spot_img
spot_img
spot_img
spot_img
Sunday, May 19, 2024
spot_img
Homeਪੰਜਾਬਵਿਧਾਇਕ ਰੁਪਿੰਦਰ ਸਿੰਘ ਹੈੱਪੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਵਿਧਾਇਕ ਰੁਪਿੰਦਰ ਸਿੰਘ ਹੈੱਪੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਵਿਧਾਇਕ ਰੁਪਿੰਦਰ ਸਿੰਘ ਹੈੱਪੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਬੱਸੀ ਪਠਾਣਾਂ – ( ਮਨੀਸ਼ ਸ਼ਰਮਾ )-ਸੂਬੇ ਵਿੱਚ ਕਣਕ ਦੀ ਸਰਕਾਰੀ ਖਰੀਦ ਭਾਵੇਂ ਇੱਕ ਅਪਰੈਲ ਤੋਂ ਸ਼ੁਰੂ ਹੋ ਗਈ ਸੀ ਪਰ ਮੀਂਹ ਕਾਰਨ ਵਾਢੀ ਲੇਟ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੇਰੀ ਨਾਲ ਆਉਣ ’ਤੇ ਅੱਜ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈੱਪੀ ਨੇ ਬੱਸੀ ਪਠਾਣਾਂ ਅਤੇ ਨੰਦਪੁਰ ਕਲੌੜ ਦੀ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੰਡੀਆਂ ਵਿੱਚ ਸਬੰਧਤ ਅਮਲੇ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਆਉਣ ਵਾਲੀ ਸੁੱਕੀ ਕਣਕ ਦੀ ਨਾਲੋਂ-ਨਾਲ ਖਰੀਦ ਕੀਤੀ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀ ਸਟਾਫ਼ ਨੂੰ ਕਿਹਾ ਕਿ ਖਰੀਦ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਵਿਸ਼ੇਸ਼ ਤੌਰ ’ਤੇ ਲਗਾਈਆਂ ਗਈਆਂ ਹਨ। ਇਸ ਮੌਕੇ ਐੱਸਡੀਐੱਮ ਬੱਸੀ ਅਸ਼ੋਕ ਕੁਮਾਰ , ਆੜਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਡੀਐੱਫਐੱਸਓ ਨਰਿੰਦਰ ਪਾਲ ਕੌਰ,ਏਐੱਫਐੱਸਓ ਪਰਪਾਲ ਸਿੰਘ, ਗੁਰਦੀਪ ਸਿੰਘ ਢੀਂਡਸਾ, ਨੀਲਮ ਸ਼ਰਮਾ, ਹਰਜੀਤ ਸਿੰਘ ਚੀਮਾ, ਸ਼ਵਾਸ਼ੁ ਜਿੰਦਲ, ਵਿਸ਼ਾਲ ਗੁਪਤਾ, ਗੌਰਵ ਗੁਪਤਾ, ਕੁਲਵਿੰਦਰ ਸਿੰਘ,ਮਨਪ੍ਰੀਤ ਸਿੰਘ ਸੋਮਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments