spot_img
spot_img
spot_img
spot_img
Tuesday, May 28, 2024
spot_img
Homeਪਟਿਆਲਾਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ

ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ

ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ

ਹੋਣਹਾਰ ਬੱਚਿਆਂ ਨੂੰ ਇਨਾਮ ਦੇ ਕੇ ਕੀਤਾ ਸਨਮਾਨਿਤ

ਪੇਰੈਂਟਸ ਐਸੋਸੀਏਸ਼ਨ ਨੇ ਸਕੂਲ ਪ੍ਰਬੰਧਾਂ ਦੀ ਕੀਤੀ ਸ਼ਲਾਘਾ

ਪਟਿਆਲਾ, 31 ਮਾਰਚ ( ਸੰਨੀ ਕੁਮਾਰ )- ਪਟਿਆਲਾ ਦੇ ਪ੍ਰਸਿੱਧ ਸਕੂਲ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸਕੈਡਰੀ ਸਕੂਲ ਦੇ ਅੱਜ ਨਤੀਜੇ ਐਲਾਨੇ ਗਏ। ਨਤੀਜੇ ਸ਼ਾਨਦਾਰ ਰਹੇ ਜਿਸ ਨਾਲ ਸਮੂਹ ਵਿਦਿਆਰਥੀਆਂ ਭਾਰੀ ਖੁਸ਼ੀ ਦੇਖੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਅਤੇ ਸਮੂਹ ਕਲਾਸ ਇੰਚਾਰਜਾਂ ਵੱਲੋਂ ਆਪਣੀ ਆਪਣੀ ਕਲਾਸ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਤੇ ਇਨਾਮ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਜਿਹੜੇ ਵਿਦਿਆਰਥੀ ਸਾਰਾ ਸਾਲ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲੈਂਦੇ ਰਹੇ, ਰੈਗੂਲਰ ਰਹੇ ਅਤੇ ਅਨੁਸ਼ਾਸ਼ਿਤ ਰਹੇ, ਉਹਨਾਂ ਦੀ ਹੋਂਸਲਾ ਅਫਜਾਈ ਕਰਦਿਆਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਸਕੂਲ ਵਿੱਚ ਵਿਦਿਆਰਥੀਆਂ ਲਈ ਸੈਲਫੀ ਪੁਆਇੰਟ ਦਾ ਪ੍ਰਬੰਧ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਨੇ ਕਨਵੋਕੇਸ਼ਨ ਡਰੈਸ ਪਾ ਕੇ ਬੜੇ ਉਤਸ਼ਾਹ ਨਾਲ ਸੈਲਫੀਆਂ ਲਈਆਂ। ਸੈਲਫੀ ਪੁਆਇੰਟ ਵਿਸ਼ੇਸ਼ ਤੌਰ ‘ਤੇ ਖਿੱਚ ਦਾ ਕੇਂਦਰ ਰਿਹਾ। ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਤਾ ਪਿਤਾ ਵੀ ਬਹੁਤ ਖੁਸ਼ ਸਨ।
ਇਸ ਮੌਕੇ ਸਕੂਲ਼ ਦੀ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਵਰਨਾ ਤੇ ਹੋਰ ਮਾਪਿਆਂ ਨੇ ਸਕੂਲ ਦੀ ਪੜ੍ਹਾਈ ਦੇ ਨਾਲ-ਨਾਲ ਸਮੂਹ ਪ੍ਰਬੰਧਾਂ ਤੇ ਗਤੀਵਿਧੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਸਭ ਦਾ ਮੁੱਖ ਸਿਹਰਾ ਸਕੂਲ ਸਭਾ ਦੇ ਪ੍ਰਧਾਨ ਸ੍ਰੀ ਵਿਪਿਨ ਸ਼ਰਮਾ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਅਤੇ ਸਟਾਫ ਨੂੰ ਜਾਂਦਾ ਹੈ, ਜਿਨ੍ਹਾਂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਸਕੂਲ ਵਿਚ ਪੜ੍ਹਾਈ ਤੇ ਹੋਰ ਗਤੀਵਿਧੀਆਂ ਦੇ ਵਧੀਆ ਪ੍ਰਬੰਧ ਕੀਤੇ। ਉਨ੍ਹਾਂ ਨੇ ਸਕੂਲ ਦੀ ਹੋਰ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੁਆਰਾ ਦਿੱਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments