spot_img
spot_img
spot_img
spot_img
Friday, May 24, 2024
spot_img
Homeਪੰਜਾਬਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟਿਆਂ ਵਿੱਚ ਮਾਰੀ ਬਾਜ਼ੀ

ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟਿਆਂ ਵਿੱਚ ਮਾਰੀ ਬਾਜ਼ੀ

ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟਿਆਂ ਵਿੱਚ ਮਾਰੀ ਬਾਜ਼ੀ

  • ਕਰਾਟਿਆਂ ਚ ਤਿੰਨ ਸੋਨੇ, ਦੋ ਚਾਂਦੀ ਅਤੇ ਇੱਕ ਕਾਂਸੀ ਦਾ ਮੈਡਲ ਕੀਤਾ ਪ੍ਰਾਪਤ

          ਬਠਿੰਡਾ – (ਪਰਵਿੰਦਰ ਜੀਤ ਸਿੰਘ) ਤੀਸਰੀ ਨੌਰਥ ਇੰਡੀਆਂ ਓਪਨ ਕਰਾਟੇ ਚੈਂਪੀਅਨਸ਼ਿਪ ਮੁਕਾਬਲੇ ਦੌਰਾਨ ਪੁਲਿਸ ਪਬਲਿਕ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਕਰਾਟਿਆਂ ਵਿੱਚ ਬਾਜੀ ਮਾਰ ਕੇ ਸਕੂਲ, ਜ਼ਿਲ੍ਹੇ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪੁਲਿਸ ਪਬਲਿਕ ਸਕੂਲ ਬਠਿੰਡਾ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਸਾਂਝੀ ਕੀਤੀ।

          ਇਸ ਮੌਕੇ ਹੋਰ ਜਾਣਕਾਰੀ ਦਿੰਦੇ ਪ੍ਰਿੰਸੀਪਲ ਮੋਨਿਕਾ ਸਿੰਘ ਨੇ ਦੱਸਿਆ ਕਿ ਚੈਂਪੀਅਨਸ਼ਿਪ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨੀ ਕਰਦੇ ਹੋਏ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਰਾਟਿਆਂ ਵਿੱਚ ਆਪਣੇ ਜੌਹਰ ਦਿਖਾਉਂਦੇ ਹੋਏ ਤਿੰਨ ਸੋਨੇ, ਦੋ ਚਾਂਦੀ ਅਤੇ ਇੱਕ ਕਾਂਸੀ ਦੇ ਮੈਡਲ ਪ੍ਰਾਪਤ ਕੀਤੇ।

ਪ੍ਰਿੰਸੀਪਲ ਨੇ ਹੋਰ ਦੱਸਿਆ ਕਿ ਚੈਂਪੀਅਨਸ਼ਿਪ ਦੌਰਾਨ ਪੁਲਿਸ ਪਬਲਿਕ ਸਕੂਲ ਦੀ ਚੌਥੀ ਜਮਾਤ ਦੀ ਵਿਦਿਆਰਥਣ ਅਰਾਧਿਆ, ਪਹਿਲੀ ਜਮਾਤ ਦੇ ਵਿਦਿਾਅਰਥੀ ਪ੍ਰਭਜੋਤ ਸਿੰਘ ਅਤੇ ਦੂਜੀ ਕਲਾਸ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਗੋਲਡ ਮੈਡਲ ਅਤੇ ਦੂਜੀ ਜਮਾਤ ਦੇ ਵਿਦਿਆਰਥੀ ਜੈਦੀਪ ਸਿੰਘ, ਤੀਸਰੀ ਜਮਾਤ ਦੇ ਵਿਦਿਆਰਥੀ ਮਹਿਮਾ ਸਿੰਘ ਨੇ ਚਾਂਦੀ ਦੇ ਮੈਡਲ ਪ੍ਰਾਪਤ ਕੀਤੇ ਅਤੇ ਇਸੇ ਤਰ੍ਹਾਂ ਨੌਵੀਂ ਜਮਾਤ ਦੇ ਵਿਦਿਆਰਥੀ ਵੰਸ਼ਦੀਪ ਸਿੰਘ ਨੇ ਕਾਂਸੀ ਦਾ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

          ਮੈਡਮ ਮੋਨਿਕਾ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਂਪੀਅਨਸ਼ਿਪ ਚ ਮੱਲ੍ਹਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੋਚ ਪ੍ਰਮੋਦ ਭੰਡਾਰੀ ਵਲੋਂ ਸਿਖਲਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਤੇ ਕੋਚ ਨੂੰ ਜਿੱਥੇ ਵਧਾਈ ਦਿੱਤੀ ਅਤੇ ਉੱਥੇ ਹੀ ਉਨ੍ਹਾਂ ਭਵਿੱਖ ਵਿੱਚ ਹੋਰ ਮੈਡਲ ਜਿੱਤਣ ਲਈ ਪ੍ਰੇਰਿਤ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments