spot_img
spot_img
spot_img
spot_img
Tuesday, May 21, 2024
spot_img
Homeਪੰਜਾਬਮਾਰਕੀਟ ਕਮੇਟੀ ਸਰਹਿੰਦ ਵਿਖੇ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਕਟੋਰੇ...

ਮਾਰਕੀਟ ਕਮੇਟੀ ਸਰਹਿੰਦ ਵਿਖੇ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਕਟੋਰੇ ਰੱਖੇ।

ਮਾਰਕੀਟ ਕਮੇਟੀ ਸਰਹਿੰਦ ਵਿਖੇ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਕਟੋਰੇ ਰੱਖੇ।

ਫ਼ਤਹਿਗੜ੍ਹ ਸਾਹਿਬ, :-(ਮਨੀਸ਼ ਸ਼ਰਮਾ ) ਦਫ਼ਤਰ ਮਾਰਕੀਟ ਕਮੇਟੀ ਸਰਹਿੰਦ ਵਿਖੇ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਕਟੋਰੇ ਰੱਖੇ ਗਏ। ਇਸ ਮੌਕੇ ਜਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ ਨੇ ਕਿਹਾ ਕਿ ਸਮਾਜ ‘ਚ ਰਹਿੰਦੇ ਹਰ ਇਕ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਧਰਤੀ ਤੇ ਰਹਿੰਦੇ ਪਸ਼ੂ, ਪੰਛੀ ਦਾ ਵੀ ਖ਼ਿਆਲ ਰੱਖੇ ਕਿਉਂਕਿ ਮਨੁੱਖੀ ਜੀਵਨ ਅਤੇ ਧਰਤੀ ਦੇ ਸੰਤੁਲਨ ਨੂੰ ਸਹੀ ਰੱਖਣ ਲਈ ਪਸ਼ੂ, ਪੰਛੀਆਂ ਦੀ ਹੋਂਦ ਦਾ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪੰਛੀਆਂ ਲਈ ਪਾਣੀ ਪੀਣ ਲਈ ਮਿੱਟੀ ਦੇ ਕਟੋਰੇ ਰੱਖਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਪਸ਼ੂ, ਪੰਛੀਆਂ ਦੀ ਹੋਂਦ ਨੂੰ ਬਚਾਉਣ ਪ੍ਰਤੀ ਜੋ ਸੰਜੀਦਗੀ ਵਿਖਾਈ ਹੈ ਉਹ ਸਾਡੇ ਸਾਰਿਆਂ ਲਈ ਇਕ ਮਿਸਾਲ ਹੈ। ਇਸ ਮੌਕੇ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਗਰਮੀਆਂ ਦੇ ਦਿਨਾਂ ਵਿੱਚ ਕੜਕਦੀ ਧੁੱਪ ਵਿੱਚ ਜਿਹੜੇ ਪੰਛੀ ਪਾਣੀ ਦੀ ਤਲਾਸ਼ ‘ਚ ਭਟਕਦੇ ਰਹਿੰਦੇ ਹਨ ਤੇ ਕਈ ਵਾਰ ਉਹ ਆਪਣੀ ਜਾਨ ਵੀ ਗੁਆ ਬੈਠਦੇ ਹਨ ਉਨ੍ਹਾਂ ਪੰਛੀਆਂ ਦੀ ਜਾਨ ਬਚਾਉਣ ‘ਚ ਇਹ ਉਪਰਾਲਾ ਕਾਫੀ ਕਾਰਗਰ ਸਿੱਧ ਹੋ ਰਿਹਾ ਹੈ। ਇਸ ਮੌਕੇ ਆੜਤੀ ਐਸੋਸੀਏਸ਼ਨ ਪੰਜਾਬ ਦੇ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿਚ ਪਸ਼ੂ, ਪੰਛੀਆਂ ਲਈ ਪਾਣੀ ਪੀਣ ਲਈ ਮਿੱਟੀ ਦੇ ਕਟੋਰੇ ਰੱਖ ਇਨ੍ਹਾਂ ਦੀ ਹੋਂਦ ਨੂੰ ਬਚਾਇਆ ਜਾ ਸਕਦਾ ਹੈ ਅਤੇ ਕੁਦਰਤ ਦੀ ਇਸ ਕਾਇਨਾਤ ਨੂੰ ਖ਼ੁਸ਼ਗਵਾਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਕਮਲਪ੍ਰੀਤ ਸਿੰਘ, ਕਲਰਕ ਸਤਨਾਮ ਸਿੰਘ, ਪੀ. ਐਨ. ਬੀ. ਮੈਨੇਜਰ ਅਮਰਜੀਤ ਦੁੱਗ ਅਤੇ ਮਾਰਕੀਟ ਕਮੇਟੀ ਸਟਾਫ਼ ਆਦਿ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments