spot_img
spot_img
spot_img
spot_img
Tuesday, May 21, 2024
spot_img
Homeਪੰਜਾਬਨਾਭਾ ਦੇ ਵਿਧਾਇਕ ਦੇਵ ਮਾਨ ਨੇ ਲੋਕ ਮਿਲਣੀ ਦੌਰਾਨ ਸ਼ਹਿਰ ਅਤੇ ਪਿੰਡ...

ਨਾਭਾ ਦੇ ਵਿਧਾਇਕ ਦੇਵ ਮਾਨ ਨੇ ਲੋਕ ਮਿਲਣੀ ਦੌਰਾਨ ਸ਼ਹਿਰ ਅਤੇ ਪਿੰਡ ਵਾਸੀਆਂ ਦੀਆਂ ਸੁਣੀਆਂ ਸ਼ਿਕਾਇਤਾਂ

ਨਾਭਾ ਦੇ ਵਿਧਾਇਕ ਦੇਵ ਮਾਨ ਨੇ ਲੋਕ ਮਿਲਣੀ ਦੌਰਾਨ ਸ਼ਹਿਰ ਅਤੇ ਪਿੰਡ ਵਾਸੀਆਂ ਦੀਆਂ ਸੁਣੀਆਂ ਸ਼ਿਕਾਇਤਾਂ

ਨਾਭਾ 12 ਜੂਨ (ਬਰਿੰਦਰਪਾਲ ਸਿੰਘ) ਹਲਕਾ ਨਾਭਾ ਨਿਵਾਸੀਆਂ ਦੀਆਂ ਹਰ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ। ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ, ਕਿਉਕਿ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਕੋ-ਇਕ ਸੁਪਨਾ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਹੈ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਨ ਸਭਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਲੋਕ ਮਿਲਣੀ ਦੌਰਾਨ ਆਪਣੇ ਦਫਤਰ ਵਿਖੇ ਸ਼ਹਿਰ ਅਤੇ ਪਿੰਡ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਕੀਤਾ। ਇਸ ਦੋਰਾਨ ਵੱਡੀ ਗਿਣਤੀ ਵਿਚ ਸ਼ਹਿਰ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਦੇਵ ਮਾਨ ਨਾਭਾ ਨਾਲ ਆਪਣੇ ਦੁੱਖ ਸਾਂਝੇ ਕੀਤੇ, ਜਿਹੜੇ ਕਿ ਪਿਛਲੀਆਂ ਸਰਕਾਰਾਂ ਦੇ ਸਤਾਏ ਹੋਏ ਸਨ। ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਬਹੁਤੇ ਲੋਕਾ ਦੀਆਂ ਕੋਈ ਵੱਡੀਆਂ ਸਮੱਸਿਆਵਾਂ ਨਹੀਂ ਹੁੰਦੀਆਂ, ਬਲਕਿ ਪਿਛਲੀਆਂ ਸਰਕਾਰਾਂ ਸਮੇਂ ਵੱਡਾ ਬਣਾਇਆ ਗਿਆ। ਇਸ ਲਈ ਹੁਣ ਅਜਿਹਾ ਨਹੀਂ ਹੈ, ਹਰ ਇਕ ਸਮੱਸਿਆ ਨੂੰ ਸੀਮਤ ਸਮੇਂ ਚ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੋਕੇ ਮੁਸ਼ਕਿਲਾਂ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨਾਂ ਵੱਲੋਂ ਬਿਨਾ ਪੱਖਪਾਤ ਤੋਂ ਹਲਕੇ ਦਾ ਵਿਕਾਸ ਯੋਜਨਾਬੱਧ ਢੰਗ ਨਾਲ ਕੀਤਾ ਜਾ ਰਿਹਾ ਹੈ। ਦੇਵ ਮਾਨ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨਾਭਾ ਵਲੋਂ ਸ਼ਹਿਰ ਵਿੱਚ ਸਫਾਈ ਦਾ ਬਹੁਤ ਵਧੀਆ ਢੰਗ ਨਾਲ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰ ਦਾ ਕੂੜਾ ਕਰਕਟ ਸੜਕ ਤੇ ਨਾ ਸੁੱਟਣ। ਇਸ ਨਾਲ ਨਾਲੀਆਂ ਵਿਚ ਪਲਾਸਟਿਕ ਦੇ ਲਿਫਾਫੇ ਫ਼ਸ ਜਾਂਦੇ ਹਨ ਅਤੇ ਖੜ੍ਹੇ ਪਾਣੀ ਦੀ ਨਿਕਾਸੀ ਲਈ ਹੁੰਦੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਉਹ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਹਿਯੋਗ ਦੇਣ। ਇਸ ਮੋਕੇ ਦੀਪਾ ਰਾਮਗੜ੍ਹ ਚੇਅਰਮੈਨ ਮਾਰਕਿਟ ਕਮੇਟੀ ਭਾਦਸੋਂ , ਤੇਜਿੰਦਰ ਸਿੰਘ ਖਹਿਰਾ, ਸਾਬਕਾ ਪ੍ਰਧਾਨ ਦਵਿੰਦਰ ਸਿੰਘ ਕਲਾਰਾਂ, ਮਨਪ੍ਰੀਤ ਸਿੰਘ ਧਾਰੋਕੀਂ, ਸੁਖਦੇਵ ਸਿੰਘ ਮਾਨ, ਮਨਪ੍ਰੀਤ ਸਿੰਘ ਕਾਲੀਆ,ਹਰਮੀਕ ਸਿੰਘ ਮੈਹਸ, ਧਰਮਿੰਦਰ ਧਰਮਿੰਦਰ ਸੁਖੇਵਾਲ, ਭੁਪਿੰਦਰ ਸਿੰਘ ਕੱਲਰਮਾਜਰੀ, ਪ੍ਰਧਾਨ ਟਰੱਕ ਯੂਨੀਅਨ ਨਾਭਾ ਅਮਨਦੀਪ ਸਿੰਘ ਰਹਿਲ, ਰਾਜ ਕੁਮਾਰ ਜੱਸੋਮਜਾਰਾ,ਡਾ ਸੁਖਵਿੰਦਰ ਸਿੰਘ, ਗੱਗੀ ਬਨੇਰਾ, ਦਵਿੰਦਰ ਸਿੰਘ ਥੂਹੀ , ਸਾਬਕਾ ਸਰਪੰਚ ਹਰਜਿੰਦਰ ਸਿੰਘ,ਇੰਦਰਜੀਤ ਸਿੰਘ ਬਿੱਟਾ, ਜਸਵੀਰ ਸਿੰਘ ਵਜੀਦਪੁਰ, ਸੂਰਜ ਕੁਮਾਰ ਬੌਬੀ ਅਤੇ ਹੋਰ ਅਹੁਦੇਦਾਰ ਮੋਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments