spot_img
spot_img
spot_img
spot_img
Tuesday, May 21, 2024
spot_img
Homeਪੰਜਾਬਪਿੰਡ ਵਾਸੀਆ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪਿੰਡ ਵਾਸੀਆ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪਿੰਡ ਵਾਸੀਆ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬੱਸੀ ਪਠਾਣਾ,(ਮਨੀਸ਼ ਸ਼ਰਮਾ):-ਹਲ਼ਕਾ ਬੱਸੀ ਪਠਾਣਾਂ ਦੇ ਅਧੀਨ ਪੈਂਦੇ ਪਿੰਡ ਫਤਿਹਪੁਰ ਜੱਟਾ ਵਿਖੇ ਲਗਦੀ ਸਰਹਿੰਦ ਨਹਿਰ ਦੇ ਨਾਲ ਲਗਦੇ ਕੱਚੇ ਰਸਤੇ ਵਿੱਚ ਪਾੜ ਪੈਣ ਕਾਰਨ ਪਿੰਡ ਫਤਿਹਪੁਰ ਜੱਟਾ ਦੇ ਸਰਪੰਚ ਸਤਨਾਮ ਸਿੰਘ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਏ ਪਾੜ ਨੂੰ ਮਿੱਟੀ ਦੇ ਥੈਲੀਆਂ ਨਾਲ ਰੋਕ ਲਗਾਈ।ਇਸ ਸਬੰਧੀ ਪਿੰਡ ਫਤਿਹਪੁਰ ਜੱਟਾ ਦੇ ਸਰਪੰਚ ਸਤਨਾਮ ਸਿੰਘ ਨੇ ਕਿਹਾ ਕਿ ਅਸੀਂ ਸਵੇਰ ਤੋਂ ਹੀ ਜਿਲ੍ਹਾ ਪ੍ਰਸ਼ਾਂਸ਼ਨ ਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਫੋਨ ਕੀਤਾ ਸੀ।ਪਰ ਕੋਈ ਵੀ ਜਵਾਬ ਨਹੀਂ ਮਿਲਿਆ ਅਤੇ ਨਾ ਹੀ ਕੋਈ ਇੱਥੇ ਆਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਫੋਨ ਕਰਨ ਤੋਂ ਬਾਅਦ ਵੀ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਸਵੇਰ ਤੋਂ ਖ਼ੁਦ ਹੀ ਇਸਨੂੰ ਬੰਦ ਕਰਨ ਵਿੱਚ ਲੱਗੇ ਹੋਏ ਹਨ।ਪਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਇਥੇ ਨਹੀਂ ਆਇਆ।ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੌਜੂਦ ਪਿੰਡ ਵਜੀਦਪੁਰ ਦੇ ਵਾਸੀ ਲਖਵੀਰ ਸਿੰਘ ਨੇ ਕਿਹਾ ਕਿ ਭਾਰੀ ਬਰਸਾਤੀ ਹੋਣ ਕਾਰਨ ਪਿੰਡ ਦੇ ਕਿਸਾਨ ਭਰਾਵਾ ਦੇ ਫਸਲਾਂ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ।ਉਨਾਂ ਕਿਹਾ ਕਿ ਨਹਿਰ ਦੀ ਹੋ ਰਹੀ ਖਸਤਾ ਹਾਲਤ ਵੱਲ ਜਿਲ੍ਹਾ ਪ੍ਰਸ਼ਾਸ਼ਨ ਵਿਸੇਸ਼ ਧਿਆਨ ਦੇਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments