spot_img
spot_img
spot_img
spot_img
Tuesday, May 28, 2024
spot_img
Homeਪਟਿਆਲਾਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਰੱਖਿਆ ਧਿਆਨ: ਦੀਕਸ਼ਿਤ ਰਾਜ...

ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਰੱਖਿਆ ਧਿਆਨ: ਦੀਕਸ਼ਿਤ ਰਾਜ ਕਪੂਰ

ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਰੱਖਿਆ ਧਿਆਨ: ਦੀਕਸ਼ਿਤ ਰਾਜ ਕਪੂਰ
26 ਫ਼ੀਸਦੀ ਵਾਧੇ ਦੇ ਬਜਟ ’ਚ ਪੰਜਾਬ ਨੂੰ ਅੱਗੇ ਲਿਜਾਣ ਦੀ ਦੂਰਅੰਦੇਸ਼ੀ ਝਲਕਦੀ ਹੈ
ਕਿਸਾਨੀ, ਸਿਹਤ, ਸਿੱਖਿਆ, ਰੁਜ਼ਗਾਰ ਦੀ ਰੱਖਿਆ ਧਿਆਨ, ਲੋਕਾਂ ’ਤੇ ਨਵੇਂ ਟੈਕਸ ਦਾ ਕੋਈ ਬੋਝ ਨਹੀਂ ਪਾਇਆ
ਪਟਿਆਲਾ- ( ਪੰਜਾਬ ਸੰਨ ਬਿਉਰੋ ) – ਆਮ ਆਦਮੀ ਪਾਰਟੀ (ਆਪ) ਦੇ ਆਗੂ ਦੀਕਸ਼ਿਤ ਰਾਜ ਕਪੂਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ 2023-24 ਵਿੱਚ ਹਰ ਵਰਗ ਦਾ ਧਿਆਨ ਰੱਖਿਆ ਹੈ। ਸੂਬਾ ਸਰਕਾਰ ਦਾ 26 ਫ਼ੀਸਦੀ ਵਾਧੇ ਦਾ ਇਹ ਬਜਟ ਵਿੱਚ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ, ਜਿਸ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਦੀ ਦੂਰਅੰਦੇਸ਼ੀ ਝਲਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਕਿਸਾਨੀ, ਸਿਹਤ, ਸਿੱਖਿਆ, ਰੁਜ਼ਗਾਰ, ਟਰਾਂਸਪੋਰਟ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਕੇਂਦਰਿਤ ਕੀਤਾ ਹੈ। ਇਸ ਤੋਂ ਇਲਾਵਾ ਵੀ ਲੋਕਾਂ ’ਤੇ ਕੋਈ ਨਵਾਂ ਟੈਕਸ ਨਾ ਲਗਾ ਕੇ ਇਸ ਮਹਿੰਗਾਈ ਦੇ ਸਮੇਂ ਵਿੱਚ ਕੋਈ ਲੋਕਾਂ ਦੀ ਜੇਬ ’ਤੇ ਨਵੇਕਲਾ ਬੋਝ ਨਹੀਂ ਪਾਇਆ।
ਦੀਕਸ਼ਿਤ ਰਾਜ ਕਪੂਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤ ਵਰ੍ਹੇ 2023-24 ਦੇ ਬਜਟ ਵਿੱਚ ਖੇਤੀ ਬਾਡ਼ੀ ਖੇਤਰ ਵਿੱਚ 20 ਫ਼ੀਸਦ ਦਾ ਵਾਧਾ ਕੀਤਾ ਹੈ, ਟਰਾਂਸਪੋਰਟ ’ਚ 42 ਫ਼ੀਸਦ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ ਰੁਜ਼ਗਾਰ ਅਤੇ ਹੁਨਰ ਵਿਕਾਸ ਲਈ ਬਜਟ ’ਚ 36 ਫੀਸਦ, ਸਿੱਖਿਆ ਦੇ ਬਜਟ ’ਚ 12 ਫੀਸਦ ਅਤੇ ਸਿਹਤ ਤੇ ਪਰਿਵਾਰ ਭਲਾਈ ਦੇ ਬਜਟ ’ਚ 11 ਫ਼ੀਸਦ ਦਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਬਜਟ ਵਿੱਚ 26 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ, ਜਦੋਂ ਕਿ ਹਲੇ ਚਾਰ ਸਾਲਾਂ ਵਿੱਚ ਹੋਰ ਵੀ ਕਈ ਵੱਡੇ ਫ਼ੈਸਲੇ ਲਏ ਜਾਣਗੇ।
ਦੀਕਸ਼ਿਤ ਰਾਜ ਕਪੂਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਤਿੰਨ ਕਰੋਡ਼ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਵਿੱਚੋਂ ਵਧੇਰੇ ਵਾਧਿਆਂ ਨੂੰ ਪੂਰਾ ਕਰ ਦਿੱਤਾ ਹੈ। ਜਿਸ ਦੇ ਚਲਦਿਆਂ ਸੂਬਾ ਸਰਕਾਰ ਨੇ 28 ਹਜ਼ਾਰ ਤੋਂ ਵੱਧ ਕੱਚੇ ਕਾਮਿਆਂ ਨੂੰ ਪੱਕਾ ਕੀਤਾ, ਵੱਖ-ਵੱਖ ਵਿਭਾਗਾਂ ਵਿੱਚ ਨਵੀਂ ਭਰਤੀ ਕੱਢੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 90 ਫ਼ੀਸਦ ਦੇ ਕਰੀਬ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ। ਸੂਬੇ ਵਿੱਚ ਹਸਪਤਾਲਾਂ ਅਤੇ ਸਿੱਖਿਆ ਵਿੱਚ ਸੁਧਾਰ ਹੋ ਰਿਹਾ ਹੈ। ਇਨ੍ਹਾਂ ਹੀ ਨਹੀਂ 500 ਦੇ ਕਰੀਬ ਆਮ ਆਦਮੀ ਕਲੀਨਿਕ ਵੀ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਦੀਕਸ਼ਿਤ ਰਾਜ ਕਪੂਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀ ਤਰੱਕੀ ਲਈ ਹੋਰ ਵੀ ਕਈ ਵੱਡੇ ਕਦਮ ਚੁੱਕੇ ਜਾਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments