spot_img
spot_img
spot_img
spot_img
Tuesday, May 21, 2024
spot_img
Homeਪੰਜਾਬਭਾਦਸੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਭਾਦਸੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਭਾਦਸੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਭਾਦਸੋਂ, :- (ਬਰਿੰਦਰਪਾਲ ਸਿੰਘ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਦਾ ਦਸਵੀਂ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ।ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਬੰਧਨਾ ਜਿੰਦਲ ਨੇ ਦੱਸਿਆ ਕਿ ਦਸਵੀਂ ਜਮਾਤ ਵਿੱਚ 150 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਅਤੇ 150 ਵਿਦਿਆਰਥੀ ਹੀ ਪ੍ਰੀਖਿਆ ਵਿੱਚ ਸਫਲ ਹੋਏ।10ਵੀਂ ਜਮਾਤ ਦੇ 10 ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।10ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ ਦਸਵੀਂ ਬੋਰਡ ਦੀ ਪ੍ਰੀਖਿਆ ਦੀ ਮੈਰਿਟ ਸੂਚੀ ਵਿਚ 650 ਚੋਂ 632 ਅੰਕ(97.23%) ਲੈ ਕੇ 16ਵਾਂ ਰੈਂਕ ਅਤੇ ਜਮਾਤ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸਿਮਰਨਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਨੇ 650 ਅੰਕਾਂ ਵਿਚੋਂ 628 ਅੰਕ(96.6%) ਪ੍ਰਾਪਤ ਕਰਕੇ ਜਮਾਤ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਏਕਜੋਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ 650 ਵਿਚੋਂ 627 ਅੰਕ (96.4%)ਲੈ ਕੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ ਪ੍ਰਿੰਸੀਪਲ ਬੰਧਨਾ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਅਤੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਪੜ੍ਹਾ ਰਹੇ ਸਾਰੇ ਅਧਿਆਪਕਾਂ ,ਮਾਪਿਆਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਰਿਟਾਇਰਡ ਮਾਸਟਰ ਬਲਜੀਤ ਸਿੰਘ ਵੱਲੋਂ ਮੈਰਿਟ ਵਿੱਚ ਆਉਣ ਵਾਲੀ ਲੜਕੀ ਨੂੰ ਮਮੈਂਟੋ ਦੇ ਕੇ ਸਨਮਾਨਿਤ ਕੀਤਾ ਅਤੇ ਨਕਦ ਰਾਸੀ਼ ਇਨਾਮ ਵਜੋਂ ਦਿੱਤੀ ਗਈ ।ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments