spot_img
spot_img
spot_img
spot_img
Monday, May 27, 2024
spot_img
Homeਪੰਜਾਬਦਿੱਲੀ ਤੇ ਯੂਪੀ ਤੋਂ ਬਾਅਦ ਪੰਜਾਬ ‘ਚ ਨਾਜਾਇਜ਼ ਕਬਜ਼ਿਆਂ ਤੇ ਚੱਲੇਗਾ ਬੁਲਡੋਜ਼ਰ...

ਦਿੱਲੀ ਤੇ ਯੂਪੀ ਤੋਂ ਬਾਅਦ ਪੰਜਾਬ ‘ਚ ਨਾਜਾਇਜ਼ ਕਬਜ਼ਿਆਂ ਤੇ ਚੱਲੇਗਾ ਬੁਲਡੋਜ਼ਰ ! CM ਭਗਵੰਤ ਮਾਨ ਨੇ ਦਿੱਤੀ ਚਿਤਾਵਨੀ

ਦਿੱਲੀ ਤੇ ਉੱਤਰ ਪ੍ਰਦੇਸ਼ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਹਲਚਲ ਮਚ ਗਈ ਹੈ। ਪੰਜਾਬ ਵਿੱਚ ਵੀ ਕਬਜ਼ਿਆਂ ਅਤੇ ਨਜਾਇਜ਼ ਕਬਜ਼ਿਆਂ ਉੱਤੇ ਬੁਲਡੋਜ਼ਰ ਚੱਲ ਸਕਦੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ 31 ਮਈ ਤਕ ਖ਼ੁਦ ਹੀ ਕਬਜ਼ਾ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਤੋਂ ਬਾਅਦ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।

ਦੱਸ ਦੇਈਏ ਕਿ ਪੰਜਾਬ ‘ਚ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ‘ਤੇ ਵੱਡੀ ਗਿਣਤੀ ‘ਚ ਨਾਜਾਇਜ਼ ਕਬਜ਼ੇ ਹਨ। ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ‘ਚ ਵੀ ਲੋਕਾਂ ਨੇ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ‘ਚ ਰਸੂਖ਼ਦਾਰ ਲੋਕ ਤੇ ਨੇਤਾ ਸ਼ਾਮਲ ਹਨ। ਪਿਛਲੀਆਂ ਸਰਕਾਰਾਂ ਦੌਰਾਨ ਵੀ ਨਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਨੋਟਿਸ ਆਦਿ ਦਿੱਤੇ ਗਏ ਸਨ ਪਰ ਕੋਈ ਫਾਇਦਾ ਨਹੀਂ ਹੋਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments