spot_img
spot_img
spot_img
spot_img
Tuesday, May 21, 2024
spot_img
Homeਪੰਜਾਬਜੰਗਲਾਤ ਵਰਕਰਜ ਯੂਨੀਅਨ ਪੰਜਾਬ ਨੇ ਵਣ ਮੰਤਰੀ ਨੂੰ ਮੰਗਾਂ ਸਬੰਧੀ ਸੌਂਪਿਆ ਮੰਗ...

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਨੇ ਵਣ ਮੰਤਰੀ ਨੂੰ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ

*ਜੰਗਲਾਤ ਵਰਕਰਜ ਯੂਨੀਅਨ ਪੰਜਾਬ ਨੇ ਵਣ ਮੰਤਰੀ ਨੂੰ
ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ
ਪਟਿਆਲਾ ( ਸੰਨੀ ਕੁਮਾਰ )-20 ਜੁਲਾਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1406/22ਬੀ ਚੰਡੀਗੜ੍ਹ ਨਾਲ ਸਬੰਧਤ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜੰਗਲਾਤ ਅਤੇ ਜੰਗਲੀ ਜੀਵ ਦੇ ਕਾਮਿਆਂ ਨੂੰ ਪਿਛਲੇ ਤਿੰਨ,ਚਾਰ ਮਹੀਨਿਆਂ ਤੋਂ ਰਹਿਦੀਆਂ ਤਨਖਾਹਾਂ ਅਤੇ ਵਣ ਵਿਭਾਗ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਲਈ, ਵੱਧੇ ਹੋਏ ਰੇਟਾਂ ਦਾ ਏਰੀਅਲ ਦੇਣ ਲਈ।ਅਤੇ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਜੰਗਲਾਤ ਮੰਤਰੀ ਜੀ ਨੂੰ ਸੌਂਪਿਆ ਮੰਗ ਪੱਤਰ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸੌਜਾ, ਜ਼ਿਲ੍ਹਾ ਪਟਿਆਲਾ ਦੇ ਆਗੂ ਜਗਤਾਰ ਸਿੰਘ ਸ਼ਾਹਪੁਰ, ਜਸਵੰਤ ਸਿੰਘ ਸਰਹਿੰਦ, ਸਵਰਨਜੀਤ ਸਿੰਘ ਸਰਹਿੰਦ,ਨੇ ਕਿਹਾ ਕਿ ਅੱਜ ਪਟਿਆਲਾ ਦੇ ਬੀੜ ਕੁੱਲੇ ਮਾਜਰਾ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਸਬੰਧ ਵਿੱਚ ਤਿ੍ਬੈਣੀਆਂ ਲਗਾਉਣ ਲਈ ਪਹਾਉਚੇ ਵਣ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਨੂੰ ਮਿਲਕੇ ਉਹਨਾਂ ਨੂੰ ਜੰਗਲਾਤ ਕਾਮਿਆਂ ਨੂੰ ਆ ਰਹੀਆਂ ਮੁਸਕਲਾਂ ਸਬੰਧੀ ਜਾਣਕਾਰੀ ਦਿੱਤੀ।
ਵਣ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਨੇ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਜੱਥੇਬੰਦੀ ਨਾਲ ਮੀਟਿੰਗ ਕਰਕੇ ਜੰਗਲਾਤ ਵਿਭਾਗ ਵਿਚ ਕੰਮ ਕਰਦੇ ਕਾਮਿਆਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਵਫਦ ਨੇ ਕਿਹਾ ਕਿ ਜੇਕਰ ਮੰਤਰੀ ਜੀ ਨੇ ਜੱਥੇਬੰਦੀ ਨੂੰ ਜਲਦੀ ਮੀਟਿੰਗ ਨਾ ਦਿੱਤੀ ਤਾਂ 24ਜੁਲਾਈ ਨੂੰ ਜੰਗਲਾਤ ਮੰਤਰੀ ਦੇ ਹਲਕਾ ਭੋਆ ਪਠਾਨਕੋਟ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਸਮਾਣਾ, ਨਰੇਸ਼ ਕੁਮਾਰ, ਸ਼ਮਸ਼ੇਰ ਸਿੰਘ ,ਗੁਰਜਿੰਦਰ ਸਿੰਘ,ਜੀਤ ਖਾਨ, ਆਦਿ ਹਾਜ਼ਰ।
ਜਾਰੀ ਕਰਤਾ
ਜਸਵਿੰਦਰ ਸਿੰਘ ਸੌਜਾ
9041958862

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments