spot_img
spot_img
spot_img
spot_img
Monday, May 27, 2024
spot_img
Homeਪੰਜਾਬਸਾਊਦੀ ਅਰਬ 'ਚੋਂ ਬਲਵਿੰਦਰ ਦੇ ਜ਼ਿੰਦਾ ਪਰਤਣ ਦੀ ਆਸ ਬੱਝੀ

ਸਾਊਦੀ ਅਰਬ ‘ਚੋਂ ਬਲਵਿੰਦਰ ਦੇ ਜ਼ਿੰਦਾ ਪਰਤਣ ਦੀ ਆਸ ਬੱਝੀ

ਸਾਊਦੀ ਅਰਬ ‘ਚੋਂ ਬਲਵਿੰਦਰ ਦੇ ਜ਼ਿੰਦਾ ਪਰਤਣ ਦੀ ਆਸ ਬੱਝੀ

ਡਾ.ਓਬਰਾਏ ਨੇ ਬਲੱਡ ਮਨੀ ‘ਚੋਂ ਘੱਟਦੇ ਵੀਹ ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਾਊਦੀ ਅਰਬ ਦੀ ਜੇਲ੍ਹ ‘ਚ 9 ਸਾਲਾਂ ਤੋਂ ਬੰਦ ਹੈ ਮੁਕਤਸਰ ਜ਼ਿਲ੍ਹੇ ਦਾ ਬਲਵਿੰਦਰ

ਅੰਮ੍ਰਿਤਸਰ – ਸਾਊਦੀ ਅਰਬ ‘ਚ ਮੌਤ ਦੀ ਸਜ਼ਾ ਭੁਗਤ ਰਹੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਮੱਲਣ ਦੇ ਬਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਦੀ ਜਾਨ ਬਚਣ ਦੀ ਆਸ ਅੱਜ ਉਸ ਵੇਲੇ ਬੱਝੀ ਜਦੋਂ ਕੌਮਾਂਤਰੀ ਪੱਧਰ ਦੇ ਨਾਮਵਰ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਉਸ ਦੀ ਬਲੱਡ ਮਨੀ ‘ਚੋੰ ਘੱਟਦੇ ਵੀਹ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਸਾਊਦੀ ਅਰਬ ‘ਚ ਬਲਵਿੰਦਰ ਸਿੰਘ ਦਾ ਸਿਰ ਕਲਮ ਕਰਨ ਦੀ ਖ਼ਬਰ ਚੱਲਣ ਉਪਰੰਤ ਬਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਬਲਵਿੰਦਰ ਦੀ ਜਾਨ ਬਚਾਉਣ ਲਈ ਲੋੜੀਂਦੀ ਦੋ ਕਰੋੜ ਰੁਪਏ ਦੀ ਬਲੱਡ ਮਨੀ ਦੇਣ ਲਈ ਅਪੀਲ ਕੀਤੀ ਸੀ, ਜਿਸ ‘ਤੇ ਉਨ੍ਹਾਂ ਆਪਣੇ ਵੱਲੋਂ ਲੜੇ ਜਾ ਰਹੇ ਅਜਿਹੇ ਅਨੇਕਾਂ ਹੋਰਨਾਂ ਕੇਸਾਂ ਦਾ ਹਵਾਲਾ ਦਿੰਦਿਆਂ ਪੀਡ਼ਤ ਪਰਿਵਾਰ ਨੂੰ ਸਾਰੀ ਰਕਮ ਦੇਣ ਤੋਂ ਆਪਣੀ ਅਸਮਰੱਥਾ ਜ਼ਾਹਿਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਮੁੜ ਬਲਵਿੰਦਰ ਸਿੰਘ ਦੇ ਭਰਾ ਜੋਗਿੰਦਰ ਸਿੰਘ ਨੇ ਉਨ੍ਹਾਂ ਨਾਲ ਫੋਨ ‘ਤੇ ਸੰਪਰਕ ਕਰਕੇ ਦੱਸਿਆ ਹੈ ਕਿ ਉਨ੍ਹਾਂ ਨੂੰ ਭਾਰਤ ਅੰਦਰ ਵੱਖ-ਵੱਖ ਥਾਵਾਂ ਤੋਂ ਲੋਕਾਂ ਵੱਲੋਂ ਭੇਜੇ ਗਏ ਪੈਸੇ ਨਾਲ ਕਰੀਬ ਡੇਢ ਕਰੋੜ ਰੁਪਿਆ ਇਕੱਠਾ ਹੋ ਗਿਆ ਹੈ। ਪਰਿਵਾਰ ਅਨੁਸਾਰ ਬਲਵਿੰਦਰ ਦੀ ਕੰਮ ਕਰਨ ਵਾਲੀ ਕੰਪਨੀ ਨੇ ਵੀ ਕੁਝ ਆਪਣਾ ਹਿੱਸਾ ਪਾਉਣ ਦਾ ਵਾਅਦਾ ਕੀਤਾ ਹੈ,ਜਿਸ ਤੋਂ ਬਾਅਦ ਕਰੀਬ ਵੀਹ ਲੱਖ ਰੁਪਏ ਹੋਰ ਲੋੜੀਂਦੇ ਹਨ। ਡਾ. ਓਬਰਾਏ ਨੇ ਕਿਹਾ ਕਿ ਉਕਤ ਘੱਟਦੇ ਵੀਹ ਲੱਖ ਰੁਪਏ ਉਹ ਆਪਣੇ ਵੱਲੋਂ ਸਬੰਧਿਤ ਅਦਾਲਤ ਵਿਚ ਜਮ੍ਹਾਂ ਕਰਵਾ ਦੇਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਾਊਦੀ ਅਰਬ ਦੀ ਅਦਾਲਤ ਨੇ ਪਰਿਵਾਰ ਨੂੰ ਇਕ ਖਾਤਾ ਨੰਬਰ ਦੇ ਕੇ ਉਸ ਖਾਤੇ ਵਿੱਚ ਪੈਸੇ ਭੇਜਣ ਲਈ ਕਿਹਾ ਹੈ। ਡਾ.ਓਬਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਪਿਛਲੇ ਨੌੰ ਸਾਲਾਂ ਤੋਂ ਸਜ਼ਾ ਭੁਗਤ ਰਿਹਾ ਬਲਵਿੰਦਰ ਸਿੰਘ ਜਲਦ ਰਿਹਾਅ ਹੋ ਕੇ ਆਪਣੇ ਪਰਿਵਾਰ ਕੋਲ ਪਹੁੰਚ ਜਾਵੇਗਾ।
ਪੀਡ਼ਤ ਪਰਿਵਾਰ ਵੱਲੋਂ ਬਲਵਿੰਦਰ ਸਿੰਘ ਦੇ ਭਰਾ ਜੋਗਿੰਦਰ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦੇ ਇਸ ਵੱਡੇ ਪਰਉਪਕਾਰ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments