spot_img
spot_img
spot_img
spot_img
Friday, May 24, 2024
spot_img
Homeਪਟਿਆਲਾਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਤੱਕ...

ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਤੱਕ ਕੀਤੀ ਜਾਵੇਗੀ ਪਹੁੰਚ : ਰਮੇਸ਼ ਸਿੰਗਲਾ

ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਤੱਕ ਕੀਤੀ ਜਾਵੇਗੀ ਪਹੁੰਚ : ਰਮੇਸ਼ ਸਿੰਗਲਾ
ਪਟਿਆਲਾ, ( ਰਾਜੇਸ਼ ਅਗਰਵਾਲ ) – ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਦੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਦਿਹਾਤੀ ਦੇ ਮੀਤ ਪ੍ਰਧਾਨ ਰਮੇਸ਼ ਸਿੰਗਲਾ ਦੀ ਇੱਕ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਧਾਨ ਵਿਨੀਤ ਵਰਮਾ ਨਾਲ ਹੋਈ, ਜਿ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਕੋਲ ਜਾ ਕੇ ਪੰਜਾਬ ਦੇ ਵਪਾਰੀਆਂ ਦੇ ਜੀ. ਐਸ. ਟੀ ਅਤੇ ਵੈਟ ਸਬੰਧੀ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਮੰਗ ਕੀਤੀ ਜਾਵੇ ਤੇ ਸੂਬੇ ਦੇ ਵਪਾਰੀਆਂ ਦੇ ਇਸ ਅਹਿਮ ਮਸਲਿਆਂ ਦੇ ਹੱਲ ਲਈ ਵਨ ਟਾਈਮ ਸੈਟਲਮੈਂਟ ਨੀਤੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਅਜਿਹੀ ਕੋਈ ਨੀਤੀ ਬਣਾਈ ਜਾਂਦੀ ਹੈ ਤਾਂ ਇਸ ਨਾਲ ਜਿਥੇ ਵਪਾਰੀਆਂ ਨੂੰ ਰਾਹਤ ਮਿਲੇਗੀ, ਉਥੇ ਸੂਬਾ ਸਰਕਾਰ ਨੂੰ ਵੀ ਟੈਕਸ ਦੇ ਰੂਪ ਵਿਚ ਵਿਤੀ ਲਾਭ ਹੋਵੇਗਾ।
ਰਮੇਸ਼ ਸਿੰਗਲਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੂਬੇ ਦੇ ਵਪਾਰੀਆਂ ਨੂੰ ਜੀ. ਐਸ. ਟੀ. ਤੋਂ ਪਹਿਲਾਂ ਵੈਟ ਦੇ ਬਣਾਏ ਦਾ ਭੁਗਤਾਨ ਕਰਨ ਸੰਬੰਧੀ ਨੋਟਿਸ ਭੇਜੇ ਗਏ ਸਨ। ਇਸ ਤੋਂ ਇਲਾਵਾ ਪੁਰਾਣੀਆਂ ਸਰਕਾਰਾਂ ਤੇ ਵਪਾਰੀਆਂ ਦਰਮਿਆਨ ਜੀ. ਐਸ. ਟੀ. ਆਉਣ ਤੋਂ ਪਹਿਲਾਂ ਦੇ ਵੈਟ, ਸਰਵਿਸ ਟੈਕਸ ਤੇ ਕੇਂਦਰੀ ਆਬਕਾਰੀ ਦੇ ਬਹੁਤ ਸਾਰੇ ਪੁਰਾਣੇ ਮਾਮਲੇ ਅਦਾਲਤਾਂ ਵਿੱਚ ਪੈਂਡਿੰਗ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਅਦਾਲਤੀ ਕੇਸਾਂ ਨੂੰ ਖਤਮ ਕਰਨਾ ਚਾਹੁੰਦਾ ਹੈ ਕਿਉਂਕਿ ਇਨ੍ਹਾਂ ਮਾਮਲਿਆਂ ਕਾਰਨ ਵਪਾਰੀਆਂ ਦਾ ਆਰਥਿਕ ਤੇ ਮਾਨਸਿਕ ਨੁਕਸਾਨ ਹੋ ਰਿਹਾ ਹੈ, ਇਸਦੇ ਨਾਲ ਹੀ ਸੂਬਾ ਸਰਕਾਰ ਦਾ ਟੈਕਸ ਦੇ ਰੂਪ ਵਿੱਚ ਸੈਂਕੜੇ ਕਰੋੜ ਰੁਪਏ ਦਾ ਮਾਲੀਆ ਵੀ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਪੁੁਰਾਣੇ ਵੈਟ ਮੁਲਾਂਕਣ ਦੇ ਕੇਸਾਂ ਵਿੱਚ ਭਾਰੀ ਟੈਕਸ ਦੀ ਮੰਗ ਅਤੇ ਦੂਜੇ ਸੂਬਿਆਂ ਤੋਂ ਖਰੀਦਦਾਰੀ ਦੇ ‘ਸੀ ਫਾਰਮ’ ਦੀ ਸਪਲਾਈ ਨਾ ਮਿਲਣ ਕਰਕੇ ਵਪਾਰੀ ਵਰਗਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਪਾਰੀਆਂ ਨੂੰ ਟੈਕਸ ਤੇ ਵਿਆਜ ਦੀ ਮੋਟੀ ਰਕਮ ਅਦਾ ਕਰਨ ਲਈ ਕਿਹਾ ਗਿਆ ਹੈਹੈ, ਜਦੋਂ ਕਿ ਇਸ ਵਿੱਚ ਵਪਾਰੀਆਂ ਦਾ ਕੋਈ ਕਸੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਮੁੱਖ ਮੰਤਰੀ ਮਾਨ ਦੇ ਨੋਟਿਸ ਵਿੱਚ ਲਿਆਂਦਾ ਜਾਵੇਗਾ  ਅਤੇ ਦੱਸਿਆ ਜਾਵੇਗਾ ਕਿ ਵਪਾਰੀਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਨਾਲ ਸਰਕਾਰ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਬਲਕਿ ਇਸ ਨਾਲ ਵਪਾਰੀ ਰਾਹਤ ਮਹਿਸੂਸ ਕਰਨਗੇ ਅਤੇ ਵਪਾਰ ਵੀ ਤਰੱਕੀ ਕਰੇਗਾ, ਜਿਸ ਨਾਲ ਰੋਜਗਾਰ ਦੇ ਮੌਕੇ ਵੀ ਪੈਦਾ ਹੋਣਗੇ। ਇਸ ਵਿਚ ਜਿਲਾ ਪਟਿਆਲਾ ਪ੍ਧਾਨ ਅਜੈ ਜਿੰਦਲ, ਸਹਿਰੀ ਪ੍ਧਾਨ ਜੀ. ਐਸ. ਓਬਰਾਏ, ਗੁਰਬਖਸ ਓਬਰਾਏ, ਮਦਨ ਵਰਮਾ, ਪਰਮਿੰਦਰ ਸਿੰਘ ਮੌਜੂਦ ਸਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments