spot_img
spot_img
spot_img
spot_img
Tuesday, May 21, 2024
spot_img
Homeਪੰਜਾਬਵਿਜੀਲੈਂਸ ਵੱਲੋਂ 5000 ਰੁਪਏ ਰਿਸਵਤ ਲੈਦੈਂ ਸਿਪਾਹੀ ਨੂੰ ਰੰਗੇ ਹੱਥੀ ਕੀਤਾ ਗ੍ਰਿਫਤਾਰ

ਵਿਜੀਲੈਂਸ ਵੱਲੋਂ 5000 ਰੁਪਏ ਰਿਸਵਤ ਲੈਦੈਂ ਸਿਪਾਹੀ ਨੂੰ ਰੰਗੇ ਹੱਥੀ ਕੀਤਾ ਗ੍ਰਿਫਤਾਰ

ਬਠਿੰਡਾ (ਪਰਵਿੰਦਰ ਜੀਤ ਸਿੰਘ)  ਵਿਜੀਲੈਂਸ ਬਿਊਰੋ ਬਠਿੰਡਾ ਰੇਂਜ਼ ਬਠਿੰਡਾ ਵੱਲੋਂ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੋਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਵੱਲੋਂ 5000 ਰਪੈ ਰਿਸਵਤ ਲੈਦੈਂ ਨੂੰ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ।
               ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਪੁਲਿਸ ਚੋਕੀ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5000 ਰੂਪੈ ਰਿਸਵਤ ਹਾਸਲ ਕਰਦਿਆ ਰੰਗੇ ਹੱਥੀ ਕਾਬੂ ਕਰ ਲਿਆ ਹੈ।
               ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿੳਰੋ ਬਠਿੰਡਾ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਨਛੱਤਰ ਨਗਰ ਬਠਿੰਡਾ ਦੀ ਸਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ,ਉਨ੍ਹਾਂ ਨੇ ਦੱਸਿਆ ਕਿ ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਪਾਸ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੇਰੇ ਪਾਸ ਆਪਣੀ ਗੱਡੀ ਟਾਟਾ 407 ਹੈ ਅਤੇ ਕਿਰਾਏ ਦਾ ਕੰਮ ਕਰਦਾ ਹਾਂ ਅਤੇ ਮੈਂ ਆਪਣੀ ਗੱਡੀ ਵਿੱਚ ਸਵਾਰੀਆ ਪਿੰਡ ਝੁੰਬਾਂ ਤੋਂ ਲੈਕੇ ਮਾਤਾ ਚਿੰਤਪੁਰਨੀ ਜਾਂਦੇ ਸਮੇਂ ਸਵਾਰੀਆ ਨਾਲ ਕਰੀਬ ਤਿੰਨ ਮਹੀਨੇ ਪਹਿਲਾ ਝਗੜਾ ਹੋ ਗਿਆ ਸੀ,ਇਸ ਝਗੜੇ ਦਾ ਰਾਜੀਨਾਮਾਂ ਕਰਵਾਉਣ ਸੰਬੰਧੀ ਪੁਲਿਸ ਚੋਕੀ ਸਿਵਲ ਹਸਪਤਾਲ ਬਠਿੰਡਾ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ 5000 ਰੂਪੈ ਰਿਸਵਤ ਦੀ ਮੰਗ ਕਰ ਰਿਹਾ ਸੀ।
               ਸਿਕਾਇਤ ਕਰਤਾ ਵੱਲੋਂ ਦਿੱਤੀ ਗਈ ਸੂਚਨਾ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊੋਰੋ ਰੇਂਜ਼ ਬਠਿੰਡਾ ਦੀ ਟੀਮ ਨੇ ਉਕਤ ਦੋਸ਼ੀ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਪੁਲਿਸ ਚੋਕੀ ਸਿਵਲ ਹਸਪਤਾਲ ਬਠਿੰਡਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5000 ਰੂਪੈ ਰਿਸਵਤ ਲੈਦਿਆ ਰੰਗੇ ਹੱਥੀ ਕਾਬੂ ਕਰ ਲਿਆ,ਅਤੇ ਮੁਰਜਮ ਖਿਲਾਫ ਭ੍ਰਿਸਟਾਂਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿੳਰੋ ਰੇਂਜ ਬਠਿੰਡਾ ਵਿਖੇ  ਮੁਕੱਦਮਾ  ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments