spot_img
spot_img
spot_img
spot_img
Friday, May 24, 2024
spot_img
Homeਪੰਜਾਬਬਠਿੰਡਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟਾਂ ’ਤੇ ਲਿਆਂਦਾ, 12 ਦਿਨ...

ਬਠਿੰਡਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟਾਂ ’ਤੇ ਲਿਆਂਦਾ, 12 ਦਿਨ ਦਾ ਮਿਲਿਆ ਪੁਲਿਸ ਰਿਮਾਂਡ

ਬਠਿੰਡਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟਾਂ ’ਤੇ ਲਿਆਂਦਾ, 12 ਦਿਨ ਦਾ ਮਿਲਿਆ ਪੁਲਿਸ ਰਿਮਾਂਡ
ਬਠਿੰਡਾ (ਪਰਵਿੰਦਰ ਜੀਤ ਸਿੰਘ) – ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਵਿਚ ਨਾਮਜ਼ਦ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਪੁਲਿਸ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਾਰੈਂਸ ਬਿਸ਼ਨੋਈ ਨੂੰ ਹਰਜੋਤ ਸਿੰਘ ਗਿੱਲ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ਵਿਚ ਪੇਸ਼ ਕੀਤਾ ਹੈ। ਅਦਾਲਤ ਨੇ ਲਾਰੈਂਸ ਦਾ 12 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਬਠਿੰਡਾ ਪੁਲਿਸ ਨੇ ਲਾਰੈਂਸ ਨੂੰ ਇਕ ਪੁਰਾਣੇ ਮਾਮਲੇ ਵਿਚ ਨਾਮਜ਼ਦ ਕੀਤਾ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਸ਼ਹਿਰ ਦੇ ਰਹਿਣ ਵਾਲੇ ਰਜਿੰਦਰ ਕੁਮਾਰ ਮੰਗਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੈਂਗਸਟਰ ਗੋਲਡੀ ਬਰਾੜ ਨੇ ਫੋਨ ਕਰਕੇ ਉਸ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਸੀ, ਪਰ ਉਸ ਨੇ ਫਿਰੌਤੀ ਦੇਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਦੱਸਿਆ ਕਿ ਗੋਲਡੀ ਬਰਾੜ ਉਸ ਨੂੰ 13 ਉਹ ਆਪਣੇ ਮਕਾਨ ਉੱਪਰ ਗਮਲਿਆਂ ਵਿਚ ਪਾਏ ਪੌਦਿਆਂ ਨੂੰ ਪਾਣੀ ਦੇ ਰਿਹਾ ਸੀ ਤਾਂ ਇਸ ਦੌਰਾਨ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਛਿੜਕ ਕੇ ਉਸ ਦੇ ਮਕਾਨ ਦੇ ਦਰਵਾਜ਼ੇ ਨੂੰ ਅੱਗ ਲਗਾ ਦਿੱਤੀ ਅਤੇ ਮਾਰ ਦੇਣ ਦੀ ਨੀਅਤ ਨਾਲ ਤਿੰਨ ਗੋਲੀਆਂ ਉਸ ਵੱਲ ਚਲਾਈਆਂ , ਪਰ ਉਹ ਵਾਲ ਵਾਲ ਬਚ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਗੈਂਗਸਟਰ ਗੋਲਡੀ ਬਰਾੜ ਤੋਂ ਇਲਾਵਾ ਪੰਕਜ ਪੁੱਤਰ ਡਾੱ. ਹੇਮ ਰਾਜ ਵਾਸੀ ਕਲਕੱਤੇ ਵਾਲੀ ਗਲੀ ਬਠਿੰਡਾ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਸੀ। ਹੁਣ ਪੁਲਿਸ ਨੇ ਇਸ ਮਾਮਲੇ ਵਿਚ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਪੁੱਤਰ ਲਵਇੰਦਰ ਬਿਸ਼ਨੋਈ ਵਾਸੀ ਅਬੋਹਰ ਨੂੰ ਨਾਮਜ਼ਦ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਦੇ ਕਤਲ ਵਿਚ ਲਾਰੈਂਸ਼ ਬਿਸ਼ਨੋਈ ਮੁੱਖ ਸਾਜ਼ਿਸ਼ ਕਰਤਾ ਵਜੋਂ ਸਾਹਮਣੇ ਆਇਆ ਸੀ। ਉਸਨੇ ਹੀ ਸਿੱਧੂ ਦੇ ਕਤਲ ਦੀ ਯੋਜਨਾ ਉਲੀਕੀ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments