਵੀ ਮੌਜੂਦ ਸਨ।
ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਏ ਗਏ ‘ਆਪ੍ਰੇਸ਼ਨ ਵਿਜ਼ਿਲ’ ਤਹਿਤ, ਏ.ਡੀ.ਜੀ.ਪੀ. ਅਮਰਦੀਪ ਸਿੰਘ ਰਾਏ ਦੀ ਅਗਵਾਈ ਹੇਠ ਫਤਹਿਗੜ ਸਾਹਿਬ ਪੁਲਿਸ ਵੱਲੋਂ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਤਲਾਸ਼ੀ ਅਤੇ ਘੇਰਾਬੰਦੀ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਫਤਹਿਗੜ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿਚ ਸਰਚ ਕੀਤੀ ਗਈ। ਉਨਾਂ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸਮੂਹ ਅਫ਼ਸਰਾਂ, ਐਸ.ਐਚ.ਓ. ਅਤੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਅੱਜ ਵੱਖ-ਵੱਖ ਇਲਾਕਿਆਂ ਵਿਚ ‘ਆਪ੍ਰੇਸ਼ਨ ਵਿਜ਼ਿਲ’ ਤਹਿਤ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਕੀਤੀ ਗਈ।
ਇਸ ਤੋਂ ਇਲਾਵਾ ਫਤਹਿਗੜ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਹੋਟਲਾਂ,ਰੇਲਵੇ ਸਟੇਸ਼ਨ, ਬੱਸ ਸਟੈਂਡਾ ਦੀ ਵੀ ਚੈਕਿੰਗ ਕੀਤੀ ਗਈ।ਅਤੇ ਪੁਲਿਸ ਵੱਲੋਂ ਅਮਨ ਕਾਨੂੰਨ ਕਾਇਮ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਨੁਸਾਰ ਇਸੇ ਤਰ੍ਹਾਂ ਸਰਚ ਅਪਰੇਸ਼ਨ ਜਾਰੀ ਰਹਿਣਗੇ ਅਤੇ ਇਸੇ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦਾ ਖ਼ਾਤਮਾ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments