spot_img
spot_img
spot_img
spot_img
Monday, May 27, 2024
spot_img
Homeਪੰਜਾਬਸਰਕਾਰ ਵੱਲੋਂ ਐਸ .ਸੀ. ਵਰਗ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਇਮਾਨਦਾਰੀ...

ਸਰਕਾਰ ਵੱਲੋਂ ਐਸ .ਸੀ. ਵਰਗ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇ: ਦਵਿੰਦਰ ਸਿੰਘ

ਸਰਕਾਰ ਵੱਲੋਂ ਐਸ .ਸੀ. ਵਰਗ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇ: ਦਵਿੰਦਰ ਸਿੰਘ

ਐਸ.ਸੀ . ਵਰਗ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਤੈਅ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ : ਚੰਦਰੇਸ਼ਵਰ ਮੋਹੀ

ਫ਼ਤਹਿਗੜ੍ਹ ਸਾਹਿਬ, ( ਮਨੀਸ਼ ਸ਼ਰਮਾ ) – ਸਰਕਾਰ ਵੱਲੋਂ ਐਸ .ਸੀ. ਵਰਗ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੰਮੇਂ ਸਮੇਂ ਤੋਂ ਪੱਛੜੇ ਲੋਕ ਆਪਣਾ ਜੀਵਨ ਪੱਧਰ ਸਵਾਰ ਸਕਣ ਅਤੇ ਸਮਾਜ ਵਿੱਚ ਆਪਣਾ ਵਧੀਆ ਯੋਗਦਾਨ ਪਾ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਦਵਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਬੱਚਤ ਭਵਨ ਵਿਖੇ ਕਮਿਸ਼ਨ ਦੇ ਮੈਂਬਰ ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਅਤੇ ਸ੍ਰੀਮਤੀ ਪੂਨਮ ਕਾਂਗੜਾਂ ਨਾਲ ਐਸ ਸੀ ਵਰਗ ਨਾਲ ਸਬੰਧਤ ਸ਼ਿਕਾਇਤਾਂ ਸੁਨਣ ਅਤੇ ਉਹਨਾਂ ਦਾ ਮੌਕੇ ਤੇ ਨਿਪਟਾਰਾ ਕਰਨ ਸਬੰਧੀ ਰੱਖੇ ਸਮਾਗਮ ਦੌਰਾਨ ਕੀਤਾ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੀ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਉਸ ਨੂੰ ਸਮਾਂ ਬੱਧ ਅਤੇ ਇਮਾਨਦਾਰੀ ਨਾਲ ਪੜਤਾਲ ਕਰਕੇ ਹਰ ਇੱਕ ਪੀੜਤ ਵਿਅਕਤੀ ਨੂੰ ਇਨਸਾਫ ਦਿਵਾਇਆ ਜਾਵੇ । ਉਹਨਾਂ ਇਹ ਵੀ ਕਿਹਾ ਕਿ ਕਿਸੇ ਵੀ ਕੇਸ ਦੀ ਪੜਤਾਲ ਕਰਨ ਸਮੇਂ ਕਿਸੇ ਵਿਅਕਤੀ ਵਿਸੇਸ਼ ਦਾ ਧਿਆਨ ਨਾ ਰੱਖਿਆ ਜਾਵੇ ਸਗੋਂ ਨਿਰਪੱਖ ਹੋ ਕੇ ਕੇਸ ਨੂੰ ਵਿਚਾਰਿਆ ਜਾਵੇ ਤਾਂ ਜੋ ਕਿਸੇ ਧਿਰ ਨਾਲ ਵੀ ਵਧੀਕੀ ਨਾ ਹੋਵੇ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਐਸ.ਸੀ. ਵਰਗ ਨਾਲ ਸਬੰਧਤ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਝਗੜਿਆਂ ਦਾ ਨਿਪਟਾਰਾ ਮਿਲ ਬੈਠ ਕੇ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਕਿਸੇ ਇੱਕ ਧਿਰ ਵਿਰੁੱਧ ਕਾਰਵਾਈ ਹੁੰਦੀ ਹੈ ਤਾਂ ਆਪਸੀ ਤਕਰਾਰ ਵੱਧਣ ਕਾਰਨ ਮਾਹੌਲ ਖਰਾਬ ਹੁੰਦਾ ਹੈ ਤੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਐਸ.ਸੀ. ਵਰਗ ਦੇ ਲੋਕਾਂ ਨਾਲ ਸਬੰਧਤ ਕੇਸਾਂ ਦਾ ਲਾਹਾ ਲੈਣ ਲਈ ਕੁਝ ਲੋਕ, ਐਸ.ਸੀ. ਵਰਗ ਦੇ ਲੋਕਾਂ ਨੂੰ ਗੁਮਰਾਹ ਕਰਦੇ ਹਨ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਅਜਿਹਾ ਮਾਮਲਾ ਆਇਆ ਤਾਂ ਸਬੰਧਤਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਜੋ ਵੀ ਸਮੇਂ ਸਮੇਂ ਤੇ ਹਦਾਇਤਾਂ ਪ੍ਰਾਪਤ ਹੋਣਗੀਆਂ ਉਹਨਾਂ ਨੂੰ ਐਸ.ਸੀ. ਵਰਗ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਸਿੱਦਤ ਨਾਲ ਲਾਗੂ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਐਸ.ਸੀ.ਵਰਗ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਏਜੰਡਾ ਤਿਆਰ ਕਰਕੇ ਸਮੇਂ ਸਮੇਂ ਤੇ ਜ਼ਿਲ੍ਹੇ ਦੇ ਅਧਿਕਾਰੀਆਂ ਤੋਂ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ ਤਾਂ ਜੋ ਇਹਨਾਂ ਸਕੀਮਾਂ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments