spot_img
spot_img
spot_img
spot_img
Friday, February 23, 2024
spot_img
Homeਪਟਿਆਲਾਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ...

ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਭਗਵਾਨ ਸ੍ਰੀ ਰਾਮ ਜੀ ਦੇ ਪ੍ਰਾਣ ਪ੍ਰਤੀਸ਼ਠਾ ਨੂੰ ਸਮਰਪਿਤ ਸਮਾਗਮਾਂ ਵਿਚ ਹਿੱਸਾ ਲਿਆ।

ਪਟਿਆਲਾ-( ਸੰਨੀ ਕੁਮਾਰ )-ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਭਗਵਾਨ ਸ੍ਰੀ ਰਾਮ ਜੀ ਦੇ ਪ੍ਰਾਣ ਪ੍ਰਤੀਸ਼ਠਾ ਨੂੰ ਸਮਰਪਿਤ ਸਮਾਗਮਾਂ ਵਿਚ ਹਿੱਸਾ ਲਿਆ। ਵਿਧਾਇਕ ਕੋਹਲੀ ਨੇ ਲੀਲਾ ਭਵਨ ਵਿਖੇ ਹੋਏ ਹਵਨ ਯਗ ਵਿਚ ਸ਼ਿਰਕਤ ਕਰਦਿਆਂ ਪ੍ਰਭੂ ਰਾਮ ਦਾ ਆਸ਼ੀਰਵਾਦ ਹਾਸਲ ਕੀਤਾ। ਇਸੇ ਤਰ੍ਹਾਂ ਪੁਰਾਣਾ ਬਸ ਸਟੈਂਡ, ਅਨਾਰ ਦਾਣਾ ਚੌਂਕ, ਤੋਪ ਖਾਨਾ ਮੋੜ ਵਿਖੇ ਹੋਏ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ। ਮਿਊਂਸੀਪਲ ਕਾਰਪੋਰੇਸ਼ਨ ਯੂਨੀਅਨ ਵਲੋਂ ਲਗਾਏ ਗਏ ਲੰਗਰ ਵਿਚ ਸੇਵਾ ਕੀਤੀ ਗਈ। ਰਾਧਾ ਕ੍ਰਿਸ਼ਨ ਮੰਡਲ ਵਲੋਂ ਸ਼ਹਿਰ ਵਿਚੋਂ ਸ਼ੋਭਾ ਯਾਤਰਾ ਦਾ ਆਗਾਜ਼ ਕਰਵਾਉਂਦਿਆਂ ਵਿਧਾਇਕ ਕੋਹਲੀ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਭਗਵਾਨ ਸ੍ਰੀ ਰਾਮ ਦੇ ਪ੍ਰਾਣ ਪ੍ਰਤੀਸ਼ਠਾ ਸਮਾਗਮ ਦੀ ਸਮੂਹ ਭਗਤਾਂ ਨੂੰ ਮੁਬਾਰਕਬਾਦ ਦਿੱਤੀ। ਕੋਹਲੀ ਨੇ ਕਿਹਾ ਕਿ ਪੰਜਾਬ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕਰਦਾ ਆਇਆ ਹੈ ਤੇ ਇਸੇ ਤਹਿਤ ਹੀ ਅੱਜ ਵੀ ਹਰ ਵਰਗ ਵਲੋਂ ਭਗਵਾਨ ਸ੍ਰੀ ਰਾਮ ਦੇ ਪ੍ਰਾਣ ਪ੍ਰਤੀਸ਼ਠਾ ਸਮਾਗਮ ਦੀ ਖੁਸ਼ੀ ਵਿਚ ਆਪੋ ਆਪਣਾ ਯੋਗਦਾਨ ਪਾਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments