spot_img
spot_img
spot_img
spot_img
Tuesday, May 21, 2024
spot_img
Homeਪੰਜਾਬਪੈਟਰੋਲ ਅਤੇ ਡੀਜ਼ਲ ਦੇ ਵਧੇ ਰੇਟਾਂ ਨੂੰ ਲੈਕੇ ਲੋਕਾਂ ਵਿੱਚ ਰੋਸ-ਕਿਸ਼ੋਰੀ ਲਾਲ...

ਪੈਟਰੋਲ ਅਤੇ ਡੀਜ਼ਲ ਦੇ ਵਧੇ ਰੇਟਾਂ ਨੂੰ ਲੈਕੇ ਲੋਕਾਂ ਵਿੱਚ ਰੋਸ-ਕਿਸ਼ੋਰੀ ਲਾਲ ਚੁੱਘ

ਪੈਟਰੋਲ ਅਤੇ ਡੀਜ਼ਲ ਦੇ ਵਧੇ ਰੇਟਾਂ ਨੂੰ ਲੈਕੇ ਲੋਕਾਂ ਵਿੱਚ ਰੋਸ-ਕਿਸ਼ੋਰੀ ਲਾਲ ਚੁੱਘ

ਬੱਸੀ ਪਠਾਣਾਂ, (ਮਨੀਸ਼ ਸ਼ਰਮਾ ):-ਕਾਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਡੀਜ਼ਲ ਅਤੇ ਪੈਟਰੋਲ ਦੇ ਟੈਕਸ ਵਿੱਚ ਵਾਧਾ ਕੀਤਾ ਹੈ ਉਹ ਕਿਸਾਨ , ਮਜ਼ਦੂਰ ਤੇ ਛੋਟੇ ਦੁਕਾਨਦਾਰਾਂ ਲਈ ਘਾਤਕ ਸਿੱਧ ਹੋਵੇਗਾ ਤੇ ਇਸ ਵਾਧੇ ਨੂੰ ਲੈਕੇ ਲੋਕਾਂ ਵਿੱਚ ਭਾਰੀ ਰੋਸ ਹੈ।ਉਨ੍ਹਾਂ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੇ ਰੇਟ ਵਿੱਚ ਵਾਧਾ ਹੁੰਦਾ ਹੈ ਤਾਂ ਟਰਾਂਸਪੋਰਟ ਦੇ ਰੇਟਾਂ ਵਿੱਚ ਵੀ ਵਾਧਾ ਹੁੰਦਾ ਹੈ, ਜਿਸ ਨਾਲ ਹਰ ਚੀਜ ਦੇ ਰੇਟਾਂ ਵਿੱਚ ਵੀ ਵਾਧਾ ਹੁੰਦਾ ਹੈ । ਇਸ ਦਾ ਘਾਟਾ ਆਮ ਲੋਕਾਂ ਨੂੰ ਝੱਲਣਾ ਪਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੇ ਦਿੱਤੇ ਹੋਏ ਚੋਣ ਮੈਨੀਫੈਸਟੋ ਤੋਂ ਕੁਰਾਹੇ ਪੈ ਚੁੱਕੀ ਹੈ, ਹੁਣ ਤੱਕ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਹੀ ਸਮਾਂ ਲੰਘਾ ਰਹੀ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿਸਾਨਾਂ ਨੂੰ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜਾ 14 ਅਪ੍ਰੈਲ ਤੱਕ ਦੇ ਦਿੱਤਾ ਜਾਵੇਗਾ, ਪਰ ਅੱਜ ਤੱਕ ਨਹੀਂ ਦਿੱਤਾ ਗਿਆ ਜਿਸ ਕਰਕੇ ਕਿਸਾਨਾਂ ਨੂੰ ਰੋਸ ਧਰਨੇ ਕਰਨੇ ਪੈ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਤੇਲ ਦੀ ਕੀਮਤ ਦਾ ਵਾਧਾ ਵਾਪਸ ਲਵੇ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜਾ ਜਲਦ ਤੋਂ ਜਲਦ ਕਿਸਾਨਾਂ ਨੂੰ ਦਿੱਤਾ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments