spot_img
spot_img
spot_img
spot_img
Sunday, May 19, 2024
spot_img
Homeਪੰਜਾਬਪੰਜਾਬ ਸਰਕਾਰ ਵੱਲੋ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਮਦਦ ਦੇਣ ਦਾ ਵਿਧਾਇਕ ਦੇਵਮਾਨ...

ਪੰਜਾਬ ਸਰਕਾਰ ਵੱਲੋ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਮਦਦ ਦੇਣ ਦਾ ਵਿਧਾਇਕ ਦੇਵਮਾਨ ਨੇ ਕੀਤਾ ਸਵਾਗਤ

ਪੰਜਾਬ ਸਰਕਾਰ ਵੱਲੋ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਮਦਦ ਦੇਣ ਦਾ ਵਿਧਾਇਕ ਦੇਵਮਾਨ ਨੇ ਕੀਤਾ ਸਵਾਗਤ
ਨਾਭਾ , (ਬਰਿੰਦਰਪਾਲ ਸਿੰਘ ) ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕੈਨੇਡਾ ’ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਤਕਰੀਬਨ 700 ਪੰਜਾਬੀ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋ ਮੁਫਤ ਕਾਨੂੰਨੀ ਸਹਾਇਤਾ ਦੇਣ ਦਾ ਸਵਾਗਤ ਕੀਤਾ ਹੈ । ਵਿਧਾਇਕ ਦੇਵਮਾਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਹੀ ਉਹ ਕੈਨੇਡਾ ਤੋਂ ਵਾਪਸ ਪਰਤੇ ਹਨ ਅਤੇ ਉਥੇ ਪੀੜਿਤ ਵਿਦਿਆਰਥੀਆਂ ਨੇ ਉਨਾਂ ਨਾਲ ਵੀ ਕੈਨੇਡਾ ਮੁਲਾਕਾਤ ਕੀਤੀ ਸੀ । ਵਿਧਾਇਕ ਦੇਵਮਾਨ ਨੇ ਕਿਹਾ ਕਿ ਉਨਾਂ ਨੇ ਵਿਦਿਆਰਥੀਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਸੀ । ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਪੰਜਾਬ ਦੇ ਐੱਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀ ਨੂੰ ਮੁਫ਼ਤ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਹੈ ।
ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਇਹਨਾਂ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਦੇ ਚਲਦਿਆਂ ਏਜੰਟਾਂ ਦੇ ਖਿਲਾਫ ਤੁਰੰਤ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਇਸ ਮੋਕੇ ਉਨਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ,ਡਾ ਸੁਖਵਿੰਦਰ ਸਿੰਘ ਫਤਿਹਪੁਰ, ਨਿਰਭੈ ਸਿੰਘ ਘੁੰਡਰ ਪ੍ਰਧਾਨ ਟਰੱਕ ਯੂਨੀਅਨ ਭਾਦਸੋਂ ਅਤੇ ਜਸਵੀਰ ਸਿੰਘ ਵਜੀਦਪੁਰ ਮੋਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments