spot_img
spot_img
spot_img
spot_img
Monday, May 27, 2024
spot_img
Homeਪਟਿਆਲਾਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਕੋਹਲੀ, ਚੇਅਰਮੈਨ ਸੰਨੀ ਆਹਲੂਵਾਲੀਆ...

ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਕੋਹਲੀ, ਚੇਅਰਮੈਨ ਸੰਨੀ ਆਹਲੂਵਾਲੀਆ ਵੱਲੋਂ ਸੰਗਠਨ ਨਾਲ ਅਹਿਮ ਮੀਟਿੰਗ

-ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਕੋਹਲੀ, ਚੇਅਰਮੈਨ ਸੰਨੀ ਆਹਲੂਵਾਲੀਆ ਵੱਲੋਂ ਸੰਗਠਨ ਨਾਲ ਅਹਿਮ ਮੀਟਿੰਗ
-ਆਉਣ ਵਾਲੀਆਂ ਨਿਗਮ ਚੋਣਾਂ ਲਈ ਕੀਤੀਆਂ ਅਹਿਮ ਵਿਚਾਰਾਂ
-ਜਲੰਧਰ ਜਿੱਤ ਤੋਂ ਬਾਅਦ ਜੋਸ਼ ’ਚ ਆਏ ਵਲੰਟੀਅਰ
-ਅਗਾਮੀ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਤਿਆਰ : ਬਰਸਟ, ਕੋਹਲੀ ਆਹਲੂਵਾਲੀਆ
ਪਟਿਆਲਾ 20 ਮਈ ( ਸੰਨੀ ਕੁਮਾਰ )
ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੀਵਰੇਜ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਸੰਗਠਨ ਇੰਚਾਰਜ ਡਾ. ਸੰਨੀ ਆਹਲੂਵਾਲੀਆ ਵੱਲੋਂ ਅੱਜ ਇਥੇ ਸਮੁੱਚੇ ਸੰਗਠਨ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਮੁੱਚੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿਚ ਲੰਮੀਆਂ ਵਿਚਾਰਾਂ ਕਰਨ ਉਪਰੰਤ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਮਾਨਦਾਰ ਅਕਸ ਅਤੇ ਵਫ਼ਾਦਾਰ ਵਲੰਟੀਅਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਸ਼ਹਿਰ ਵਿਚ ਕਾਬਲ, ਹੋਣਹਾਰ ਅਤੇ ਇਮਾਨਦਾਰ ਟੀਮ ਸ਼ਹਿਰ ਵਾਸੀਆਂ ਨੂੰ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਆਮ ਆਦਮੀ ਪਾਰਟੀ ਦੇ ਇਕ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਲੋਕਾਂ ਦੇ ਦਿਲਾਂ ਵਿਚ ਅਲੱਗ ਜਗਾ ਬਣਾਈ ਹੈ। ਉਨ੍ਹਾਂ ਕਿਹਾ ਕਿ ਅਗਾਮੀ ਨਗਰ ਨਿਗਮ ਚੋਣਾਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਲੜੀਆਂ ਜਾਣਗੀਆ। ਉਨ੍ਹਾਂ ਕਿਹਾ ਕਿ ਕੋਹਲੀ ਹਰ ਸਮੇਂ ਲੋਕਾਂ ਵਿਚ ਹਾਜਰ ਰਹਿੰਦੇ ਹਨ, ਜੋ ਸ਼ਹਿਰ ਦੇ ਵਿਕਾਸ ਲਈ ਤਤਪਰ ਰਹਿੰਦੇ ਹਨ। ਇਸ ਮੌਕੇ ਚੇਅਰਮੈਨ ਬਰਸਟ ਨੇ ਕਿਹਾ ਕਿ ਮਾਨ ਸਰਕਾਰ ਨੇ ਸ਼ਹਿਰ ਵਿਚ ਬੱਸ ਅੱਡਾ, ਮੁਹੱਲਾ ਕਲੀਨਿਕ ਅਤੇ ਬਿਜਲੀ ਦੇ ਬਿੱਲ ਮੁਆਫ ਕਰਕੇ ਚੰਗੇ ਮਾਰਕੇ ਮਾਰ ਹਨ। ਦੋਵਾਂ ਚੇਅਰਮੈਨਾਂ ਨੇ ਦਾਅਵਾ ਕੀਤਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਠਵੀਂ ਵਾਰ ਸ਼ਹਿਰ ਨੂੰ ਗ੍ਰਾਂਟ ਦੇ ਕੇ ਗਏ ਹਨ। ਉਨ੍ਹਾਂ ਕਿਹਾ ਕਿ ਕਰੀਬ 60 ਕਰੋੜ ਸ਼ਹਿਰ ਦੇ ਵਿਕਾਸ ਲਈ ਜਾਰੀ ਚੁੱਕਿਆ ਹੈ। ਇਸ ਮੀਟਿੰਗ ਚ ਸੰਗਠਨ ਦੀ ਮਜਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਆਗੂਆਂ ਨੇ ਕਿਹਾ ਕਿ ਅਗਾਮੀ ਚੋਣਾਂ ਨੂੰ ਲੈ ਕੇ ਹਾਈਕਮਾਨ ਨੇ ਬਾਜ ਅੱਖ ਰੱਖੀ ਹੋਈ ਹੈ। ਮੀਟਿੰਗ ਚ ਸ਼ਹਿਰ ਦੇ ਸਾਰੇ ਵਲੰਟੀਅਰ ਅਤੇ ਆਗੂ ਮੌਜੂਦ ਰਹੇ।
ਇਸ ਮੌਕੇ ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਐਸ ਸੀ ਵਿੰਗ ਪ੍ਰਧਾਨ ਅਮਰੀਕ ਸਿੰਘ ਬੰਗੜ, ਸਹਿ ਇੰਚਾਰਜ ਪ੍ਰੀਤੀ ਮਲਹੋਤਰਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਮਹਿਲਾ ਵਿੰਗ ਦੀ ਪ੍ਰਧਾਨ ਵੀਰਪਾਲ ਕੌਰ ਚਹਿਲ, ਜੇ.ਪੀ. ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ ਮਨੂੰ ਸਮੇਤ ਵੱਡੀ ਗਿਣਤੀ ਵਿਚ ਵਲੰਟੀਅਰ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments