spot_img
spot_img
spot_img
spot_img
Sunday, May 19, 2024
spot_img
Homeਪਟਿਆਲਾਵਿਧਾਇਕ ਅਜੀਤਪਾਲ ਕੋਹਲੀ ਅਤੇ ਹਰਚੰਦ ਬਰਸਟ ਦੀ ਅਗਵਾਈ ਹੇਠ ਸੈਕੜੇ ਨੌਜਵਾਨ ਆਪ...

ਵਿਧਾਇਕ ਅਜੀਤਪਾਲ ਕੋਹਲੀ ਅਤੇ ਹਰਚੰਦ ਬਰਸਟ ਦੀ ਅਗਵਾਈ ਹੇਠ ਸੈਕੜੇ ਨੌਜਵਾਨ ਆਪ ਚ ਸ਼ਾਮਿਲ

–ਵਿਧਾਇਕ ਅਜੀਤਪਾਲ ਕੋਹਲੀ ਅਤੇ ਹਰਚੰਦ ਬਰਸਟ ਦੀ ਅਗਵਾਈ ਹੇਠ ਸੈਕੜੇ ਨੌਜਵਾਨ ਆਪ ਚ ਸ਼ਾਮਿਲ
—ਜਲੰਧਰ ਉਪ ਚੋਣ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ-ਕੋਹਲੀ, ਬਰਸਟ, ਸਨੀ ਆਹਲੂਵਾਲੀਆ

ਪਟਿਆਲਾ, 7 ਮਈ-( ਸੰਨੀ ਕੁਮਾਰ )-ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਦੇ ਪਟਿਆਲਾ ਸਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਚੰਦ ਸਿੰਘ ਬਰਸਟ ਚੈਅਰਮੈਨ ਪੰਜਾਬ ਮੰਡੀ ਬੋਰਡ ਅਤੇ ਸਨੀ ਆਹਲੂਵਾਲੀਆ ਚੈਅਰਮੈਨ ਪੰਜਾਬ ਸੀਵਰੇਜ ਬੋਰਡ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨ, ਵੱਖ ਵੱਖ ਪਾਰਟੀਆਂ ਦੇ ਅਹੁਦੇਦਾਰ ਅਤੇ ਮੈਂਬਰ ‘ਆਪ’ ਵਿੱਚ ਸ਼ਾਮਲ ਹੋ ਗਏ। ਇਥੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਇਨਾ ਨੌਜਵਾਨਾਂ ਨੂੰ

ਪਟਿਆਲਾ ਸਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਚੰਦ ਸਿੰਘ ਬਰਸਟ ਚੈਅਰਮੈਨ ਪੰਜਾਬ ਮੰਡੀ ਬੋਰਡ ਅਤੇ ਸਨੀ ਆਹਲੂਵਾਲੀਆ ਚੈਅਰਮੈਨ ਪੰਜਾਬ ਸੀਵਰੇਜ ਬੋਰਡ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਹਨਾਂ ਦਾ ਸਵਾਗਤ ਕੀਤਾ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਵਰਗੇ ਹੋਰ ਉੱਘੇ ਲੀਡਰਾਂ ਅਤੇ ਆਮ ਲੋਕਾਂ ਦਾ ਪਾਰਟੀ ਵਿੱਚ ਦਿਲ ਖੋਲ ਕੇ ਸਵਾਗਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆ ਨੀਤੀਆ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਅਤੇ ਹੋਰ ਨਵੇਂ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਆਪਣੇ ਦਿਲਾਂ ਵਿਚ ‘ਤੇ ਪਾਰਟੀ ਵਿਚ ਪੂਰੀ ਥਾਂ ਦੇਵਾਂਗੇ’ ‘ਤੇ ਹਰ ਵਰਗ ਤੇ ਲੋਕਾਂ ਨੂੰ ਨਾਲ ਲੇ ਕੇ ਚਲਣਗੇ।
’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਮੀਟਿੰਗ ਵਿੱਚ ਹਾਜ਼ਰ ਹੋਏ ਪਾਰਟੀ ਵਰਕਰਾਂ ਵਿੱਚ ਜੋਸ਼ ਭਰਦਿਆਂ, ਉਨ੍ਹਾਂ ਨੂੰ ਆਪੋ ਆਪਣੇ ਵਾਰਡਾਂ ਵਿੱਚ ਵੱਧ-ਚੜ੍ਹ ਕੇ ਮੀਟਿੰਗਾਂ ਕਰਨ, ਹਰ ਘਰ-ਪਰਿਵਾਰ ਤੱਕ ਮਾਨ ਸਰਕਾਰ ਦੇ ਲੋਕ-ਪੱਖੀ ਕੰਮਾਂ ਨੂੰ ਪਹੁੰਚਾਉਣ ਅਤੇ ਉਨ੍ਹਾਂ ਨੂੰ ’ਆਪ ਪਰਿਵਾਰ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦਿਆਂ ਜ਼ਿਮਨੀ ਚੋਣ ਦੌਰਾਨ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
ਜਦਕਿ ਚੈਅਰਮੈਨ ਸਨੀ ਆਹਲੂਵਾਲੀਆ ਨੇ ਕਿਹਾ ਕਿ
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲਈ ਜਲੰਧਰ ਹਲਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ‘ਆਪ’ ਦੀਆਂ ਨੀਤੀਆਂ ‘ਤੇ ਪੰਜਾਬ ਦੀ ਭਗਵੰਤ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਦਾ ਭਰੋਸਾ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments