spot_img
spot_img
spot_img
spot_img
Sunday, May 26, 2024
spot_img
Homeਪਟਿਆਲਾਜੀ ਪੀ ਐਫ ਕਟੌਤੀ ਸ਼ੁਰੂ ਨਾ ਹੋਣ ਕਾਰਨ ਐਨ ਪੀ ਐਸ ਮੁਲਾਜਮ...

ਜੀ ਪੀ ਐਫ ਕਟੌਤੀ ਸ਼ੁਰੂ ਨਾ ਹੋਣ ਕਾਰਨ ਐਨ ਪੀ ਐਸ ਮੁਲਾਜਮ ਹੋਏ ਨਾਰਾਜ਼, ਸਾੜੀਆਂ ਪੁਰਾਣੀ ਪੈਂਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ

*ਜੀ ਪੀ ਐਫ ਕਟੌਤੀ ਸ਼ੁਰੂ ਨਾ ਹੋਣ ਕਾਰਨ ਐਨ ਪੀ ਐਸ ਮੁਲਾਜਮ ਹੋਏ ਨਾਰਾਜ਼, ਸਾੜੀਆਂ ਪੁਰਾਣੀ ਪੈਂਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ।*

ਪਟਿਆਲਾ ( ਸੰਨੀ ਕੁਮਾਰ ) ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਗੌਰਮਿੰਟ ਟੀਚਰਜ ਯੂਨੀਅਨ ਪਟਿਆਲਾ ਦੇ ਆਗੂ ਪੁਸ਼ਪਿੰਦਰ ਸਿੰਘ ਹਰਪਾਲਪੁਰ ,ਹਿੰਮਤ ਸਿੰਘ ਖੋਖ, ਜਸਵਿੰਦਰ ਸਿੰਘ ਸਮਾਣਾ , ਪਰਮਜੀਤ ਸਿੰਘ ਪਟਿਆਲਾ ਅਤੇ ਹਰਪ੍ਰੀਤ ਸਿੰਘ ਓੱਪਲ ਦੀ ਅਗਵਾਈ ਵਿੱਚ ਪੁਰਾਣੀ ਪੈਂਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ਼ ਜਾਹਰ ਕੀਤਾ ਗਿਆ। ਇਸ ਪ੍ਰਦਸ਼ਨ ਦੌਰਾਨ ਆਗੂਆਂ ਦੱਸਿਆ ਕਿ ਦੋ ਮਹੀਨੇ ਦਾ ਲੰਮਾਂ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਐਨ ਪੀ ਐਸ ਮੁਲਾਜਮਾਂ ਨੂੰ ਨਾ ਤਾਂ ਜੀ ਪੀ ਐਫ ਨੰਬਰ ਹੀ ਅਲਾਟ ਹੋਇਆ ਅਤੇ ਨਾ ਹੀ ਇਸਦੀ ਕਟੌਤੀ ਸੁਰੂ ਹੋਈ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਗਈ ਕਿ ਕੇਂਦਰ ਸਰਕਾਰ ਦੀ ਤਰਜ਼ ਉੱਪਰ 20 ਸਾਲ ਦੀ ਸੇਵਾ ਨੂੰ ,ਪੈਨਸ਼ਨ ਗਣਨਾ ਸਮੇਂ ਪੂਰੇ ਲਾਭ ਦਿੱਤੇ ਜਾਣ ।
ਇਸ ਸਮੇਂ ਇਹ ਮੰਗ ਵੀ ਉਠਾਈ ਗਈ ਕਿ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਨੂੰ ਵੀ ਪੈਨਸ਼ਨ ਦਿੱਤੀ ਜਾਵੇ। ਜਿਲ੍ਹਾ ਪ੍ਰੀਸ਼ਦ ਅਤੇ ਐੱਸ ਐੱਸ ਏ/ ਰਸਮਾ ਅਧੀਨ ਕੀਤੀ ਨੌਕਰੀ ਦੇ ਸਮਾਂਕਾਲ ਨੂੰ ਪੈਂਨਸ਼ਨ ਦਾ ਲਾਭ ਗਿਣਦੇ ਸਮੇਂ ਰੈਗੂਲਰ ਨੌਕਰੀ ਦੇ ਸਮੇਂ ਵਿੱਚ ਜੋੜਿਆ ਜਾਵੇ।
ਹਰਵਿੰਦਰ ਸੰਧੂ, ਨਿਰਭੈ ਸਿੰਘ ਜਰਗ ਨੇ ਕਿਹਾ ਕਿ ਐਨ ਪੀ ਐਸ ਅਧੀਨ ਆਉੰਦੇ ਅੱਜ ਦੇ ਮੁਲਾਜ਼ਮਾਂ ਨੇ ਅਪਣੀ ਸੇਵਾਕਾਲ ਦੇ ਮੁੱਢਲੇ ਤਿੰਨ ਤੋਂ ਪੰਜ ਸਾਲ ਠੇਕਾ ਅਧਾਰ ਤੇ ਨਿਗੁਣੀਆਂ ਤਨਖਾਹਾਂ ਤੇ ਲਾਏ ਹਨ। ਅੱਜ ਜਦੋਂ ਇਹਨਾ ਮੁਲਾਜਮਾਂ ਦੀ ਜਦੋਂ ਪੈਂਨਸ਼ਨ ਤੈਅ ਕੀਤੀ ਜਾਣੀ ਹੈ ਤਾਂ ਸਿਰਫ ਰੈਗੁਲਰ ਸੇਵਾ ਦੇ ਸਮੇ ਨੂੰ ਹੀ ਗਿਣਿਆ ਜਾਵੇਗਾ। ਰੈਗੁਲਰ ਸੇਵਾ ਦਾ ਸਮਾਂ ਘੱਟ ਰਹਿ ਜਾਣ ਕਾਰਨ ਬਹੁਤ ਸਾਰੇ ਮੁਲਾਜਮ ਸਾਥੀ ਪੈਨਸ਼ਨ ਦਾ ਪੂਰਾ ਲਾਭ ਨਹੀਂ ਲੈ ਸਕਣਗੇ। ਇਸ ਤਰਾਂ ਅੱਜ ਦੇ ਐਨ ਪੀ ਐਸ ਮੁਲਾਜਮ ਦੋਹਰੀ ਮਾਰ ਹੇਠ ਹਨ ।
ਆਗੂਆਂ ਨੇ ਅੱਗੇ ਦੱਸਿਆ ਕਿ ਜੇਕਰ ਸਰਕਾਰ ਵੱਲੋਂ ਟਾਲ ਮਟੋਲ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ।ਇਸ ਮੌਕੇ ਕੰਵਲ ਨੈਣ ਸਮਾਣਾ, ਸੰਦੀਪ ਕੁਮਾਰ ਰਾਜਪੁਰਾ, ਸ਼ੀਤਲ ਚੰਦ, ਜੁਗਪ੍ਰਗਟ ਸਿੰਘ, ਭੀਮ ਪਟਿਆਲਾ ਹਰਮਿੰਦਰ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਮੋਹਨ ਸਿੰਘ, ਟਹਿਲਵੀਰ ਸਿੰਘ, ਰਾਜਵਿੰਦਰ ਸਿੰਘ ਮਲਕਾਣਾ ਪੱਤੀ, ਗੁਰਪ੍ਰੀਤ ਸਿੰਘ ਸਿੱਧੂ, ਜਤਿੰਦਰ ਵਰਮਾ, ਅਮਨਦੀਪ ਗਰਗ, ਅਸ਼ਵਨੀ ਬਾਂਸਲ, ਅਮਨ ਪਟਿਆਲਾ ਆਦਿ ਅਧਿਆਪਕ ਆਗੂ ਹਾਜਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments