spot_img
spot_img
spot_img
spot_img
Friday, February 23, 2024
spot_img
Homeਪਟਿਆਲਾਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੋਦੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੰਡੇ...

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੋਦੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੰਡੇ ਗਏ ਵਜ਼ੀਫੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੋਦੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੰਡੇ ਗਏ ਵਜ਼ੀਫੇ

ਪਟਿਆਲਾ: ( ਸੰਨੀ ਕੁਮਾਰ )-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਸਾਲ ਦੀ ਤਰ੍ਹਾਂ ਵਜ਼ੀਫੇ ਵੰਡੇ ਗਏ। ਇਸ ਮੌਕੇ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐਸ.ਪੀ.ਸਿੰਘ ਉਬਰਾਏ ਉਚੇਚੇ ਤੌਰ ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਤੋਂ ਇਲਾਵਾ ਸ਼੍ਰੀਮਤੀ ਇੰਦਰਜੀਤ ਕੌਰ ਗਿੱਲ, ਡਾਇਰੈਕਟਰ ਐਜੂਕੇਸ਼ਨ ਅਤੇ ਡਾ. ਅਟਵਾਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਜੀ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਬਾਕੀ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਿਛਲੇ ਦਸ ਸਾਲਾਂ ਤੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਨਿਰੰਤਰ ਆਰਥਿਕ ਮਦਦ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਭਲਾਈ ਦੇ ਖੇਤਰ ਵਿੱਚ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦਾ ਯੋਗਦਾਨ ਅਮੁੱਲ ਹੈ ਅਤੇ ਸ੍ਰੀ ਓੁਬਰਾਏ ਜੀ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸਮਾਜ ਦੇ ਵੰਚਿਤ ਵਰਗਾਂ ਤੱਕ ਜਿਸ ਤਰ੍ਹਾਂ ਬਿਨ੍ਹਾਂ ਕਿਸੇ ਵਿਤਕਰੇ ਤੋਂ ਪਹੁੰਚ ਕੀਤੀ ਹੈ, ਉਹ ਲਾਸਾਨੀ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਡਾਇਰੈਕਟਰ ਐਜੂਕੇਸ਼ਨ ਸ੍ਰੀਮਤੀ ਇੰਦਰਜੀਤ ਗਿੱਲ ਨੇ ਇਸ ਮੌਕੇ ਤੇ ਟਰੱਸਟ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਸਮਾਜ-ਭਲਾਈ ਲਈ ਆਰੰਭੇ ਯਤਨਾਂ ਦਾ ਇੱਕ ਸੰਖੇਪ ਵੇਰਵਾ ਪੇਸ਼ ਕੀਤਾ।

ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆ ਡਾ. ਗੁਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਦੱਸਿਆ ਕਿ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਵੱਲੋਂ ਪਿਛਲੇ 10 ਸਾਲਾਂ ਤੋਂ ਹਰ ਸਾਲ ਕਾਲਜ ਦੇ 100 ਲੋੜਵੰਦ ਵਿਦਿਆਰਥੀਆਂ ਨੂੰ 10,000/- ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫ਼ਾ ਰਾਸ਼ੀ ਦਿੱਤੀ ਜਾ ਰਹੀ ਹੈ।

ਹੁਣ ਤੱਕ ਟਰਸਟ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ 70,57000/- ਰੁਪਏ ਦੀ ਆਰਥਿਕ ਮਦਦ ਦਿੱਤੀ ਜਾ ਚੁੱਕੀ ਹੈ। ਭਵਿੱਖ ਵਿੱਚ ਵੀ ਇਸ ਸਕਾਲਰਸ਼ਿਪ ਸਕੀਮ ਨੂੰ ਜਾਰੀ ਰੱਖਣ ਦੀ ਡਾ. ਐਸ.ਪੀ.ਸਿੰਘ ਓਬਰਾਏ ਜੀ ਵੱਲੋਂ ਹਾਮੀ ਭਰੀ ਗਈ। ਇਥੇ ਇਹ ਵੀ ਵਿਸ਼ੇਸ਼ ਜ਼ਿਕਰਯੋਗ ਹੈ ਕਿ ਇਸ ਸਕੀਮ ਦਾ ਆਰੰਭ ਡਾ. ਖੁਸ਼ਵਿੰਦਰ ਕੁਮਾਰ ਦੁਆਰਾ 2014 ਵਿੱਚ ਪ੍ਰਿੰਸੀਪਲ ਵਜੋਂ ਜੁਆਇਨ ਕਰਨ ਸਮੇਂ ਓਬਰਾਏ ਸਾਹਿਬ ਨੇ ਆਰੰਭ ਕੀਤਾ ਸੀ ਅਤੇ ਅੱਜ ਇਸ ਲੜੀ ਦਾ ਇਹ ਪ੍ਰੋਗਰਾਮ ਉਨ੍ਹਾਂ ਦੀ ਟਰਮ ਦਾ ਆਖਰੀ ਪ੍ਰੋਗਰਾਮ ਸੀ।

ਕਾਲਜ ਰਜਿਸਟਰਾਰ ਡਾ. ਅਸ਼ਵਨੀ ਸ਼ਰਮਾ ਵੱਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ। ਇਸ ਸਮਾਗਮ ਦੌਰਾਨ ਸਮੂਹ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments