spot_img
spot_img
spot_img
spot_img
Tuesday, May 21, 2024
spot_img
Homeਦੇਸ਼ਰਾਜਾ ਵੜਿੰਗ ਦੀ ਅਗਵਾਈ 'ਚ ਪੰਜਾਬ ਕਾਂਗਰਸ ਦਾ ਹੱਲਾ ਬੋਲ, ਚੰਡੀਗੜ੍ਹ ਪੁਲਸ...

ਰਾਜਾ ਵੜਿੰਗ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦਾ ਹੱਲਾ ਬੋਲ, ਚੰਡੀਗੜ੍ਹ ਪੁਲਸ ਨੇ ਛੱਡੀਆਂ ਪਾਣੀ ਦੀਆਂ ਵਾਛੜਾਂ

ਚੰਡੀਗੜ੍ਹ– ਨੈਸ਼ਨਲ ਹੈਰਾਲਡ ਮਾਮਲੇ ਵਿਚ ਈ. ਡੀ. ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਈ. ਡੀ. ਸਾਹਮਣੇ ਰਾਹੁਲ ਗਾਂਧੀ ਦੀ ਪੇਸ਼ੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ ‘ਚ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੂੰ ਰਾਜ ਭਵਨ ਦਾ ਘਿਰਾਓ ਕਰਨ ਜਾਣ ਤੋਂ ਪਹਿਲਾਂ ਹੀ ਪੁਲਸ ਨੇ ਬੈਰੀਕੇਡ ਲਗਾ ਕੇ ਪੰਜਾਬ ਕਾਂਗਰਸ ਭਵਨ ਨੇੜੇ ਰੋਕ ਲਿਆ। ਜਦੋਂ ਇਸ ਦੌਰਾਨ ਕਾਂਗਰਸੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਸ ਨੇ ਰੋਕਣ ਲਈ ਵਰਕਰਾਂ ‘ਤੇ ਪਾਣੀ ਦੀਆਂ ਵਾਛੜਾਂ ਛੱਡੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments