spot_img
spot_img
spot_img
spot_img
Friday, May 24, 2024
spot_img
Homeਪੰਜਾਬਪਨਬੱਸ ਦੇ ਹੈੱਡ ਆਫਿਸ ਅੱਗੇ ਧਰਨੇ ਰੋਸ ਪ੍ਰਦਰਸ਼ਨ ਸਮੇਂਤ 27-28-29-ਸਤੰਬਰ ਦੀ ਹੜਤਾਲ...

ਪਨਬੱਸ ਦੇ ਹੈੱਡ ਆਫਿਸ ਅੱਗੇ ਧਰਨੇ ਰੋਸ ਪ੍ਰਦਰਸ਼ਨ ਸਮੇਂਤ 27-28-29-ਸਤੰਬਰ ਦੀ ਹੜਤਾਲ ਦੀ ਤਿਆਰੀ – ਰਵਿੰਦਰ ਬਰਾੜ

ਪਨਬੱਸ ਦੇ ਹੈੱਡ ਆਫਿਸ ਅੱਗੇ ਧਰਨੇ ਰੋਸ ਪ੍ਰਦਰਸ਼ਨ ਸਮੇਂਤ 27-28-29-ਸਤੰਬਰ ਦੀ ਹੜਤਾਲ ਦੀ ਤਿਆਰੀ – ਰਵਿੰਦਰ ਬਰਾੜ
ਆਮ ਆਦਮੀ ਸਰਕਾਰ ਵਿੱਚ ਤਨਖਾਹ ਲਈ ਤਰਸਦੇ ਕੱਚੇ ਮੁਲਾਜ਼ਮ- ਸੰਦੀਪ ਗਰੇਵਾਲ
ਬਠਿੰਡਾ (ਪਰਵਿੰਦਰ ਜੀਤ ਸਿੰਘ)ਪੰਜਾਬ ਰੋਡਵੇਜ਼ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ ਬਠਿੰਡਾ ਡਿਪੂ ਦੇ ਗੇਟ ਤੇ ਬੋਲਦਿਆਂ ਸੂਬਾ ਪ੍ਰਧਾਨ ਕੁਲਵੰਤ ਸਿੰਘ ਮਨੇਸ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੋਜ਼ਗਾਰ ਦੇਣ ਦੀ ਗੱਲ ਕਰਦੀ ਹੈ ਪ੍ਰੰਤੂ ਜਦੋਂ ਤੋਂ ਸਰਕਾਰ ਹੋਂਦ ਵਿੱਚ ਆਇਆ ਹੈ ਹਰ ਮਹੀਨੇ ਆਪਣੀ ਬਣਦੀ ਮਿਹਨਤ ਦੀ ਤਨਖਾਹ ਲੈਣ ਲਈ ਸੰਘਰਸ਼ ਕਰਨਾ ਪੈਂਦਾ ਹੈ ਅੱਜ ਵੀ ਮੈਨਿੰਜਮੈਟ ਵਲੋਂ ਤਨਖ਼ਾਹ ਨਹੀਂ ਪਾਈ ਜਾ ਰਹੀ ਬਾਕੀ ਮੰਗਾਂ ਦਾ ਹੱਲ ਤਾਂ ਕੀ ਹੈ ਸੱਤਾ ਵਿੱਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕੀ ਪੱਕਾ ਰੋਜ਼ਗਾਰ ਦਿਆਂਗੇ ਕਹਿਣ ਵਾਲੀ ਸਰਕਾਰ ਨੇ ਉਲਟਾ ਟਰਾਂਸਪੋਰਟ ਵਿਭਾਗ ਵਿੱਚ ਫੇਰ ਤੋਂ ਆਊਟ ਸੋਰਸਿੰਗ ਦੀ ਭਰਤੀ ਕੱਢ ਦਿੱਤੀ ਹੈ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਉਹ ਸਰਕਾਰ ਵੀ ਕੇਵਲ ਦਿਖਾਵੇ ਕਰ ਰਹੀ ਹੈ ਸਰਕਾਰੀ ਵਿਭਾਗਾਂ ਦੇ ਵਿੱਚ ਲੰਮੇ ਸਮੇਂ ਤੋਂ ਨੌਕਰੀਆਂ ਕਰਦੇ ਆ ਰਹੇ ਮੁਲਾਜਮਾ ਨੂੰ ਉਮਾ ਦੇਵੀ ਦੀ ਜਜ਼ਮੇਟ ਨੂੰ ਬਹਾਨਾ ਬਣਾਕੇ ਵਰਕਰਾਂ ਨੂੰ ਪੱਕਾ ਨਹੀਂ ਕਰਨਾ ਚਹੁੰਦੀ ਅਤੇ ਆਊਟ ਸੋਰਸਿੰਗ ਨੂੰ ਤਾਂ ਆਪਣੇ ਮੁਲਾਜ਼ਮ ਹੀ ਨਹੀਂ ਮੰਨਦੀ ਜਦਿਕ ਨਾਲ ਦੀਆਂ ਸਟੇਟਾਂ ਹਰਿਆਣਾ ਤੇ ਹਿਮਾਚਲ ਦੀਆ ਸਰਕਾਰਾ ਉੱਥੋਂ ਦੇ ਵਿਭਾਗਾਂ ਦੇ  ਵਿੱਚ ਕੱਚੇ ਕਰਮਚਾਰੀਆਂ ਨੂੰ 3 ਸਾਲ ਦਾ ਸਮਾਂ ਪੂਰਾ ਹੋਣ ਤੇ ਪੱਕਾ ਰੋਜ਼ਗਾਰ ਦੇ ਰਹੀਆਂ ਨੇ ਅਤੇ ਕਾਂਗਰਸ ਸਰਕਾਰ ਸਮੇਂ ਵੀ ਸਿੱਖਿਆ ਵਿਭਾਗ ਸਿਹਤ ਵਿਭਾਗ, ਬਿਜ਼ਲੀ ਬੋਰਡ ਵਿੱਚ 3 ਤੋਂ 7 ਸਾਲ ਤੱਕ ਵਾਲੇ ਮੁਲਾਜ਼ਮਾਂ ਨੂੰ ਕੈਬਨਿਟ ਮੀਟਿੰਗ ਵਿੱਚ ਪੱਕਾ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਉਮਾ ਦੇਵੀ ਦੀ ਜਜ਼ਮੇਟ  ਨੂੰ ਬਹਾਨਾ ਬਣਾਕੇ ਨੌਜਵਾਨੀ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਦੂਜੇ ਪਾਸੇ ਵਿਭਾਗਾਂ ਨੂੰ ਆਪਣੀਆਂ ਪਾਲਸੀਆਂ ਬਣਾਉਣ ਦਾ ਬੋਰਡ ਕਾਰਪੋਰੇਸ਼ਨ ਨੂੰ ਬਾਂਹਰ ਕੱਢਣ ਦੀਆਂ ਗੱਲਾਂ ਆ ਰਹੀਆਂ ਹਨ ਜੇਕਰ ਬੋਰਡ ਜਾ ਕਾਰਪੋਰੇਸ਼ਨ ਵਿੱਚ ਹੀ ਪੱਕੇ ਕਰਨਾ ਹੈ ਤਾਂ ਸਰਕਾਰ ਨੇ ਬੋਰਡ ਕਾਰਪੋਰੇਸ਼ਨ ਦੇ ਹੱਥ ਕਿਉਂ ਬੰਨੇ ਸਨ ਅਤੇ ਹੁਣ ਤੱਕ ਮੁਲਾਜ਼ਮਾਂ ਦਾ ਸ਼ੋਸਣ ਕਿਉਂ ਕੀਤਾ ਸੋ ਸਰਕਾਰ ਤਰੁੰਤ ਇਸ ਤੇ ਕੋਈ ਠੋਸ ਫ਼ੈਸਲਾ ਕਰੇ ਦੂਸਰੇ ਪਾਸੇ ਟਰਾਂਸਪੋਰਟ ਵਿਭਾਗ ਦੇ ਵਿੱਚ ਠੇਕੇਦਾਰੀ ਸਿਸਟਮ ਤਹਿਤ ਭਰਤੀ ਕਰਕੇ ਨੋਜਵਾਨਾ ਦਾ ਸੋਸ਼ਣ ਕਰ ਰਹੀ ਹੈ ਵਿਭਾਗ ਦੇ ਵਿੱਚ ਕਰਮਚਾਰੀ ਦੀਆਂ ਨਜਾਇਜ਼ ਕੰਡੀਸ਼ਨਾਂ ਲਾ ਕੇ ਵਰਕਰਾਂ ਦੀਆਂ ਰਿਪੋਟਾਂ ਕੀਤੀਆਂ ਜਾਂਦੀਆਂ ਨੇ ਜ਼ੋ ਵਰਕਰ ਵਿਭਾਗ ਵਿੱਚ 10 ਸਾਲ ਤੋਂ ਨੋਕਰੀ ਕਰਦੇ ਆ ਰਹੇ ਹਨ ਉਨ੍ਹਾਂ ਨੂੰ ਨਿੱਕੀਆਂ ਨਿੱਕੀਆਂ ਗਲਤੀਆਂ ਜਾ ਬਹਾਨੇ ਬਣਾ ਕੇ ਨੋਕਰੀ ਤੋਂ ਕੱਢਿਆ ਗਿਆ ਹੈ ਵਰਕਰਾਂ ਦੀ ਉਮਰ ਵੀ ਲੰਘ ਜਾਦਾ ਹੈ ਨਾ ਹੀ ਕਿਸੇ ਹੋਰ ਵਿਭਾਗਾਂ ਦੇ ਵਿਚ ਵੀ ਕੰਮ ਕਰ ਸਕਦਾ ਭਵਿੱਖ ਦੇ ਵਿੱਚ ਜੇਕਰ  ਵਰਕਰਾਂ ਦੀ ਰਿਪੋਟ ਹੋ ਜਾਵੇ  ਤਾਂ ਬਿਨਾਂ ਕਿਸੇ ਵੀ ਸੁਣਵਾਈ ਤੋ ਉਸ ਨੂੰ ਬਲੈਕ ਲਿਸਟ ਕਰਕੇ ਡਿਊਟੀ ਤੋਂ ਫਾਰਗ ਦੇ ਆਉਡਰ ਕਰ ਦਿੱਤੇ ਜਾਂਦੇ ਨੇ  ਸਰਕਾਰ ਤੇ ਵਿਭਾਗ ਵੱਲੋਂ ਵਰਕਰਾਂ ਪ੍ਰਤੀ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਕੀ ਵਰਕਰ ਆਪਣਾ ਰੋਜ਼ਗਾਰ ਬਚਾ ਸਕਣ ਅਤੇ ਨਾ ਹੀ ਕੋਈ ਕਾਨੂੰਨ ਬਣਾਇਆ ਗਿਆ ਹੈ ਇਹ ਮੁਲਾਜ਼ਮਾਂ ਤੇ ਸਰਕਾਰ ਅਤੇ ਅਧਿਕਾਰੀਆਂ ਦਾ ਤਾਨਾਸ਼ਾਹੀ ਹੁਕਮ ਚੱਲਦਾ ਹੈ।
ਖਜਾਨਚੀ ਰਵਿੰਦਰ ਬਰਾੜ ਨੇ ਬੋਲਦਿਆਂ ਕਿਹਾ ਕਿ ਇੱਕ ਪੱਤਰਕਾਰ ਮੁਤਾਬਿਕ ਰੋਜ਼ਾਨਾ ਅੱਡਿਆਂ ਤੇ ਇੱਕ ਇੱਕ ਮਿੰਟ ਨੂੰ ਵੇਚ ਕੇ ਲੱਖਾਂ ਰੁਪਏ ਦੀ ਰਿਸ਼ਵਤ ਆਉਂਦੀ ਹੈ ਸਵਾਲ ਇਹ ਹੈ ਕਿ ਰਿਸ਼ਵਤ ਦੇਣ ਵਾਲੇ ਨੂੰ  ਵੀ ਲੱਖਾਂ ਕਰੋੜਾਂ ਰੁਪਏ ਬਚਦਾ ਹੋਵੇਗਾ ਇਸ ਤੋਂ ਸਾਬਿਤ ਹੁੰਦਾ ਹੈ ਕਿ ਕੁਰੱਪਸ਼ਨ ਰੋਕਣ ਵਿੱਚ ਆਪ ਸਰਕਾਰ ਫੇਲ ਰਹੀ ਹੈ ਗੱਲ ਇੱਥੇ ਹੀ ਨਹੀਂ ਰੁਕਦੀ ਇਹ ਸਰਕਾਰ ਉਸ ਤੋਂ ਅੱਗੇ ਨਿਕਲ ਚੁੱਕੀ ਹੈ ਸਰਕਾਰੀ ਵਿਭਾਗਾਂ ਦੇ ਵਿੱਚ ਪ੍ਰਾਈਵੇਟ ਘਰਾਣਿਆਂ ਦੀਆਂ ਨਿੱਜੀ ਬੱਸਾਂ ਪਾ ਕੇ ਵਿਭਾਗਾਂ ਦਾ ਨਿੱਜੀਕਰਨ ਕਰਨਾ ਚਹੁੰਦੇ ਹਨ ਅਤੇ ਇੱਕ ਬੱਸ ਮਾਲਕ ਨੂੰ ਪ੍ਰਤੀ ਮਹੀਨਾ 1 ਲੱਖ ਤੋਂ ਵੱਧ ਸਰਕਾਰੀ ਖਜ਼ਾਨੇ ਦੀ ਲੁੱਟ ਅਤੇ 6 ਸਾਲਾ ਵਿੱਚ 72 ਲੱਖ ਦੀ ਲੁੱਟ 219 ਬੱਸਾਂ ਨੂੰ ਕਰੋੜਾਂ ਰੁਪਏ ਰਾਹੀਂ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਦੀ ਤਿਆਰੀ
ਸੰਦੀਪ ਗਰੇਵਾਲ ,ਕੁਲਦੀਪ ਬਾਦਲ , ਅਤੇ ਗਗਨਦੀਪ ਖੋਖਰ ਨੇ ਬੋਲਦਿਆਂ ਕਿਹਾ ਕਿ ਅਸੀਂ ਵਿਭਾਗਾਂ  ਦੇ ਵਿੱਚ ਲੰਮੇ ਸਮੇ ਤੋਂ ਨੌਕਰੀਆਂ ਕਰਦੇ ਆ ਰਹੇ ਹਾਂ ਵਿਭਾਗਾਂ ਦੇ ਉਚ ਅਧਿਕਾਰੀ ਵਰਕਰਾਂ ਦਾ ਹੱਕ ਦੇਣ ਦੀ ਬਜਾਏ ਵਿਭਾਗਾਂ ਦੀ ਠੇਕੇਦਾਰੀ ਸਿਸਟਮ ਤਹਿਤ ਉੱਚ ਪੱਧਰ ਤੇ ਲੁਟ ਕਰਵਾ ਰਹੇ ਹਨ ਕਿਸੇ ਹੋਰ ਤਰੀਕੇ ਨਾਲ ਵਿਭਾਗ ਦੇ ਵਿੱਚ ਬਰਾਬਰ ਡਿਊਟੀ ਕਰਦੇ ਵਰਕਰਾਂ ਦੇ ਵਿੱਚ ਦੋ ਕੈਟਾਗਰੀਆ ਖੜੀਆਂ ਕੀਤੀਆਂ ਹੋਈਆਂ ਨੇ ਜਿਸ ਤਰਾ ਪੀ ਆਰ ਟੀ ਸੀ ਦੇ ਕੋਰਟ ਕੇਸ ਜਿੱਤੇ ,(ਅਜ਼ਦ ਵਾਲੇ ਸਾਥੀ) ਮੁਲਾਜ਼ਮਾਂ  ਨੂੰ ਤਾਨਾਸ਼ਾਹੀ ਰਵਈਏ ਨਾਲ ਅੱਧੇ ਵਰਕਰਾਂ ਮੰਗ ਅਤੇ ਯੂਨੀਅਨ ਦੇ ਫੈਸਲੇ ਅਨੁਸਾਰ  ਸੁਤੀ ਹੋਈ ਸਰਕਾਰ ਨੂੰ ਜਗਾਉਣ ਦੇ ਲਈ ਆਉਣ ਵਾਲੀ 13 ਸਤੰਬਰ ਨੂੰ ਪਨਬਸ ਦੇ ਮੁੱਖ ਦਫਤਰ ਚੰਡੀਗੜ ਧਰਨਾ ਦਿੱਤਾ ਜਾਵੇਗਾ  20 ਸਤੰਬਰ ਨੂੰ ਟ੍ਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜੇਕਰ ਫੇਰ ਵੀ ਸੁਣਵਾਈ ਨਾ ਹੋਈ ਤਾ 27,28,29 ਸਤੰਬਰ ਨੂੰ ਸੂਬਾ ਪੱਧਰੀ ਹੜਤਾਲ ਕਰਕੇ ਟਰਾਂਸਪੋਰਟ ਦਾ ਚੱਕਾ ਜਾਮ ਕੀਤਾ ਜਾਵੇਗਾ ਮੁੱਖ ਮੰਤਰੀ ਪੰਜਾਬ ਦਾ ਵੀ ਘਿਰਾਓ ਕੀਤਾ ਜਾਵੇਗਾ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ  ਸਿਸਟਮ ਦੇ ਵਿੱਚ ਸੁਧਾਰ ਲਿਆਂਦਾ ਜਾਵੇ ਤਾਂ ਜ਼ੋ ਸਰਕਾਰੀ ਵਿਭਾਗਾਂ ਦੀ ਲੁਟ ਹੋਣ ਤੋ ਰੋਕਿਆ ਜਾ ਸਕੇ  ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ ਤੇ ਵਰਕਰਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ ਇਸ ਮੌਕੇ ਗੁਰਦੀਪ ਝੁਨੀਰ,, ਬਲਵੀਰ ਸ਼ਰਮਾ,  ਗੁਰਪ੍ਰੀਤ ਕਮਾਲੁ, ਮਨਪ੍ਰੀਤ ਹਾਕੂਵਾਲਾ ਅਤੇ ਚੇਅਰਮੈਨ ਸਰਬਜੀਤ ਭੁੱਲਰ ਹਾਜਿਰ ਸਨ
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments