spot_img
spot_img
spot_img
spot_img
Friday, May 24, 2024
spot_img
Homeਪੰਜਾਬਡੀਐੱਸਪੀ ਮੋਹਿਤ ਕੁਮਾਰ ਸਿੰਗਲਾ ਨੇ ਚਾਰਜ ਸੰਭਾਲਿਆ

ਡੀਐੱਸਪੀ ਮੋਹਿਤ ਕੁਮਾਰ ਸਿੰਗਲਾ ਨੇ ਚਾਰਜ ਸੰਭਾਲਿਆ

ਡੀਐੱਸਪੀ ਮੋਹਿਤ ਕੁਮਾਰ ਸਿੰਗਲਾ ਨੇ ਚਾਰਜ ਸੰਭਾਲਿਆ

ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ : ਡੀ ਐੱਸ ਪੀ ਮੋਹਿਤ ਕੁਮਾਰ ਸਿੰਗਲਾ

ਬੱਸੀ ਪਠਾਣਾਂ (ਮਨੀਸ਼ ਸ਼ਰਮਾ )-ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਕਾਨੂੰਨ ਨਾਲ ਖਿਲਵਾੜ ਕਰਨ ਦੀ ਆਗਿਆ ਨਹੀ ਹੋਵੇਗੀ ਤੇ ਜੇਕਰ ਕੋਈ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੱਸੀ ਪਠਾਣਾ ਦੇ ਨਵ ਨਿਯੁਕਤ ਡੀ ਐੱਸ ਪੀ ਮੋਹਿਤ ਕੁਮਾਰ ਸਿੰਗਲਾ ਨੇ ਚਾਰਜ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡੀ.ਐਸ.ਪੀ. ਮੋਹਿਤ ਕੁਮਾਰ ਸਿੰਗਲਾ ਇਸ ਤੋਂ ਪਹਿਲਾ ਮੋਹਾਲੀ ਵਿਖੇ ਆਪਣੀਆਂ ਬਹੁਮੁੱਲੀਆਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਇਤਿਹਾਸਕ ਤੇ ਪਵਿੱਤਰ ਧਰਤੀ ਤੇ ਹੋਈ ਹੈ ਇਸ ਲਈ ਉਹ ਇਸ ਇਲਾਕੇ ਦੀ ਮਹੱਤਤਾ ਨੂੰ ਸਮਝਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।ਉਨਾਂ ਕਿਹਾ ਕਿ ਇਲਾਕੇ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ‘ਚ ਬਰਕਰਾਰ ਰੱਖਣਾ ਉਹਨਾਂ ਦੀ ਮੁੱਢਲੀ ਜ਼ਿੰਮੇਵਾਰੀ ਹੋਵੇਗੀ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਮਾੜੀਆਂ ਆਦਤਾਂ ਛੱਡ ਕੇ ਮੁੱਖ ਧਾਰਾ ‘ਚ ਸ਼ਾਮਿਲ ਹੋ ਜਾਣ ਨਹੀ ਤਾਂ ਸਰਕਾਰ ਦੀਆਂ ਹਿਦਾਇਤਾਂ ਤੇ ਕਿਸੇ ਅਜਿਹੇ ਮਾੜੇ ਅਨਸਰ ਨੂੰ ਬਖਸਿਆਂ ਨਹੀਂ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕਿਸੇ ਤਰਾਂ ਕੋਈ ਸ਼ਿਕਾਇਤ ਜਾਂ ਕੰਮ ਹੋਵੇ ਤਾਂ ਉਹ ਮੈਨੂੰ ਬਿਨਾਂ ਝਿਕ ਕਿਸੇ ਵੀ ਸਮੇਂ ਸਿਧੇ ਆ ਕੇ ਮਿਲ ਸਕਦੇ ਹਨ ਤੇ ਅਪਣੀ ਸਮੱਸਿਆ ਦੱਸ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments