spot_img
spot_img
spot_img
spot_img
Sunday, May 19, 2024
spot_img
Homeਪੰਜਾਬਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਬੱਸੀ ਪਠਾਣਾਂ (ਮਨੀਸ਼ ਸ਼ਰਮਾ ):-ਬਾਬਾ ਬੁੱਧ ਦਾਸ ਜੀ ਦੇ ਡੇਰੇ ਤੇ ਸਾਵਨ ਮਹੀਨੇ ਦੀ ਸੰਗਰਾਂਦ ਦੇ ਮੌਕੇ ਤੇ ਬਾਬਾ ਜੀ ਨੂੰ ਸਮਰਪਿਤ ਕੀਰਤਨ ਅਤੇ ਲੰਗਰ ਦਾ ਆਯੋਜਨ ਕੀਤਾ ਗਿਆ ਅਤੇ ਨਾਲ ਹੀ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਕਿ ਇਲਾਕੇ ਨੂੰ ਹੜਾਂ ਦੀ ਮਾਰ ਤੋਂ ਬਚਾਇਆ ਜਾਵੇ ਤੇ ਲੋਕਾਂ ਦੀ ਰੱਖਿਆ ਕੀਤੀ ਜਾਵੇ। ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਗੁਰੂ ਹੀ ਹੈ ਜੋ ਸਾਨੂੰ ਇਸ ਸੰਕਟ ਤੋਂ ਬਚਾ ਸਕਦਾ ਹੈ ਅਤੇ ਆਪਾਂ ਸਾਰੇ ਰਲ ਮਿਲ ਕੇ ਇਲਾਕੇ ਦੀ ਚੜ੍ਹਦੀਕਲਾ ਲਈ ਅਰਦਾਸ ਕਰੀਏ। ਉਹਨਾਂ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਬੁੱਧ ਦਾਸ ਜੀ ਇਸੇ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਵਿਚਰਦੇ ਰਹੇ ਤੇ ਮਾਨਵਤਾ ਦੀ ਸੇਵਾ ਲਈ ਤੱਤਪਰ ਰਹੇ।ਇਸ ਮੌਕੇ ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ , ਪਿਆਰਾ ਸਿੰਘ , ਨਾਰੰਗ ਸਿੰਘ , ਅਵਤਾਰ ਸਿੰਘ , ਦੀਦਾਰ ਸਿੰਘ ਗੁਰਸੇਰ ਸਿੰਘ , ਅੰਮ੍ਰਿਤ ਬਾਜਵਾ , ਰੁਪਿੰਦਰ ਸੁਰਜਨ , ਰਿੰਕੂ ਬਾਜਵਾ , ਅਵਤਾਰ ਸਿੰਘ ;ਡਾ. ਆਫਤਾਬ ਸਿੰਘ , ਗੁਰਨਾਮ ਕੌਰ , ਰੇਨੂੰ ਹੈਪੀ , ਅਨਿਲ ਗੁਪਤਾ , ਕਿਟੂ ਗੁਪਤਾ ਹਾਜਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments