spot_img
spot_img
spot_img
spot_img
Tuesday, May 21, 2024
spot_img
Homeਪੰਜਾਬਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

ਸਮਾਜ ਸੇਵਾ ਦੇ ਖੇਤਰ ਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਸਨਮਾਨ

          ਬਠਿੰਡਾ – (ਪਰਵਿੰਦਰ ਜੀਤ ਸਿੰਘ)ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ, ਪੰਜਾਬ ਵੱਲੋਂ ਆਪਣੇ ਅਧੀਨ ਦਫਤਰਾਂ ਪਾਸੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਲਈ ਅਰਜ਼ੀਆਂ ਮੰਗ ਕੀਤੀ ਗਈ ਹੈ। ਇਹ ਪੁਰਸਕਾਰ ਉਨ੍ਹਾਂ ਯੁਵਕ/ਯੁਵਤੀਆਂ ਨੂੰ ਦਿੱਤਾ ਜਾਣਾ ਹੈ, ਜਿਨ੍ਹਾਂ ਦੀ ਉਮਰ 31 ਮਾਰਚ 2022 ਨੂੰ 15-35 ਸਾਲ ਦੇ ਵਿਚਕਾਰ ਹੋਵੇ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ. ਕੁਲਵਿੰਦਰ ਸਿੰਘ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਕੁਲਵਿੰਦਰ ਸਿੰਘ ਨੇ ਦੱਸਿਆ ਪੁਰਸਕਾਰ ਉਨ੍ਹਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਯੁਵਕ ਗਤੀਵਿਧੀਆਂ ਜਿਵੇਂ ਕਿ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ, ਸਭਿਆਚਾਰਕ ਗਤੀਵਿਧੀਆਂ, ਹਾਈਕਿੰਗ-ਟਰੇਕਿੰਗ, ਪਰਬਤਾ-ਰੋਹਣ, ਯੂਥ ਲੀਡਰਸ਼ਿਪ ਟਰੇਨਿੰਗ ਕੈਂਪ, ਸਮਾਜ ਸੇਵਾ, ਖੇਡਾਂ, ਰਾਸ਼ਟਰੀ ਏਕਤਾ, ਖੂਨਦਾਨ ਕੈਂਪ, ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਐਡ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਉੱਘਾ ਤੇ ਸਲਾਘਾਯੋਗ ਕੰਮ ਕੀਤਾ ਹੋਵੇ।

          ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਸਵੈ-ਇਛੁੱਕ ਤੇ ਬਿਨਾਂ ਕਿਸੇ ਸੇਵਾਫਲ ਤੋਂ ਹੋਣੀਆਂ ਚਾਹੀਦੀਆਂ ਹਨ। ਇਸ ਸਟੇਟ ਐਵਾਰਡ ਵਿੱਚ ਚੁਣੇ ਜਾਣ ਵਾਲੇ ਨੌਜਵਾਨਾਂ ਨੂੰ ਵਿਭਾਗ ਵੱਲੋਂ ਇੱਕ ਮੈਡਲ, ਸਰਟੀਫਿਕੇਟ, ਇੱਕ ਸਕਰੋਲ ਅਤੇ 51000/- ਰੁਪਏ ਦੀ ਰਾਸ਼ੀ ਨਕਦ ਰੂਪ ਵਿੱਚ ਇਨਾਮ ਵੱਜੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਨੌਜਵਾਨ ਇਸ ਪੁਰਸਕਾਰ ਲਈ 30 ਨਵੰਬਰ 2022 ਤੱਕ ਆਪਣੀਆਂ ਅਰਜ਼ੀਆਂ ਇਸ ਦਫਤਰ ਵਿਖੇ ਭੇਜ ਸਕਦੇ ਹਨ। ਪੁਰਸਕਾਰ ਸਬੰਧੀ ਨਿਰਧਾਰਿਤ ਪੋ੍ਫਾਰਮਾ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਕਮਰਾ ਨੰਬਰ 391-303-304-C, ਦੂਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

          ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 95015-24100 ਤੇ ਸੰਪਰਕ ਕੀਤਾ ਜਾ ਸਕਦਾ ਹੈ। 30 ਨਵੰਬਰ 2022 ਤੋਂ ਬਾਅਦ ਅਤੇ ਅਧੂਰੀਆਂ ਪ੍ਰਾਪਤ ਅਰਜ਼ੀਆਂ ਤੇ ਕੋਈ ਵੀ ਵਿਚਾਰ ਨਹੀਂ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments