spot_img
spot_img
spot_img
spot_img
Friday, May 24, 2024
spot_img
Homeਪੰਜਾਬਪੰਜਾਬ ਸਰਕਾਰ ਹਰ ਸਮੇਂ ਕਿਸਾਨਾਂ ਦੇ ਨਾਲ ਹੈ-ਦੇਵ ਮਾਨ

ਪੰਜਾਬ ਸਰਕਾਰ ਹਰ ਸਮੇਂ ਕਿਸਾਨਾਂ ਦੇ ਨਾਲ ਹੈ-ਦੇਵ ਮਾਨ

ਪੰਜਾਬ ਸਰਕਾਰ ਹਰ ਸਮੇਂ ਕਿਸਾਨਾਂ ਦੇ ਨਾਲ ਹੈ ਦੇਵ ਮਾਨ

ਨਾਭਾ 9 ਅਪ੍ਰੈਲ ( ਬਰਿੰਦਰਪਾਲ ਸਿੰਘ )- ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਆਦਿ ਹਰ ਵਰਗ ਸੂਬਾ ਸਰਕਾਰ ਤੋਂ ਸੰਤੁਸ਼ਟ ਹੈ ਕਿਉਂ ਜੋ ਪੰਜਾਬ ਸਰਕਾਰ ਨੇ ਹਰ ਵੇਲੇ ਲੋਕਾਂ ਦੀ ਭਲਾਈ ਲਈ ਹੀ ਕੰਮ ਕੀਤੇ ਹਨ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਹਲਕੇ ਦੇ ਪਿੰਡਾਂ ਚ’ ਚਲ ਰਹੀ ਕਣਕ ਦੀ ਵਾਢੀ ਦੌਰਾਨ ਪਿੰਡ ਲੁਹਾਰ ਮਾਜਰਾ ਪਹੁੰਚ ਕੇ ਜਿੱਥੇ ਕਿਸਾਨਾਂ ਨਾਲ ਗੱਲਬਾਤ ਕੀਤੀ, ਉਥੇ ਨਾਲ ਹੀ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਹੈ ।ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਹੋਈ ਭਾਰੀ ਬਰਸਾਤ ਨੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ ਜਿਸ ਕਾਰਨ ਕਣਕ ਦਾ ਦਾਣਾ ਕਾਲਾ ਹੋਣ ਦੇ ਨਾਲ-ਨਾਲ ਮਾਜੂ ਵੀ ਪੈ ਚੁੱਕਿਆ ਹੈ ਜਿਸ ਕਰ ਕੇ ਇਸ ਖਰਾਬੇ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਗਿਰਦਾਵਰੀ ਕਰਨ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪੰਜਾਬ ਸਰਕਾਰ ਕਿਸਾਨਾਂ ਨੂੰ ਖਰਾਬੇ ਦਾ ਮੁਆਵਜ਼ਾ ਜਲਦੀ ਦੇ ਸਕੇ। ਇਸ ਮੋਕੇ ਤੇਜਿੰਦਰ ਸਿੰਘ ਖਹਿਰਾ , ਪ੍ਰਧਾਨ ਟੱਰਕ ਯੂਨਿਅਨ ਨਿਰਭੈ ਸਿੰਘ ਘੁੰਡਰ, ਸੁਖਦੇਵ ਸਿੰਘ ਸੰਧੂ, ਭੁਪਿੰਦਰ ਸਿੰਘ ਕੱਲਰ ਮਾਜਰੀ, ਲੱਕੀ ਭਾਦਸੋਂ ਅਤੇ ਪਿੰਡ ਵਾਸੀ ਮੋਜੂਦ ਸਨ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments