spot_img
spot_img
spot_img
spot_img
Friday, April 19, 2024
spot_img
Homeਪੰਜਾਬਮਾਨ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕਰ ਕੇ ਜਲੰਧਰ ਜਿੱਤ ਦਾ...

ਮਾਨ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕਰ ਕੇ ਜਲੰਧਰ ਜਿੱਤ ਦਾ ਦਿੱਤਾ ਤੋਹਫਾ-ਰੂਪੀ ਵਿਰਕ

ਮਾਨ ਸਰਕਾਰ ਨੇ ਬਿਜਲੀ ਦਰਾਂ ਵਿੱਚ ਵਾਧਾ ਕਰ ਕੇ ਜਲੰਧਰ ਜਿੱਤ ਦਾ ਦਿੱਤਾ ਤੋਹਫਾ-ਰੂਪੀ ਵਿਰਕ

ਬੱਸੀ ਪਠਾਣਾਂ (ਮਨੀਸ਼ ਸ਼ਰਮਾ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਜਲੰਧਰ ਲੋਕ ਸਭਾ ਚੋਣਾਂ ਜਿੱਤਦੇ ਸਾਰ ਹੀ ਪੰਜਾਬ ਅੰਦਰ ਬਿਜਲੀ ਦਰਾਂ ਵਧਾ ਕੇ ਜਲੰਧਰ ਸਮੇਂਤ ਪੰਜਾਬ ਦੇ ਹਰ ਵਰਗ ਨੂੰ ਵੱਡਾ ਝਟਕਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਯੂਥ ਆਗੂ ਰੁਪਿੰਦਰ ਸਿੰਘ ਰੂਪੀ ਵਿਰਕ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਗਰਮੀਆਂ ਦੇ ਵਿੱਚ ਅਕਸਰ ਹੀ ਬਿਜਲੀ ਦੀ ਖਪਤ ਵਧ ਜਾਂਦੀ ਹੈ, ਹੁਣ ਪੰਜਾਬ ਸਰਕਾਰ ਨੇ ਸੋਚ ਸਮਝ ਕੇ ਬਿਜਲੀ ਦੀਆਂ ਦਰਾਂ ਵਿਚ ਵਾਧਾ ਕੀਤਾ ਹੈ। ਇਸ ਨਾਲ ਹਰ ਆਮ ਵਿਅਕਤੀ ਤੋਂ ਲੈਂ ਕੇ ਉਦਯੋਗਾਪਤੀ ਤੱਕ ਤੇ ਆਰਥਿਕ ਬੋਝ ਪਵੇਗਾ। ਉਨਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇਂ ਜਲੰਧਰ ਵਾਸੀਆਂ ਨੂੰ ਮੁਫ਼ਤ ਬਿਜਲੀ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਤੇ ਉਸਤੋਂ ਬਾਅਦ ਬਿਜਲੀ ਦੀ ਦਰਾਂ ਵਿੱਚ ਵਾਧਾ ਕਰ ਦਿੱਤਾ। ਉਨ੍ਹਾਂ ਨੇ ਕਿਹਾ ਪੰਜਾਬ ਦੇ ਲੋਕ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚੋਂ ਚਲਦਾ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments